Nabaz-e-punjab.com

ਲੈਕਚਰਾਰ ਯੂਨੀਅਨ ਵੱਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਮੰਤਰੀ ਤੇ ਸਕੱਤਰ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਸਤੰਬਰ:
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਅਤੇ ਸੂਬਾ ਪ੍ਰਧਾਨ ਹਾਕਮ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਲੈਕਚਰਾਰ ਕਾਡਰ ਅਤੇ ਮੁੱਖ ਅਧਿਆਪਕਾਂ ਨੂੰ ਤਰੱਕੀਆਂ ਦੇ ਕੇ ਪ੍ਰਿੰਸੀਪਲ ਬਣਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਪੱਦ ਉੱਨਤੀਆਂ ਕਰਕੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇ ਪੱਧਰ ਵਿੱਚ ਹੋਰ ਸੁਧਾਰ ਹੋਵੇਗਾ ਕਿਉਂਕਿ ਪਦਉੱਨਤ ਹੋਏ ਪ੍ਰਿੰਸੀਪਲ ਜ਼ਿਆਦਾਤਰ ਸਾਇੰਸ ਵਿਸ਼ੇ ਨਾਲ ਸਬੰਧਤ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪਦਉੱਨਤ ਅਧਿਆਪਕ ਆਪੋ ਆਪਣੇ ਸਕੂਲਾਂ ਦੀ ਨੁਹਾਰ ਬਦਲਣਗੇ।
ਆਗੂਆਂ ਨੇ ਮੰਗ ਕੀਤੀ ਕਿ ਨਵੇਂ ਸਿਰਿਓਂ ਰੀਵੀਓ ਪ੍ਰਕਿਰਿਆ ਦੌਰਾਨ ਲੈਕਚਰਾਰ ਰਿਵਰਟ ਨਾ ਕੀਤੇ ਜਾਣ ਸਗੋਂ ਖਾਲੀ ਅਸਾਮੀਆਂ ਭਰਨ ਲਈ ਉਨ੍ਹਾਂ ਦੀਆਂ ਤਾਇਨਾਤੀਆਂ ਕੀਤੀਆਂ ਜਾਣ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਸਵੀਰ ਸਿੰਘ ਗੋਸਲ, ਅਮਨ ਸ਼ਰਮਾ, ਸੁਖਦੇਵ ਲਾਲ ਬੱਬਰ, ਸੁਰਿੰਦਰ ਭਰੂਰ, ਸੰਜੀਵ ਸ਼ਰਮਾ, ਹਰਜੀਤ ਬਲਾੜ੍ਹੀ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਬਲਰਾਜ ਬਾਜਵਾ, ਰਵਿੰਦਰਪਾਲ ਸਿੰਘ ਅਤੇ ਲਲਿਤ ਕੁਮਾਰ ਰੂਪਨਗਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…