Nabaz-e-punjab.com

ਸਿਹਤ ਮੰਤਰੀ ਸਿੱਧੂ ਵੱਲੋਂ ਲਾਇਬਰੇਰੀ ਪਾਰਕ ਫੇਜ਼-7 ਵਿੱਚ ਓਪਨ ਏਅਰ ਜਿਮ ਦਾ ਉਦਘਾਟਨ

ਸ਼ਹਿਰ ਵਾਸੀਆਂ ਨੂੰ ਆਪਣੇ ਕੀਮਤੀ ਰੁਝੇਵਿਆਂ ’ਚੋਂ ਸਮਾਂ ਕੱਢ ਕੇ ਰੋਜ਼ਾਨਾ ਕਸਰਤ ਕਰਨ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਨਿਰੋਗ ਰੱਖਣ ਲਈ ਜਿੱਥੇ ਕਸਰਤ ਕਰਨ ਲਈ ਰਿਹਾਇਸ਼ੀ ਪਾਰਕਾਂ ਵਿੱਚ ਓਪਨ ਏਅਰ ਜਿਮ ਸਥਾਪਿਤ ਕੀਤੇ ਜਾ ਰਹੇ ਹਨ, ਉੱਥੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਖਾਣ-ਪੀਣ ਵਾਲੀਆਂ ਮਿਆਰੀ ਵਸਤੂਆਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਫੇਜ਼-7 ਸਥਿਤ ਲਾਇਬ੍ਰੇਰੀ ਪਾਰਕ ਵਿੱਚ ਓਪਨ ਏਅਰ ਜਿਮ ਦਾ ਉਦਘਾਟਨ ਕਰਨ ਉਪਰੰਤ ਜਤਿੰਦਰ ਅਨੰਦ (ਟਿੰਕੂ) ਦੀ ਅਗਵਾਈ ਵਿੱਚ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸਿਹਤ ਮੰਤਰੀ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਗੰਭੀਰ ਹੋਣਾ ਚਾਹੀਦਾ ਹੈ ਅਤੇ ਆਪਣੇ ਕੀਮਤੀ ਰੁਝੇਵਿਆਂ ’ਚੋਂ ਸਮਾਂ ਕੱਢ ਕੇ ਰੋਜ਼ਾਨਾ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਤੰਦਰੁਸਤ ਵਿਅਕਤੀ ਹੀ ਆਪਣੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਓਪਨ ਏਅਰ ਜਿਮ ਲੱਗਣ ਨਾਲ ਹੁਣ ਲੋਕਾਂ ਨੂੰ ਵੱਖਰਾ ਸਮਾਂ ਕੱਢ ਕੇ ਅਤੇ ਪੈਸੇ ਖਰਚ ਕਰਕੇ ਜਿਮ ਜਾਣ ਦੀ ਲੋੜ ਨਹੀਂ ਪਵੇਗੀ। ਇਸ ਮੌਕੇ ਸਮਾਜ ਸੇਵੀ ਅਮਰਜੀਤ ਸਿੰਘ ਜੀਤੀ ਸਿੱਧੂ, ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਪ੍ਰਬੰਧਕ ਜਤਿੰਦਰ ਅਨੰਦ, ਕੌਂਸਲਰ ਰਜਿੰਦਰ ਸਿੰਘ ਰਾਣਾ, ਨਿਰਮਲ ਕੌਸ਼ਲ, ਰਾਜਾ ਕੰਵਰਜੋਤ ਸਿੰਘ, ਅਜੈਬ ਸਿੰਘ ਬਾਕਰਪੁਰ, ਭੁਪਿੰਦਰ ਸਿੰਘ ਬੱਬੂ, ਵਿਨੀਤ ਸ਼ਰਮਾ, ਮਨਜੀਤ ਸਿੰਘ ਚੌਹਾਨ, ਆਸ਼ੂ ਆਨੰਦ, ਗੁਰਪ੍ਰੀਤ ਸਿੰਘ ਬਿੱਟੂ, ਮਨੀਸ਼ ਬਾਂਸਲ, ਸਾਹਿਲ ਗਰਗ, ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…