Share on Facebook Share on Twitter Share on Google+ Share on Pinterest Share on Linkedin ਨਸ਼ਿਆਂ ਖ਼ਿਲਾਫ਼ ਸਾਰੀਆਂ ਧਿਰਾਂ ਨੂੰ ਸਾਂਝੀ ਲੜਾਈ ਲੜਨ ਦੀ ਲੋੜ: ਸਿੱਧੂ ਸਿਹਤ ਮੰਤਰੀ ਸਿੱਧੂ ਨੇ ਪਿੰਡ ਸਨੇਟਾ ਤੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਨੂੰ ਕੀਤਾ ਰਵਾਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਭਰ ਵਿੱਚ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਪੂਰੀ ਸ਼ਿੱਦਤ ਨਾਲ ਨਸ਼ਿਆਂ ਦੇ ਖ਼ਾਤਮੇ ਲਈ ਡਟੇ ਹੋਏ ਹਨ ਅਤੇ ਸਮਾਜ ਸੇਵੀ ਸੰਸਥਾਵਾਂ ਵੀ ਸੂਬੇ ਨੂੰ ਤੰਦਰੁਸਤ ਬਣਾਉਣ ਲਈ ਸਰਕਾਰ ਨੂੰ ਪੂਰਾ ਸਹਿਯੋਗ ਦੇ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਨੇੜਲੇ ਪਿੰਡ ਸਨੇਟਾ ਵਿੱਚ ਅਖਿਲ ਭਾਰਤੀ ਦਸਨਾਮ ਗੋਸਵਾਮੀ ਸਮਾਜ ਪੰਜਾਬ ਵੱਲੋਂ ‘ਨਸ਼ਾ ਮੁਕਤ ਸਮਾਜ ਸਿਰਜੋ’ ਦੇ ਨਾਂ ਹੇਠ ਨਸ਼ਿਆਂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ ਨੂੰ ਅਗਲੇ ਪੜਾਅ ਲਈ ਰਵਾਨਾ ਕਰਨ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਸਾਰੀਆਂ ਧਿਰਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੀ ਲੜਾਈ ਲੜਨ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਮਾਜ ਦੇ ਹਰ ਵਰਗ ਨੂੰ ਬਣਦਾ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਕਿ ਇਹ ਲੜਾਈ ਕਿਸੇ ਕੰਢੇ ਲੱਗ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਰਾਜ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਅਹਿਦ ਲਿਆ ਹੈ। ਲਿਹਾਜ਼ਾ ਹੁਣ ਹਰੇਕ ਪੰਜਾਬੀ ਦਾ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਇਸ ਲੜਾਈ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਸਿਹਤ ਮੰਤਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦਾ ਕੋਈ ਦੋਸਤ ਨਸ਼ੇ ਦੇ ਸੇਵਨ ਕਰਦਾ ਹੈ ਤਾਂ ਉਸ ਨੂੰ ਸਮਝਾ ਕੇ ਇਲਾਜ ਕਰਵਾਉਣ ਨੂੰ ਤਰਜ਼ੀਹ ਦੇਣ ਤਾਂ ਜੋ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਸਮਾਜ ਵਿੱਚ ਇਕ ਚੰਗੇ ਨਾਗਰਿਕ ਵਾਂਗ ਵਿਚਰਨ ਦਾ ਮੌਕਾ ਮਿਲ ਸਕੇ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਅਖਿਲ ਭਾਰਤੀ ਦਸਨਾਮ ਗੋਸਵਾਮੀ ਸਮਾਜ ਪੰਜਾਬ ਦੇ ਪ੍ਰਧਾਨ ਕਰਮਾਪੁਰੀ ਗੋਬਿੰਦਗੜ੍ਹ, ਜਨਰਲ ਸਕੱਤਰ ਸ਼ਿਵ ਰਾਮ ਸ਼ਰਮਾ, ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਸ਼ਾਮਪੁਰ, ਬੀਪੀਓ ਕ੍ਰਿਸ਼ਨ ਪੁਰੀ, ਮੁਲਾਜ਼ਮ ਆਗੂ ਬਲਜਿੰਦਰ ਸਿੰਘ ਰਾਏਪੁਰ ਕਲਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮੋਹਨ ਸਿੰਘ ਬਠਲਾਣਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ ਅਤੇ ਨਸ਼ਿਆਂ ਖ਼ਿਲਾਫ਼ ਡਟਣ ਦਾ ਅਹਿਦ ਲਿਆ। ਇਸ ਮੌਕੇ ਗੁਰਚਰਨ ਸਿੰਘ ਗੀਗੇਮਾਜਰਾ, ਨੰਬਰਦਾਰ ਰਣਧੀਰ ਸਿੰਘ ਚਾਓਮਾਜਰਾ, ਸੁਖਵਿੰਦਰ ਸਿੰਘ ਤੰਗੌਰੀ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਇੰਦਰਜੀਤ ਗਿਰੀ ਸਰਪੰਚ ਸ਼ਾਮਪੁਰ, ਰਜਿੰਦਰ ਸਿੰਘ ਰਾਏਪੁਰ ਕਲਾਂ, ਅਮਰਜੀਤ ਸਿੰਘ ਸੁੱਖਗੜ੍ਹ, ਸੁਖਵਿੰਦਰ ਸਿੰਘ ਮੀਢੇਮਾਜਰਾ, ਕਰਮਜੀਤ ਸਿੰਘ ਬਠਲਾਣਾ, ਬਲਾਕ ਸਮਿਤੀ ਮੈਂਬਰ ਮਨਜੀਤ ਸਿੰਘ ਤੰਗੋਰੀ, ਗੁਰਵਿੰਦਰ ਸਿੰਘ ਬੜੀ ਅਤੇ ਰਾਮੇਸ਼ਵਰ ਸਰਪੰਚ ਗੋਬਿੰਦਗੜ੍ਹ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ