Nabaz-e-punjab.com

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਬੁੱਚੜਖਾਨੇ ਖੋਲ੍ਹਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਕਤੂਬਰ:
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਪੰਜਾਬ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਭੇਜ ਕੇ ਆਵਾਰਾ ਪਸ਼ੂਆਂ ਲਈ ਬੁੱਚੜਖਾਨੇ ਖੋਲ੍ਹਣ ਅਤੇ ਕਿਸਾਨੀ ਸਮੱਸਿਆਵਾਂ ਦੇ ਹੱਲ ਲਈ ਕਦਮ ਚੁੱਕਣ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਆਪਣਾ ਮੰਗ ਪੱਤਰ ਡੀਸੀ ਦੀ ਗੈਰਮੌਜੂਦਗੀ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਨੂੰ ਸੌਂਪਿਆ ਗਿਆ। ਜਿਨ੍ਹਾਂ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਇਹ ਪੱਤਰ ਮੁੱਖ ਮੰਤਰੀ ਨੂੰ ਭਿਜਵਾ ਦੇਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਆਵਾਰਾ ਪਸ਼ੂ ਕਿਸਾਨਾਂ ਦੀਆਂ ਫਸਲਾਂ ਦਾ ਉਜਾੜਾ ਕਰਦੇ ਹਨ ਅਤੇ ਕਿਸਾਨ ਜਦੋੱ ਆਪਣੀਆਂ ਫਸਲਾਂ ਬਚਾਉੱਦੇ ਹਨ ਤਾਂ ਇਹ ਆਵਾਰਾ ਪਸ਼ੂ ਉਹਨਾਂ ਤੇ ਹਮਲਾ ਕਰਦੇ ਹਨ। ਆਵਾਰਾ ਕੁੱਤੇ ਹਰ ਰੋਜ ਮਾਸੂਮ ਬੱਚਿਆਂ ਅਤੇ ਹੋਰ ਲੋਕਾਂ ਨੂੰ ਨੋਚ-ਨੋਚ ਕੇ ਖਾ ਰਹੇ ਹਨ। ਮਨੁੱਖੀ ਜਾਨਾਂ ਦੀ ਕੀਮਤ ਕੁੱਤਿਆਂ ਅਤੇ ਆਵਾਰਾ ਪਸ਼ੂਆਂ ਤੋੱ ਘੱਟ ਹੋ ਗਈ ਹੈ। ਹਰ ਰੋਜ਼ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਕਾਰਨ ਸੈਂਕੜੇ ਦੁਰਘਟਨਾਵਾਂ ਹੋ ਰਹੀਆਂ ਹਨ ਜਿਸ ਕਾਰਨ ਕੀਮਤੀ ਜਾਨਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।
ਉਹਨਾਂ ਕਿਹਾ ਕਿ ਬਾਹਰਲੇ ਸੂਬਿਆਂ ਤੋੱ ਆ ਕੇ ਗੁਜਰ ਭਾਈਚਾਰੇ ਦੇ ਲੋਕ ਪੰਜਾਬ ਵਿੱਚ ਜਿੱਥੇ ਕੋਈ ਚਰਾਗਾਹ ਹੈ ਹੀ ਨਹੀਂ ਹਜ਼ਾਰਾਂ ਦੀ ਗਿਣਤੀ ਵਿੱਚ ਪਸ਼ੂਆਂ ਦੇ ਝੁੰਡ ਲੈ ਕੇ ਫਿਰਦੇ ਹਨ ਅਤੇ ਇਹਨਾਂ ਪਸ਼ੂਆਂ ਕਾਰਨ ਪਿੰਡਾਂ ਦੇ ਕਿਸਾਨਾਂ ਦੇ ਪਸ਼ੂਆਂ ਨੂੰ ਬਿਮਾਰੀਆਂ ਲੱਗਦੀਆ ਹਨ। ਇਹ ਪਸ਼ੂ ਸੜਕਾਂ ਅਤੇ ਹੋਰ ਰਸਤਿਆਂ ਵਿੱਚ ਗੰਦਗੀ ਫੈਲਾਉੱਦੇ ਹਨ, ਆਵਾਜਾਈ ਵਿੱਚ ਵਿਘਨ ਪਾਉੱਦੇ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਦਾ ਉਜਾੜਾ ਕਰਦੇ ਹਨ। ਇਸ ਲਈ ਇਹਨਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਜਾਣ ਕਿ ਇਹ ਆਪਣੇ ਪਸ਼ੂਆਂ ਨੂੰ ਵਾੜਿਆਂ ਵਿੱਚ ਬੰਦ ਰੱਖਣ।
ਮੰਗ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਦੇ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਸ਼ੁਰੂ ਨਹੀਂ ਕੀਤੀ ਗਈ ਅਤੇ ਇਸ ਸਬੰਧੀ ਯੋਗ ਪ੍ਰਬੰਧ ਕੀਤਾ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸਾਨ ਜਦੋਂ ਪਰਾਲੀ ਨੂੰ ਅੱਗ ਲਗਾਉੱਦੇ ਹਨ ਉਹਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋੱ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ ਕਿਉਂਕਿ ਕਿਸਾਨਾਂ ਤੇ ਲਗਭਗ 5 ਹਜ਼ਾਰ ਰੁਪਏ ਪ੍ਰਤੀ ਏਕੜ ਵਾਧੂ ਖਰਚ ਪੈਂਦਾ ਹੈ। ਕਿਸਾਨਾਂ ਨੂੰ 200/ ਰੁਪਏ ਪ੍ਰਤੀ ਕੁਇੰਟਲ ਜਾਂ 5000/ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ।
ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਆਉਣ ਵਾਲੇ ਸਮੇਂ ਵਿੱਚ ਦੁਸ਼ਹਿਰੇ ਮੌਕੇ 200-200 ਫੁੱਟ ਉੱਚੇ ਰਾਵਣ ਫੂਕਣ ਤੇ ਪਾਬੰਦੀ ਲਗਾਈ ਜਾਵੇ ਅਤੇ ਦੀਵਾਲੀ ਤੇ ਲੱਖਾਂ ਕੁਇੰਟਲ ਬਾਰੂਦ ਫੂਕਣ ਤੇ ਪਾਬੰਦੀ ਲਗਾਈ ਜਾਵੇ। ਇਸ ਮੌਕੇ ਪ੍ਰਧਾਨ ਰਵਿੰਦਰ ਸਿੰਘ, ਜਨਰਲ ਸਕੱਤਰ ਗਿਆਨ ਸਿੰਘ ਧੜਾਕ, ਜਸਵੀਰ ਸਿੰਘ ਘੋਗਾ ਬਲਾਕ ਪ੍ਰਧਾਨ ਖਰੜ, ਰਣਜੀਤ ਸਿੰਘ ਬਾਸੀਆਂ ਬਲਾਕ ਮੀਤ ਪ੍ਰਧਾਨ, ਜਸਵੰਤ ਸਿੰਘ ਭੁਖੜੀ, ਹਿੰਮਤ ਸਿੰਘ ਅਤੇ ਗੁਰਜੀਤ ਸਿੰਘ ਗਿੱਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…