Nabaz-e-punjab.com

ਸ਼ੀਤਲ ਸਿੰਘ ਨੂੰ ਵਪਾਰ ਮੰਡਲ ਦਾ ਚੇਅਰਮੈਨ ਤੇ ਸੁਰੇਸ਼ ਗੋਇਲ ਨੂੰ ਪੈਟਰਨ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਜ਼ਿਲ੍ਹਾ ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਵਿਨੀਤ ਵਰਮਾ ਵੱਲੋਂ ਸ਼ੀਤਲ ਸਿੰਘ ਨੂੰ ਵਪਾਰ ਮੰਡਲ ਦੀ ਜ਼ਿਲ੍ਹਾ ਇਕਾਈ ਦਾ ਚੇਅਰਮੈਨ ਅਤੇ ਸੁਰੇਸ਼ ਗੋਇਲ ਨੂੰ ਪੈਟਰਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਵਿਨੀਤ ਵਰਮਾ ਨੇ ਦੱਸਿਆ ਕਿ ਸ਼ੀਤਲ ਸਿੰਘ ਅਤੇ ਸੁਰੇਸ਼ ਗੋਇਲ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਵਪਾਰੀਆਂ ਦੇ ਹੱਕਾਂ ਲਈ ਲੜਾਈ ਲੜ ਰਹੇ ਹਨ ਅਤੇ ਬਹੁਤ ਅਨੁਭਵੀ ਹਨ। ਇਨ੍ਹਾਂ ਦੋਵਾਂ ਨੂੰ ਨਵੀਂ ਜ਼ਿੰਮੇਵਾਰੀ ਦਿੱਤੇ ਜਾਣ ਨਾਲ ਜ਼ਿਲ੍ਹਾ ਵਪਾਰ ਮੰਡਲ ਹੋਰ ਮਜ਼ਬੂਤ ਹੋਵੇਗਾ ਅਤੇ ਵਧੀਆ ਤਰੀਕੇ ਨਾਲ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਛੇਤੀ ਹੀ ਜ਼ਿਲ੍ਹਾ ਇਕਾਈ ਦੇ ਹੋਰ ਅਹੁਦੇਦਾਰ ਨਿਯੁਕਤ ਕੀਤੇ ਜਾਣਗੇ। ਇਸ ਮੌਕੇ ਚੇਅਰਮੈਨ ਸ਼ੀਤਲ ਸਿੰਘ ਅਤੇ ਪੈਟਰਨ ਸੁਰੇਸ਼ ਗੋਇਲ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਵਪਾਰੀਆਂ ਦੀਆਂ ਉਮੀਦਾਂ ’ਤੇ ਖਰੇ ਉੱਤਰਨਗੇ।
ਸ੍ਰੀ ਵਰਮਾ ਨੇ ਦੱਸਿਆ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਵਪਾਰ ਮੰਡਲ ਵੱਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਸੈੱਲ ਬਣਾਇਆ ਗਿਆ ਹੈ। ਜਿਸ ਦੀ ਅਗਵਾਈ ਉਹ ਖ਼ੁਦ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਜੇਕਰ ਵਪਾਰੀਆਂ ਦੇ ਸਾਰੇ ਮਸਲੇ ਤੁਰੰਤ ਪ੍ਰਭਾਵ ਨਾਲ ਹੱਲ ਨਹੀਂ ਕੀਤੇ ਗਏ ਤਾਂ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਮੁਹਾਲੀ ਵਪਾਰ ਮੰਡਲ ਦੇ ਚੀਫ਼ ਪੈਟਰਨ ਕੁਲਵੰਤ ਸਿੰਘ ਚੌਧਰੀ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਸਿੰਗਲਾ, ਅਕਵਿੰਦਰ ਸਿੰਘ ਗੋਸਲ ਅਤੇ ਸੁਰੇਸ਼ ਵਰਮਾ, ਮੀਤ ਪ੍ਰਧਾਨ ਪ੍ਰੇਮ ਅਰੋੜਾ, ਦਿਲਵਰ ਸਿੰਘ ਅਤੇ ਪਰਮਜੀਤ ਸਿੰਘ ਜੋੜਾ, ਕੈਸ਼ੀਅਰ ਫੌਜਾ ਸਿੰਘ, ਬੂਥ ਮਾਰਕੀਟ ਦੇ ਇੰਚਾਰਜ ਸਰਬਜੀਤ ਸਿੰਘ ਪ੍ਰਿੰਸ, ਹਰਨੇਕ ਸਿੰਘ ਕਟਾਣੀ, ਕੁਲਦੀਪ ਸਿੰਘ ਮਾਂਗਟ, ਆਤਮਾ ਰਾਮ ਅਗਰਵਾਲ, ਬੀਰਬਲ ਬੰਸਲ, ਕਰਮਜੀਤ ਸਿੰਘ, ਰਾਜੀਵ ਭਾਟੀਆ ਅਤੇ ਅਸ਼ੋਕ ਕੁਮਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…