Nabaz-e-punjab.com

ਮੁਹਾਲੀ ਵਿੱਚ ਸੱਤਵੀਂ ਆਰਥਿਕ ਗਣਨਾ ਦੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਸਤੰਬਰ:
ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਸਟੈਟੀਸਟਿਕਸ ਐਂਡ ਪ੍ਰੋਗਰਾਮ ਇੰਪਲੀਮੈਂਟੇਸ਼ਨ ਵੱਲੋਂ ਦੇਸ਼ ਵਿੱਚ ਸਾਰੇ ਆਰਥਿਕ ਅਦਾਰਿਆਂ ਦੇ ਵੱਖ-ਵੱਖ ਸੰਚਾਲਨ ਅਤੇ ਢਾਂਚਾਗਤ ਦੀ ਵਿਸਥਾਰਪੂਰਵਕ ਸੂਚਨਾ ਇਕੱਤਰ ਕਰਨ ਲਈ ਸੱਤਵੀਂ ਆਰਥਿਕ ਗਣਨਾ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸੱਤਵੀਂ ਆਰਥਿਕ ਗਣਨਾ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰ ਕੇ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ ਵੀ ਮੌਜੂਦ ਸਨ।
ਸ੍ਰੀ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਸੱਤਵੀਂ ਆਰਥਿਕ ਗਣਨਾ ਦਾ ਕੰਮ 491 ਗਿਣਤੀਕਾਰਾਂ ਅਤੇ 190 ਸੁਪਰਵਾਈਜ਼ਰਾਂ ਵੱਲੋਂ ਤਿੰਨ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ। ਗਿਣਤੀਕਾਰਾਂ ਵੱਲੋਂ ਆਰਥਿਕ ਗਣਨਾ ਦੀ ਪ੍ਰਕਿਰਿਆ ਮੋਬਾਈਲ ਐਪ ਰਾਹੀਂ ਮੁਕੰਮਲ ਕੀਤੀ ਜਾਵੇਗੀ, ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਪੇਪਰ ਵਰਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਗਿਣਤੀਕਾਰਾਂ ਵੱਲੋਂ ਇਸ ਆਰਥਿਕ ਗਣਨਾ ਨੂੰ ਮੁਕੰਮਲ ਕਰਨ ਲਈ ਘਰੋਂ ਘਰੀ ਜਾ ਕੇ ਸਰਵੇਖਣ ਕੀਤਾ ਜਾਵੇਗਾ, ਜਿਸ ਵਿੱਚ ਘਰੇਲੂ ਅਤੇ ਵਪਾਰਕ ਅਦਾਰਿਆਂ ਦੇ ਅੰਕੜੇ ਇਕੱਤਰ ਕੀਤੇ ਜਾਣਗੇ ਅਤੇ ਇਕੱਤਰ ਕੀਤਾ ਡੇਟਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸ ਦੀ ਵਰਤੋਂ ਸਿਰਫ਼ ਵਿਕਾਸ ਯੋਜਨਾਵਾਂ ਬਣਾਉਣ ਅਤੇ ਅੰਕੜਿਆਂ ਦੇ ਉਦੇਸ਼ ਲਈ ਕੀਤੀ ਜਾਵੇਗੀ।
ਏਡੀਸੀ (ਵਿਕਾਸ) ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸੱਤਵੀਂ ਆਰਥਿਕ ਗਣਨਾ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਸ ਗਣਨਾ ਲਈ ਸਹੀ ਅੰਕੜੇ ਪ੍ਰਾਪਤ ਹੋ ਸਕਣ। ਇਸ ਮੌਕੇ ਖੋਜ ਅਫ਼ਸਰ ਦਫਤਰ, ਉਪ ਅਰਥ ਤੇ ਅੰਕੜਾ ਸਲਾਹਕਾਰ ਸ੍ਰੀਮਤੀ ਮਿਯੂਰੀ ਤੇ ਸਮੂਹ ਸਟਾਫ਼ ਅਤੇ ਕਾਮਨ ਸਰਵਿਸ ਸੈਂਟਰ ਤੋਂ ਜ਼ਿਲ੍ਹਾ ਮੈਨੇਜਰ ਸ਼ਮਿੰਦਰ ਸਿੰਘ ਅਤੇ ਜ਼ਿਲ੍ਹਾ ਮੈਨੇਜਰ ਨਵਜੋਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਣਕ ਦੀ ਬਿਜਾਈ: ਕਿਸਾਨ ਇਕੱਲੇ ਡੀਏਪੀ ਖਾਦ ’ਤੇ ਹੀ ਨਿਰਭਰ ਨਾ ਰਹਿਣ: ਡਾ. ਗੁਰਮੇਲ ਸਿੰਘ

ਕਣਕ ਦੀ ਬਿਜਾਈ: ਕਿਸਾਨ ਇਕੱਲੇ ਡੀਏਪੀ ਖਾਦ ’ਤੇ ਹੀ ਨਿਰਭਰ ਨਾ ਰਹਿਣ: ਡਾ. ਗੁਰਮੇਲ ਸਿੰਘ ਮਾਰਕੀਟ ਵਿੱਚ ਕਣਕ …