Nabaz-e-punjab.com

ਬੱਬੀ ਬਾਦਲ ਨੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ

ਸਰਕਾਰੀ ਬੱਸਾਂ ਦੇ ਚਾਲਕਾਂ ਤੇ ਕਲੀਨਰਾਂ ਦੀਆਂ ਮਨਮਾਨੀਆਂ ਤੋਂ ਸਰਕਾਰੀ ਕਾਲਜ ਦੇ ਵਿਦਿਆਰਥੀ ਅੌਖੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਯਾਦਗਾਰੀ ਸਰਕਾਰੀ ਕਾਲਜ ਫੇਜ਼-6 ਦੇ ਵਿਦਿਆਰਥੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕਲੀਨਰਾਂ ਦੀਆਂ ਮਨਮਾਨੀਆਂ ਤੋਂ ਬੇਹੱਦ ਤੰਗ ਪ੍ਰੇਸ਼ਾਨ ਹਨ। ਪੀੜਤ ਨੌਜਵਾਨਾਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਕਾਲਜ ਵਿੱਚ ਸੱਦ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ। ਅਕਾਲੀ ਆਗੂ ਨੇ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਵਾਉਣ ਲਈ ਯੋਗ ਪੈਰਵੀ ਕੀਤੀ ਜਾਵੇਗੀ।
ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਬਿਕਰਮ ਸਿੰਘ ਅਤੇ ਜਗਦੀਪ ਸਿੰਘ ਤੇ ਹੋਰਨਾਂ ਨੇ ਬੱਬੀ ਬਾਦਲ ਨੂੰ ਦੱਸਿਆ ਕਿ ਉਨ੍ਹਾਂ ਨੂੰ ਰੋਜ਼ਾਨਾ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਤੋਂ ਰੋਕਿਆ ਜਾਂਦਾ ਹੈ ਅਤੇ ਬੱਸਾਂ ਦੇ ਡਰਾਈਵਰ ਅਤੇ ਕੰਡਕਟਰ ਆਪਣੀਆਂ ਮਨਮਾਨੀਆਂ ਕਰਦੇ ਹੋਏ ਪਾਸ ਹੋਲਡਰ ਵਿਦਿਆਰਥੀਆਂ ਨੂੰ ਬੱਸ ਵਿੱਚ ਚੜ੍ਹਨ ਨਹੀਂ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਦਿੱਕਤਾਂ ਲੜਕੀਆਂ ਨੂੰ ਪੇਸ਼ ਆਉਂਦੀ ਹੈ। ਬੱਸ ਸਰਵਿਸ ਦੀ ਸੁਵਿਧਾ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣੇ ਘਰ ਤੋਂ ਕਾਲਜ ਆਉਣ ਅਤੇ ਛੁੱਟੀ ਤੋਂ ਬਾਅਦ ਘਰ ਜਾਣ ਲੱਗਿਆ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਤਾਂ ਪਹਿਲਾਂ ਪੀਰੀਅਡ ਵੀ ਲੰਘ ਜਾਂਦਾ ਹੈ ਜਦੋਂ ਉਹ ਕਾਲਜ ਪਹੁੰਚਦੇ ਹਨ। ਇਸ ਤਰ੍ਹਾਂ ਉਨ੍ਹਾਂ ਦੀ ਪੜ੍ਹਾਈ ਖ਼ਰਾਬ ਹੋ ਰਹੀ ਹੈ।
ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਨੌਜਵਾਨ ਪੰਜਾਬ ਦੇ ਭਵਿੱਖ ਦੀ ਆਸ ਦੀ ਕਿਰਨ ਹਨ ਅਤੇ ਇਤਿਹਾਸ ਵਿੱਚ ਬਦਲਾਓ ਅਤੇ ਸਮਾਜਿਕ ਪਰਿਵਰਤਨ ਲਈ ਨੌਜਵਾਨਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਬਿਲਕੁਲ ਸੰਜੀਦਗੀ ਨਹੀਂ ਦਿਖਾ ਰਹੀ। ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਬੁਰਾ ਅਸਰ ਪੈ ਰਿਹਾ ਹੈ।
ਇਸ ਮੌਕੇ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਮਨਵੀਰ ਸਿੰਘ, ਗੁਰਜਿੰਦਰ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਸਮਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਰਣਧੀਰ ਸਿੰਘ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਕੌਰ, ਸਿਮਰਨਜੀਤ ਕੌਰ ਅਤੇ ਹਰਪ੍ਰੀਤ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…