Nabaz-e-punjab.com

ਸਹਿਕਾਰੀ ਸਭਾ ਛੱਤ ਦੀ ਚੋਣ ਮੁੜ ਕਰਵਾਉਣ ਦੀ ਮੰਗ, ਵਿਧਾਇਕ ਐਨਕੇ ਸ਼ਰਮਾ ਨੇ ਡੀਸੀ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਡੇਰਾਬੱਸੀ ਹਲਕੇ ਤੋਂ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ ਨੇ ਅੱਜ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਨਜ਼ਦੀਕੀ ਪਿੰਡ ਛੱਤ ਦੀ ਸਹਿਕਾਰੀ ਸਭਾ ਲਿਮਟਿਡ ਦੇ ਸਕੱਤਰ ਅਜੈਬ ਸਿੰਘ ਦੀ ਸ਼ਿਕਾਇਤ ਕੀਤੀ ਕਿ ਅਜੈਬ ਸਿੰਘ ਵੱਲੋਂ ਧੱਕੇਸ਼ਾਹੀ ਨਾਲ ਸਭਾ ਦੀ ਚੋਣ ਵਿੱਚ ਅਕਾਲੀ ਪੱਖੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਕੇ ਕਾਂਗਰਸ ਪੱਖੀ ਉਮੀਦਵਾਰਾਂ ਨੂੰ ਜੇਤੂ ਐਲਾਨ ਦਿੱਤਾ ਗਿਆ ਹੈ। ਉਹਨਾਂ ਮੰਗ ਕੀਤੀ ਕਿ ਇਸ ਕਾਰਵਾਈ ’ਤੇ ਰੋਕ ਲਗਾਈ ਜਾਵੇ ਅਤੇ ਜਿਨ੍ਹਾਂ ਉਮੀਦਵਾਰਾਂ ਦੇ ਕਾਗਜ ਰੱਦ ਕੀਤੇ ਗਏ ਹਨ। ਉਹਨਾਂ ਨੂੰ ਚੋਣ ਲੜਣ ਦਾ ਮੌਕਾ ਦਿੱਤਾ ਜਾਵੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਐਨ.ਕੇ. ਸ਼ਰਮਾ ਨੇ ਕਿਹਾ ਕਿ ਪਿੰਡ ਛੱਤ ਦੀ ਸਹਿਕਾਰੀ ਸਭਾ ਦੀ ਚੋਣ ਵਿੱਚ 11 ਮੈਂਬਰਾਂ ਦੀ ਚੋਣ ਕੀਤੀ ਜਾਣੀ ਸੀ ਅਤੇ ਇਸ ਸਬੰਧੀ ਅਕਾਲੀ ਦਲ ਨਾਲ ਸਬੰਧਤ 12 ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਸ੍ਰੀ ਅਜੈਬ ਸਿੰਘ ਸਕੱਤਰ ਨੂੰ ਦਸਤੀ ਦਿੱਤੇ ਗਏਸਨ ਜਿਸਦੀ ਉਹਨਾਂ ਵੱਲੋਂ ਕੋਈ ਰਿਸੀਵਿੰਗ ਨਹੀਂ ਦਿੱਤੀ ਗਈ। ਬਾਅਦ ਵਿੱਚ ਅਜੈਬ ਸਿੰਘ ਨੇ ਉਕਤ ਵਿਅਕਤੀਆਂ ਦੇ ਨਾਮਜਦਗੀ ਪੇਪਰ ਰੱਦ ਕਰ ਦਿੱਤੇ ਅਤੇ ਅਤੇ ਦੂਜੀ ਧਿਰ ਦੇ 11 ਮੈਂਬਰ (ਜੋ ਕਿ ਕਾਂਗਰਸ ਪਾਰਟੀ ਨਾਲ ਸੰਬਧਿਤ ਹਨ) ਨੂੰ ਨਿਰਵਿਰੋਧ ਜੈਤੂ ਕਰਾਰ ਦੇ ਦਿੱਤਾ।
ਉਹਨਾਂ ਦੋਸ਼ ਲਗਾਇਆ ਕਿ ਇਹ ਕਾਰਵਾਈ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦੀਪਇੰਦਰ ਸਿੰਘ ਢਿੱਲੋੱ ਦੀ ਸ਼ਹਿ ਤੇ ਹੋਈ ਹੈ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਜਿਹਨਾਂ 12 ਉਮੀਦਵਾਰਾਂ ਦੇ ਕਾਗਜ ਰੱਦ ਕੀਤੇ ਗਏ ਹਨ ਉਹਨਾਂ ਵਿੱਚੋੱ ਕੋਈ ਵੀ ਡਿਫਾਲਟਰ ਨਹੀਂ ਹੈ ਅਤੇ ਸਾਰੇ ਹੀ ਐਕਟਿਵ ਮੈਂਬਰ ਹਨ, ਜਦੋਂਕਿ ਕਾਂਗਰਸੀ ਉਮੀਦਵਾਰਾਂ ’ਚੋਂ 3 ਮੈਂਬਰ ਡਿਫ਼ਾਲਟਰ ਹਨ ਅਤੇ ਇੱਕ ਮੈਂਬਰ ਸਹਿਕਾਰੀ ਸਭਾ ਦਾ ਐਕਟਿਵ ਮੈਂਬਰ ਹੀ ਨਹੀਂ ਹੈ ਜਿਸ ਕਾਰਨ ਉਹਨਾਂ 4 ਮੈਂਬਰਾਂ ਦੇ ਕਾਗਜ ਰੱਦ ਕੀਤੇ ਜਾਣੇ ਚਾਹੀਦੇ ਸਨ।
ਉਹਨਾਂ ਮੰਗ ਕੀਤੀ ਕਿ ਨਾਜਇਜ ਤਰੀਕੇ ਨਾਲ ਸ਼੍ਰੋਮਣੀ ਅਕਾਲੀ ਦਲ ਨਾਲ ਸੰਬਧਿਤ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਰੱਦ ਕਰਨ ਸੰਬਧੀ ਸ੍ਰੀ ਅਜੈਬ ਸਿੰਘ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ ਅਤੇ ਇਹ ਚੋਣ ਰੱਦ ਕਰਵਾ ਕੇ ਦੁਬਾਰਾ ਕਰਵਾਈ ਜਾਵੇ। ਸ੍ਰੀ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਣਗੇ। ਇਸ ਮੌਕੇ ਸ੍ਰੀ ਸ਼ਰਮਾ ਦੇ ਨਾਲ ਨਾਮਜਦਗੀ ਭਰਨ ਵਾਲੇ ਉਮੀਦਵਾਰ ਵੀ ਹਾਜਿਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…