Nabaz-e-punjab.com

ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਾ ਵਿਭਾਗ ਨੇ ਸਕੂਲੀ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਕੁਇੱਜ਼ ਮੁਕਾਬਲੇ ਕਰਵਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਭਾਸ਼ਾ ਵਿਭਾਗ ਪੰਜਾਬ ਦੀ ਡਾਇਰੈਕਟਰ ਸ੍ਰੀਮਤੀ ਕਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਕੰਵਲਜੀਤ ਕੌਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਵਿੱਚ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਤਿੰਨ ਵਰਗਾਂ (ਵਰਗ ‘ੳ’ ਅੱਠਵੀਂ ਸ਼੍ਰੇਣੀ ਤੱਕ, ਵਰਗ ‘ਅ’ ਬਾਰ੍ਹਵੀਂ ਤੱਕ ਅਤੇ ਵਰਗ ‘ਏ’ ਗਰੈਜੂਏਸ਼ਨ ਤੱਕ) ਵਿੱਚ ਕਰਵਾਏ ਗਏ।
ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਵਰਗ ੳ ਵਿੱਚ ਪਹਿਲਾ ਸਥਾਨ ਜਸਪ੍ਰੀਤ ਕੌਰ ਸਰਕਾਰੀ ਮਿਡਲ ਸਕੂਲ ਸਿਆਊ, ਦੂਜਾ ਸਥਾਨ ਮਨਦੀਪ ਕੌਰ ਬੀਐਸਐਚ ਆਰੀਆ ਹਾਈ ਸਕੂਲ ਸੋਹਾਣਾ ਅਤੇ ਤੀਜਾ ਸਥਾਨ ਇਕਵਿੰਦਰਪ੍ਰੀਤ ਕੌਰ ਸ਼ਿਵਾਲਿਕ ਪਬਲਿਕ ਸਕੂਲ, ਮੁਹਾਲੀ ਨੇ ਪ੍ਰਾਪਤ ਕੀਤਾ। ਵਰਗ ‘ਅ’ ਵਿੱਚ ਪਹਿਲਾ ਸਥਾਨ ਰਾਗਸਿਮਰਨ ਸੇਖੋਂ ਸ਼ਿਵਾਲਿਕ ਪਬਲਿਕ ਸਕੂਲ, ਮੁਹਾਲੀ, ਇਸੇ ਸਕੂਲ ਦੀ ਵਿਦਿਆਰਥਣ ਅੰਤਮ ਗਿੱਲ ਨੇ ਦੂਜਾ ਅਤੇ ਤੀਜਾ ਸਥਾਨ ਬਲਜਿੰਦਰ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਨੇ ਪ੍ਰਾਪਤ ਕੀਤਾ। ਵਰਗ ਏ ਵਿੱਚ ਪਹਿਲਾ ਅਤੇ ਦੂਜਾ ਸਥਾਨ ਜਤਿੰਦਰ ਸਿੰਘ ਅਤੇ ਕੋਮਲਪ੍ਰੀਤ ਕੌਰ ਸਰਕਾਰੀ ਕਾਲਜ ਮੁਹਾਲੀ ਨੇ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…