Share on Facebook Share on Twitter Share on Google+ Share on Pinterest Share on Linkedin ਮੈਡੀਕਲ ਨਸ਼ਾ ਤਸਕਰੀ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ 10-10 ਸਾਲ ਦੀ ਕੈਦ, 1-1 ਲੱਖ ਰੁਪਏ ਜੁਰਮਾਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ: ਮੁਹਾਲੀ ਅਦਾਲਤ ਨੇ ਮੈਡੀਕਲ ਨਸ਼ਾ ਤਸਕਰੀ ਦੇ ਕਰੀਬ ਸਵਾ ਸਾਲ ਪੁਰਾਣੇ ਮਾਮਲੇ ਦਾ ਨਿਬੇੜਾ ਕਰਦਿਆਂ ਤਿੰਨ ਮੁਲਜ਼ਮਾਂ ਜਸਵੀਰ ਸਿੰਘ, ਪ੍ਰਭਜੋਤ ਸਿੰਘ ਅਤੇ ਸਤਨਾਮ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ 10-10 ਸਾਲ ਦੀ ਕੈਦ ਅਤੇ 1-1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ ਹੈ। ਲਾਲੜੂ ਪੁਲੀਸ ਵੱਲੋਂ ਉਕਤ ਦੋਸ਼ੀਆਂ ਦੇ ਖ਼ਿਲਾਫ਼ 26 ਜੂਨ 2018 ਨੂੰ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਉਕਤ ਤਿੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਚਲ ਰਹੀ ਸੀ। ਅੱਜ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਜੱਜ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਜਸਵੀਰ ਸਿੰਘ, ਸਤਨਾਮ ਸਿੰਘ ਅਤੇ ਪ੍ਰਭਜੋਤ ਸਿੰਘ ਨੂੰ 10-10 ਸਾਲ ਦੀ ਕੈਦ ਅਤੇ 1-1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਦੋਸ਼ੀਆਂ ਵੱਲੋਂ ਜੁਰਮਾਨੇ ਦੀ ਰਾਸ਼ੀ ਜਮ੍ਹਾ ਨਾ ਕਰਵਾਉਣ ਦੀ ਸੂਰਤ ਵਿੱਚ ਇਕ ਸਾਲ ਵੱਧ ਜੇਲ੍ਹ ਵਿੱਚ ਰਹਿ ਕੇ ਕੈਦ ਕੱਟਣੀ ਪਵੇਗੀ। ਜਾਣਕਾਰੀ ਅਨੁਸਾਰ ਥਾਣਾ ਲਾਲੜੂ ਵਿੱਚ ਤਾਇਨਾਤ ਥਾਣੇਦਾਰ ਫੂਲ ਚੰਦ ਦੀ ਅਗਵਾਈ ਹੇਠ ਪੁਲੀਸ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇਸ ਰਸਤੇ ਰਾਹੀਂ ਤਿੰਨ ਵਿਅਕਤੀ ਮੈਡੀਕਲ ਨਸ਼ੇ ਦੀ ਖੇਪ ਲੈ ਕੇ ਆ ਰਹੇ ਹਨ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪੁਲੀਸ ਨੇ ਜਸਵੀਰ ਸਿੰਘ ਕੋਲੋਂ 10 ਨਸ਼ੀਲੇ ਟੀਕੇ ਤੇ 34 ਨਸ਼ੀਲੀਆਂ ਸ਼ੀਸ਼ੀਆ, ਸਤਨਾਮ ਸਿੰਘ ਕੋਲੋਂ 52 ਨਸ਼ੀਲੀਆਂ ਤੇ ਸ਼ੀਸ਼ੀਆ ਅਤੇ 10 ਨਸ਼ੀਲੇ ਟੀਕੇ ਅਤੇ ਪ੍ਰਭਜੋਤ ਸਿੰਘ ਕੋਲੋਂ 20 ਨਸ਼ੀਲੇ ਟੀਕੇ ਅਤੇ 48 ਨਸ਼ੀਲੀਆਂ ਸ਼ੀਸ਼ੀਆ ਬਰਾਮਦ ਕੀਤੀਆਂ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ