ਘਰ-ਘਰ ਰੁਜ਼ਗਾਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ

ਪਿਛਲੇ 1 ਸਾਲ ਵਿੱਚ 8 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ:
ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਉਲੀਕੇ ਪ੍ਰੋਗਰਾਮਾਂ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਇਕ ਹੋਰ ਕਦਮ ਅੱਗੇ ਪੁੱਟਦਿਆਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦਾ ਬੀੜਾ ਚੁੱਕਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸੈਕਟਰ-76 ਸਥਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿੱਚ ਵੈੱਬਸਾਈਟ www.ggnpunjab.com ਜਾਰੀ ਕੀਤੀ। ਇਸ ਵੈੱਬਸਾਈਟ ਉੱਤੇ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ’ਤੇ 20 ਤੋਂ 30 ਸਤੰਬਰ ਤੱਕ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਲਈ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਹਜ਼ਾਰ ਤੋਂ ਵੱਧ ਨੌਕਰੀਆਂ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੁਹਾਲੀ ਵਿੱਚ ਲੱਗਣ ਵਾਲੇ 5ਵੇਂ ਮੈਗਾ ਰੁਜ਼ਗਾਰ ਮੇਲਿਆਂ ਵਿੱਚ ਸ਼ਿਰਕਤ ਕਰਨ ਅਤੇ ਹੋਰਨਾਂ ਨੂੰ ਵੀ ਆਪਣੀ ਕਿਸਮਤ ਅਜਮਾਉਣ ਲਈ ਪ੍ਰੇਰਿਤ ਕਰਨ।
ਮੁਹਾਲੀ ਦੀ ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ ਨੇ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਪਿਛਲੇ ਸਾਲ 8 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਘਰ ਘਰ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕੋਸ਼ਿਸ਼ਾਂ ਸਦਕਾ ਆਪੋ ਆਪਣੇ ਰੁਜ਼ਗਾਰ ’ਤੇ ਲੱਗੇ ਨੌਜਵਾਨ ਜਦੋਂ ਉਨ੍ਹਾਂ ਕੋਲ ਆ ਕੇ ਇਹ ਦੱਸਦੇ ਹਨ ਕਿ ਹੁਣ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ ਤਾਂ ਉਹ ਬਹੁਤ ਮਾਣ ਮਹਿਸੂਸ ਕਰਦੇ ਹਨ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…