Nabaz-e-punjab.com

ਟਰੈਵਲ ਏਜੰਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੇਐਸ ਸੰਧੂ ਵੱਲੋਂ ਅਹੁਦੇ ਤੋਂ ਅਸਤੀਫ਼ਾ

ਮੀਤ ਪ੍ਰਧਾਨ ਪਵਿੱਤਰਪਾਲ ਸਿੰਘ ਸੰਧੂ ਨੂੰ ਨਵੀਂ ਚੋਣ ਤੱਕ ਪ੍ਰਧਾਨ ਦਾ ਚਾਰਜ ਸੰਭਾਲਣ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ:
ਟਰੈਵਲ ਏਜੰਟ ਵੈਲਫੇਅਰ ਐਸੋਸੀਏਸ਼ਨ ਇੰਡੀਆ ਦੇ ਪ੍ਰਧਾਨ ਕੇਐਸ ਸੰਧੂ ਵੱਲੋਂ ਅੱਜ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਮ ਮੈਂਬਰ ਵਾਂਗ ਐਸੋਸੀਏਸ਼ਨ ਲਈ ਕੰਮ ਕਰਦੇ ਰਹਿਣਗੇ। ਅੱਜ ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਉਹਨਾਂ ਨੂੰ ਆਪਣੇ ਪਰਿਵਾਰਿਕ ਕਾਰਨਾਂ ਕਰਕੇ ਵਿਦੇਸ਼ ਯਾਤਰਾ ਕਰਨੀ ਪੈਂਦੀ ਹੈ ਅਤੇ ਉਹ ਐਸੋਸੀਏਸ਼ਨ ਨੂੰ ਪੂਰਾ ਸਮਾਂ ਦੇ ਸਕਣ ਤੋਂ ਅਸਮਰੱਥ ਹੋਣ ਕਾਰਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਹਨਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਚੋਣ ਹੋਣ ਤੱਕ ਮੀਤ ਪ੍ਰਧਾਨ ਪਵਿੱਤਰਪਾਲ ਸਿੰਘ ਸੰਧੂ ਇਸ ਅਹੁਦੇ ਦਾ ਕੰਮ ਕਾਜ ਦੇਖਣਗੇ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…