Share on Facebook Share on Twitter Share on Google+ Share on Pinterest Share on Linkedin ਪਿੰਡ ਬੜੀ ਵਿੱਚ ਘਰੇਲੂ ਝਗੜੇ ਦੌਰਾਨ ਅੌਰਤ ਜ਼ਖ਼ਮੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ: ਇੱਥੋਂ ਦੇ ਨਜ਼ਦੀਕੀ ਪਿੰਡ ਬੜੀ ਵਿੱਚ ਘਰੇਲੂ ਝਗੜੇ ਦੌਰਾਨ ਇਕ ਅੌਰਤ ਜ਼ਖ਼ਮੀ ਹੋ ਗਈ। ਜਿਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜ਼ਖ਼ਮੀ ਦੇ ਛੋਟੇ ਬੇਟੇ ਮਨਪ੍ਰੀਤ ਸਿੰਘ ਨੇ ਆਪਣੇ ਵੱਡੇ ਭਰਾ ਗੁਰਮੀਤ ਸਿੰਘ ਤੇ ਹੋਰਨਾਂ ਪਰਿਵਾਰਕ ਮੈਂਬਰਾਂ ’ਤੇ ਉਸ ਦੀ ਮਾਂ ਜਸਪਾਲ ਕੌਰ (50) ਦੀ ਕੁੱਟਮਾਰ ਕਰਨ ਦਾ ਕਥਿਤ ਦੋਸ਼ ਲਾਇਆ ਹੈ। ਮਨਪ੍ਰੀਤ ਸਿੰਘ ਦੇ ਦੱਸਣ ਅਨੁਸਾਰ ਉਸ ਦੀ ਮਾਂ ਨੂੰ ਡੰਡਿਆਂ ਨਾਲ ਕੁੱਟਿਆ ਗਿਆ ਅਤੇ ਵਾਲਾਂ ਤੋਂ ਫੜ ਕੇ ਖਿੱਚ ਧੂਹ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਸਪਾਲ ਕੌਰ ਇਸ ਸਮੇਂ ਸਰਕਾਰੀ ਹਸਪਤਾਲ ’ਚ ਜੇਰੇ ਇਲਾਜ ਹੈ। ਅੱਜ ਸਰਕਾਰੀ ਛੁੱਟੀ ਹੋਣ ਕਾਰਨ ਐਕਸ-ਰੇਅ ਨਹੀਂ ਹੋ ਸਕਿਆ। ਡਾਕਟਰਾਂ ਵੱਲੋਂ ਭਲਕੇ ਵੀਰਵਾਰ ਨੂੰ ਸਿਟੀ ਸਕੈਨ ਕਰਵਾਉਣ ਲਈ ਕਿਹਾ ਹੈ। ਇਸ ਸਬੰਧੀ ਉਨ੍ਹਾਂ ਨੇ ਸੋਹਾਣਾ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ। ਉਧਰ, ਦੂਜੇ ਪਾਸੇ ਗੁਰਮੀਤ ਸਿੰਘ ਨੇ ਕੁੱਟਮਾਰ ਕਰਨ ਦੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠ ਦਾ ਪੁਲੰਦਾ ਦੱਸਦਿਆਂ ਕਿਹਾ ਕਿ ਉਹ ਅੱਜ ਸਵੇਰ ਤੋਂ ਹੀ ਘਰ ਤੋਂ ਬਾਹਰ ਗਿਆ ਹੋਇਆ ਸੀ। ਘਰ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ। ਕੈਮਰੇ ਦੀ ਫੁਟੇਜ ਤੋਂ ਸਾਰੀ ਸਚਾਈ ਸਾਹਮਣੇ ਆ ਜਾਵੇਗੀ। ਉਨ੍ਹਾਂ ਦੱਸਿਆ ਕਿ ਉਸ ਦੀ ਮਾਂ ਜਸਪਾਲ ਕੌਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਹੈ ਅਤੇ ਉਸ ਦਾ ਪਿਤਾ ਦਰਸ਼ਨ ਸਿੰਘ ਨਾਲ ਝਗੜਾ ਹੋਇਆ ਸੀ। ਉਨ੍ਹਾਂ ਤੋਂ ਅਲੱਗ ਰਹਿ ਰਿਹਾ ਉਸ ਦਾ ਛੋਟਾ ਭਰਾ ਮਨਪ੍ਰੀਤ ਸਿੰਘ ਇਸ ਘਰੇਲੂ ਝਗੜੇ ਦਾ ਫਾਇਦਾ ਚੁੱਕ ਕੇ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕਰ ਰਿਹਾ ਹੈ। ਉਧਰ, ਜਾਂਚ ਅਧਿਕਾਰੀ ਸਾਹਿਬ ਸਿੰਘ ਨੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਜ਼ਖ਼ਮੀ ਜਸਪਾਲ ਕੌਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ