nabaz-e-punjab.com

ਪੰਜਾਬ ਵਿੱਚ 1 ਅਕਤੂਬਰ ਤੋਂ ਸਵੇਰੇ 8:30 ਵਜੇ ਲੱਗਣਗੇ ਸਾਰੇ ਸਕੂਲ: ਡੀਪੀਆਈ ਸੁਖਜੀਤਪਾਲ ਸਿੰਘ

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਸਕੂਲਾਂ ਦੀ ਨਵੀਂ ਸਮਾਂ-ਸਾਰਣੀ ਨੂੰ ਪ੍ਰਵਾਨਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 30 ਸਤੰਬਰ:
ਸਿੱਖਿਆ ਵਿਭਾਗ ਪੰਜਾਬ ਨੇ ਵਿਦਿਆਰਥੀਆਂ ਦੀ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਮੌਸਮ ਦੀ ਤਬਦੀਲੀ ਦੇ ਨਾਲ ਨਾਲ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਸਬੰਧੀ ਪੁਰਾਣੀ ਰਵਾਇਤ ਨੂੰ ਤੋੜਦਿਆਂ ਸਰਦੀਆਂ ਦੇ ਮੌਸਮ ਵਿੱਚ ਨਵੀਂ ਸਮਾਂ ਸਾਰਣੀ ਲਾਗੂ ਕੀਤੀ ਗਈ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੂਬੇ ਦੇ ਸਮੂਹ ਸਕੂਲਾਂ ਦੀ ਨਵੀਂ ਸਮਾਂ-ਸਾਰਣੀ ਬਾਰੇ ਸਿੱਖਿਆ ਵਿਭਾਗ ਦੀ ਇਸ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡੀਪੀਆਈ ਪੰਜਾਬ (ਸੀਨੀਅਰ ਸੈਕੰਡਰੀ) ਸੁਖਜੀਤਪਾਲ ਸਿੰਘ ਨੇ ਦੱਸਿਆ ਕਿ ਸਿੰਗਲਾ ਨੇ ਸਕੂਲਾਂ ਦੇ ਟਾਈਮਟੇਬਲ ਸਬੰਧੀ ਫਾਈਲ ’ਤੇ ਅੱਜ ਸਵੇਰੇ ਸਹੀ ਪਾ ਦਿੱਤੀ ਹੈ।
ਡੀਪੀਆਈ ਨੇ ਦੱਸਿਆ ਕਿ ਤਾਜ਼ਾ ਫੈਸਲੇ ਮੁਤਾਬਕ ਸਿੱਖਿਆ ਵਿਭਾਗ ਨੇ ਇਸ ਵਾਰ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਦੋ ਪੜਾਵਾਂ ਵਿੱਚ ਤਬਦੀਲੀ ਕੀਤੀ ਗਈ ਹੈ। ਜਿਸ ਅਨੁਸਾਰ ਪਹਿਲੇ ਪੜਾਅ ਵਿੱਚ 1 ਅਕਤੂਬਰ ਤੋਂ 31 ਅਕਤੂਬਰ ਅਤੇ 1 ਮਾਰਚ 2020 ਤੋਂ 31 ਮਾਰਚ ਤੱਕ ਪੰਜਾਬ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤੱਕ ਹੋਵੇਗਾ ਜਦੋਂਕਿ ਸਾਰੇ ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਬਾਅਦ ਦੁਪਹਿਰ 2.50 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਝ ਹੀ ਦੂਜੇ ਪੜਾਅ ਵਿੱਚ 1 ਨਵੰਬਰ ਤੋਂ 28 ਫਰਵਰੀ 2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਜਦੋਂਕਿ ਸਾਰੇ ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਕੀਤਾ ਗਿਆ ਹੈ। ਡੀਪੀਆਈ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸਾਰੀਆਂ ਸ਼੍ਰੇਣੀਆਂ ਦੇ ਸਕੂਲਾਂ ਦਾ ਖੁੱਲਣ ਦਾ ਸਮਾਂ ਸਵੇਰੇ 8 ਵਜੇ ਹੈ ਅਤੇ ਬਾਅਦ ਦੁਪਹਿਰ 2 ਵਜੇ ਸਕੂਲਾਂ ਨੂੰ ਛੁੱਟੀ ਕੀਤੀ ਜਾਂਦੀ ਹੈ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…