Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਦੀ ਥਾਂ ਹਿੰਦੀ ਦਾ ਰਾਜ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਜਥੇਦਾਰ ਹਰਪਾਲਪੁਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਸਤੰਬਰ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਕਿਹਾ ਹੈ ਕਿ ਮਾਂ ਬੋਲੀ ਪੰਜਾਬੀ ਨੂੰ ਨੀਵਾਂ ਦਿਖਾਉਣ ਅਤੇ ਹਿੰਦੀ ਦਾ ਰਾਜ ਲਿਆਉਣ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਅਜਿਹੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇੱਥੇ ਜਾਰੀ ਬਿਆਨ ਵਿੱਚ ਜਥੇਦਾਰ ਹਰਪਾਲਪੁਰ ਨੇ ਕਿਹਾ ਕਿ ਆਰਐਸਐਸ ਹਿੰਦੀ, ਹਿੰਦੂ, ਹਿੰਦੁਸਤਾਨ ਦਾ ਏਜੰਡਾ ਲੈ ਕੇ ਪੰਜਾਬ ਦੇ ਸਰਕਾਰੀ ਗੈਰ-ਸਰਕਾਰੀ ਅਦਾਰਿਆਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਘੁਸਪੈਠ ਕਰ ਰਹੀ ਹੈ। ਜਿਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬੀਤੀ 13 ਸਤੰਬਰ ਨੂੰ ਪਟਿਆਲਾ ਵਿੱਚ ਪੰਜਾਬੀ ਦੇ ਸ਼੍ਰੋਮਣੀ ਸਾਹਿਤਕਾਰ ਡਾ. ਤੇਜਵੰਤ ਮਾਨ ਨੂੰ ਪੰਜਾਬੀ ਭਾਸ਼ਾ ਦੀ ਸ਼ੋਭਾ ਕਰਨ ਵਾਲੇ ਸ਼ਬਦ ਬੋਲਣ ਤੋਂ ਰੋਕਣਾ ਅਤੇ ਆਰਐਸਐਸ ਦੇ ਪਿੱਠੂਆਂ ਵੱਲੋਂ ਗੁਰੂ ਸਾਹਿਬਾਨ ਅਤੇ ਭਗਤਾਂ ਵੱਲੋਂ ਵਰਤੀ ਸਤਿਕਾਰਤ ਭਾਸ਼ਾ ਪੰਜਾਬੀ ਨੂੰ ਗਾਲੀ ਗਲੋਚ ਵਾਲੀ ਭਾਸ਼ਾ ਗਰਦਾਨਣ, ਪੰਜਾਬ ਅਤੇ ਪੰਜਾਬੀਅਤ ਤੇ ਸਿਖਰਲਾ ਵਾਰ ਹੈ, ਜਿਸ ਨੂੰ ਅਣਖੀਲੇ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਆਰਐਸਐਸ ਘੱਟ ਗਿਣਤੀ ਲੋਕਾਂ ਦੇ ਧਰਮ, ਬੋਲੀ ਅਤੇ ਉਨ੍ਹਾਂ ਦੇ ਇਤਿਹਾਸ ਨੂੰ ਖ਼ਤਮ ਕਰਨ ਲਈ ਸੱਤਾ ਦੀ ਤਾਕਤ ਦੀ ਦੁਰਵਰਤੋਂ ਕਰਕੇ ਆਪਣੀ ਸਿਆਸੀ ਜਮਾਤ ਭਾਜਪਾ ਦਾ ਰਾਜ ਹਰ ਸੂਬੇ ਵਿੱਚ ਲਿਆਉਣ ਦੇ ਸੁਪਨੇ ਦੇਖ ਰਹੀ ਹੈ। ਜਿਸ ਦਾ ਹਰੇਕ ਪੰਜਾਬੀ ਨੂੰ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ