Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਾਈ ਸਕੂਲ ਸਨੇਟਾ ਦੇ ਵਿਦਿਆਰਥੀਆਂ ਇਕੱਠਾ ਕੀਤਾ ਪਲਾਸਟਿਕ ਵੇਸਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ: ਇੱਥੋਂ ਦੇ ਨੇੜਲੇ ਸਰਕਾਰੀ ਹਾਈ ਸਕੂਲ ਪਿੰਡ ਸਨੇਟਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰ੍ਹੇਗੰਢ ਮੌਕੇ ਪਿੰਡ ’ਚੋਂ ਵੱਖ-ਵੱਖ ਥਾਵਾਂ ਤੋਂ ਪਲਾਸਟਿਕ ਵੇਸਟ (ਪਲਾਸਟਿਕ ਦੀਆਂ ਬੋਤਲਾਂ, ਗਲਾਸ, ਪਾਊਡਰ ਦੇ ਡੱਬੇ ਅਤੇ ਕੋਕੋਨਟ ਤੇਲ ਦੀ ਡੱਬੀਆਂ) ਨੂੰ ਇਕੱਠਾ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀਆਂ ਹਦਾਇਤਾਂ ਦਾ ਹਵਾਲਾ ਦਿੰਦੇ ਹੋਏ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਵੱਛਤਾ ਹੀ ਸੇਵਾ ਹੈ ਦੇ ਮੱਦੇਨਜ਼ਰ ਆਦੇਸ਼ ਜਾਰੀ ਕੀਤੇ ਗਏ ਸਨ ਕਿ ਹਰੇਕ ਵਿਦਿਆਰਥੀ ਘੱਟੋ-ਘੱਟ 200 ਗਰਾਮ ਪਲਾਸਟਿਕ ਵੇਸਟ ਮਟੀਰੀਅਲ ਇਕੱਠਾ ਕੀਤਾ ਜਾਵੇ ਅਤੇ ਉਸ ਨੂੰ ਵੇਚ ਕੇ ਪ੍ਰਾਪਤ ਹੋਣ ਵਾਲੀ ਰਾਸ਼ੀ ਸਕੂਲ ਦੇ ਵਿਕਾਸ ਦੇ ਕੰਮਾਂ ’ਤੇ ਖ਼ਰਚ ਕੀਤੀ ਜਾਵੇ। ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਅੱਜ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਮੁੱਚੇ ਪਿੰਡ ਦੀਆਂ ਗਲੀਆਂ, ਮੁਹੱਲੇ ਅਤੇ ਹੋਰ ਖਾਲੀ ਥਾਵਾਂ ਦਾ ਪੈਦਲ ਦੌਰਾ ਕਰਕੇ ਪਲਾਸਟਿਕ ਵੇਸਟ ਇਕੱਠਾ ਕਰਕੇ ਲਿਆਂਦਾ ਗਿਆ। ਇਸ ਮੌਕੇ ਸਕੂਲ ਦੀ ਇੰਚਾਰਜ ਰਜਿੰਦਰਪਾਲ ਕੌਰ, ਪੰਜਾਬੀ ਅਧਿਆਪਕ ਜਸਵੀਰ ਸਿੰਘ ਗੜਾਂਗ, ਬਲਜੀਤ ਕੌਰ, ਲਵਜੀਤ ਕੌਰ, ਹਰਮੀਤ ਕੌਰ, ਮੋਨਿਕਾ ਅਤੇ ਦਮਨਜੀਤ ਕੌਰ ਅਤੇ ਹੋਰ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ