Share on Facebook Share on Twitter Share on Google+ Share on Pinterest Share on Linkedin ਮੇਅਰ ਕੁਲਵੰਤ ਸਿੰਘ ਵੱਲੋਂ ਫੇਜ਼-7 ਵਿੱਚ ਓਪਨ ਏਅਰ ਜਿਮ ਦਾ ਉਦਘਾਟਨ ਸ਼ਹਿਰ ਵਿੱਚ ਹੋਰ ਓਪਨ ਏਅਰ ਜਿਮ ਲਗਾਉਣ ਲਈ ਕੌਂਸਲਰਾਂ ਦੀ ਸਹਿਮਤੀ ਨਾਲ ਸਪੈਸ਼ਲ ਮਤਾ ਲਿਆਂਦਾ ਜਾਵੇਗਾ: ਮੇਅਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ: ਮੁਹਾਲੀ ਨਗਰ ਨਿਗਮ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸ਼ਹਿਰ ਅੰਦਰ ਰਿਹਾਇਸ਼ੀ ਪਾਰਕਾਂ ਵਿੱਚ ਲਗਾਏ ਜਾ ਰਹੇ ਓਪਨ ਏਅਰ ਜਿਮ ਦੀ ਲੜੀ ਨੂੰ ਅੱਗੇ ਤੋਰਦਿਆਂ ਮੇਅਰ ਕੁਲਵੰਤ ਸਿੰਘ ਨੇ ਇੱਥੋਂ ਦੇ ਫੇਜ਼-7 ਦੀ ਪਾਰਕ ਵਿੱਚ ਓਪਨ ਏਅਰ ਜਿਮ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਜਿਮ ਭਾਜਪਾ ਦੇ ਯੁਵਾ ਕੌਂਸਲਰ ਸੈਹਬੀ ਆਨੰਦ ਦੀ ਮੰਗ ’ਤੇ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਸਾਰੇ ਵਾਰਡਾਂ ਵਿੱਚ ਓਪਨ ਏਅਰ ਜਿਮ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਿਹਤਮੰਦ ਬਣਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਅਤੇ ਕੌਂਸਲਰਾਂ ਦੀ ਮੰਗ ਅਨੁਸਾਰ ਬਾਕੀ ਪਾਰਕਾਂ ਵਿੱਚ ਵੀ ਅਤਿ ਆਧੁਨਿਕ ਜਿਮ ਲਗਾਏ ਜਾਣਗੇ। ਇਸ ਸਬੰਧੀ ਕੌਂਸਲਰਾਂ ਦੀ ਸਹਿਮਤੀ ਨਾਲ ਹਾਊਸ ਵਿੱਚ ਸਪੈਸ਼ਲ ਮਤਾ ਲਿਆਂਦਾ ਜਾਵੇਗਾ। ਮੇਅਰ ਕੁਲਵੰਤ ਸਿੰਘ ਨੇ ਐਲਾਨ ਕੀਤਾ ਕਿ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ ’ਤੇ ਵਿਕਾਸ ਕੰਮ ਸ਼ੁਰੂ ਕੀਤੇ ਗਏ ਹਨ ਅਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਦੇ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਤੇ ਕੌਂਸਲਰ ਸੈਹਬੀ ਆਨੰਦ ਨੇ ਕਿਹਾ ਕਿ ਓਪਨ ਏਅਰ ਜਿਮ ’ਤੇ 14 ਲੱਖ ਰੁਪਏ ਖ਼ਰਚੇ ਕੀਤੇ ਗਏ ਹਨ ਅਤੇ ਇੱਥੇ 14 ਮਸ਼ੀਨਾਂ ਲਗਾਈਆ ਗਈਆ ਹਨ। ਜਿਨ੍ਹਾਂ ’ਤੇ ਬੱਚੇ ਅਤੇ ਬਜ਼ੁਰਗ ਬੜੇ ਆਰਾਮ ਨਾਲ ਕਸਰਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਸਿਹਤਮੰਦ ਬਣਾਉਣ ਲਈ ਕਈ ਵਿਆਪਕ ਯੋਜਨਾਵਾਂ ਉਲੀਕੀਆਂ ਗਈਆ ਹਨ। ਇਸ ਮੌਕੇ ਕੌਂਸਲਰ ਆਰਪੀ ਸ਼ਰਮਾ, ਪਰਮਜੀਤ ਸਿੰਘ ਕਾਹਲੋਂ, ਸਮਾਜ ਸੇਵੀ ਸ਼ਲਿੰਦਰ ਆਨੰਦ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ