Share on Facebook Share on Twitter Share on Google+ Share on Pinterest Share on Linkedin ਪਿੰਡਾਂ ਦੇ ਨੰਬਰਦਾਰਾਂ ਨੇ ਮਾਣਭੱਤਾ ਰਾਹਤ ਕੋਸ਼ ਵਿੱਚ ਦੇਣ ਦਾ ਸਖ਼ਤ ਵਿਰੋਧ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ: ਪੰਜਾਬ ਨੰਬਰਦਾਰ ਯੂਨੀਅਨ ਦਾ ਇਕ ਵਫ਼ਦ ਬੁੱਧਵਾਰ ਨੂੰ ਯੂਨੀਅਨ ਦੀ ਸੂਬਾ ਇਕਾਈ ਦੇ ਸਰਪ੍ਰਸਤ ਭੁਪਿੰਦਰ ਸਿੰਘ ਲਾਂਡਰਾਂ ਦੀ ਅਗਵਾਈ ਹੇਠ ਮੁਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਲਿਖਿਆ ਮੰਗ ਪੱਤਰ ਦਿੱਤਾ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਕੁਝ ਨੰਬਰਦਾਰਾਂ ਨੇ ਪੰਜਾਬ ਦੇ ਸਾਰੇ ਨੰਬਰਦਾਰਾਂ ਨਾਲ ਸਲਾਹ ਮਸ਼ਵਰਾ ਕੀਤੇ ਬਿਨਾਂ ਮਾਲ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੂੰ 26 ਅਗਸਤ ਨੂੰ ਇਹ ਲਿਖ ਕੇ ਦਿੱਤਾ ਸੀ ਕਿ ਪੰਜਾਬ ਦੇ ਸਾਰੇ ਨੰਬਰਦਾਰਾਂ ਦਾ ਤਿੰਨ ਮਹੀਨੇ ਦਾ ਮਾਣਭੱਤਾ (ਜੋ ਕਿ 14 ਕਰੋੜ, 16 ਲੱਖ ਰੁਪਏ ਬਣਦਾ ਹੈ) ਕੱਟ ਕੇ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਪਾ ਦਿੱਤਾ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਸਬੰਧੀ ਪੰਜਾਬ ਦੇ ਨੰਬਰਦਾਰਾਂ ਨੇ ਸੰਗਰੂਰ ਵਿੱਚ ਵੱਡਾ ਇਕੱਠ ਕਰਕੇ ਇਸਦਾ ਵਿਰੋਧ ਕੀਤਾ ਹੈ ਅਤੇ ਇਸ ਸਬੰਧੀ ਨੰਬਰਦਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਨੰਬਰਦਾਰ ਜਿਨ੍ਹਾਂ ਦੇ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ ਜਾਂ ਜੋ ਨੰਬਰਦਾਰ ਆਪਣੇ ਤੌਰ ’ਤੇ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ ਜਾਂ ਕਰ ਚੁੱਕੇ ਹਨ। ਉਨ੍ਹਾਂ ਦਾ ਵੀ ਮਾਣਭੱਤਾ ਕੱਟਿਆ ਜਾਵੇਗਾ ਅਤੇ ਉਨ੍ਹਾਂ ਤੇ ਦੋਹਰੀ ਮਾਰ ਪਵੇਗੀ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਨੰਬਰਦਾਰਾਂ ਦਾ ਜੋ ਬਕਾਇਆ ਮਾਣਭੱਤਾ ਖ਼ਾਤਿਆਂ ਵਿੱਚ ਪੈਣ ਤੋਂ ਰਹਿੰਦਾ ਹੈ, ਉਹ ਜਲਦੀ ਤੋਂ ਜਲਦੀ ਖਾਤਿਆਂ ਵਿੱਚ ਪਾਇਆ ਜਾਵੇ ਤਾਂ ਕਿ ਉਹ ਫੰਡ ਇਕੱਠਾ ਕਰ ਸਕਣ। ਇਸ ਮੌਕੇ ਸਹਾਇਕ ਚੀਫ਼ ਪੈਟਰਨ ਸਤਨਾਮ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ, ਅਵਤਾਰ ਸਿੰਘ ਨੰਬਰਦਾਰ ਮਾਜਰੀ ਪ੍ਰਧਾਨ, ਨੱਥਾ ਸਿੰਘ ਨੰਬਰਦਾਰ, ਜਸਪਾਲ ਸਿੰਘ, ਸੁਰਿੰਦਰ ਸਿੰਘ ਨੰਬਰਦਾਰ, ਭਜਨ ਸਿੰਘ ਨੰਬਰਦਾਰ ਅਤੇ ਪਰਮਜੀਤ ਸਿੰਘ ਨੰਬਰਦਾਰ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ