Share on Facebook Share on Twitter Share on Google+ Share on Pinterest Share on Linkedin ਮੈਰੀਟੋਰੀਅਸ ਸਕੂਲ ਸੈਕਟਰ-70 ਦੇ ਵਿਦਿਆਰਥੀਆਂ ਵੱਲੋਂ ਪਿੰ੍ਰਸੀਪਲ ਦੇ ਮਾੜੇ ਵਤੀਰੇ ਖ਼ਿਲਾਫ਼ ਰੋਸ ਪ੍ਰਦਰਸ਼ਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ: ਇੱਥੋਂ ਦੇ ਸੈਕਟਰ-70 ਸਥਿਤ ਸਰਕਾਰੀ ਮੈਰੀਟੋਰੀਅਸ ਸਕੂਲ (ਨੇੜੇ ਮਟੌਰ ਮੰਦਰ) ਵਿੱਚ 12ਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਬਦਲਣ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਸਕੂਲ ਮੁਖੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਿੰਸੀਪਲ ਵਿਰੁੱਧ ਵਿਦਿਆਰਥੀਆਂ ਨਾਲ ਦਰਵਿਵਹਾਰ ਕਰਨ, ਮਾੜੀ ਭਾਸ਼ਾ ਵਰਤਣ ਦੇ ਗੰਭੀਰ ਦੋਸ਼ ਲਗਾਉਂਦਿਆ ਕਿਹਾ ਕਿ ਜ਼ਿਆਦਾਤਰ ਵਿਦਿਆਰਥੀਆਂ ਦੂਰ ਦੁਰਾਡੇ ਪਿੰਡਾਂ ਅਤੇ ਹੋਰਨਾਂ ਸ਼ਹਿਰਾਂ ਤੋਂ ਸਕੂਲ ਆਉਂਦੇ ਹਨ ਅਤੇ ਉਨ੍ਹਾਂ ਦੇ ਮਾਪੇ ਸਕੂਲ ਵਿੱਚ ਉਨ੍ਹਾਂ ਨੂੰ ਮਿਲਣ ਆਉਂਦੇ ਹਨ ਤਾਂ ਸਕੂਲ ਮੈਨੇਜਮੈਂਟ ਉਨ੍ਹਾਂ ਦੇ ਬੈਠਣ ਲਈ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ। ਉਨ੍ਹਾਂ ਨੂੰ ਮਿਲਣ ਆਉਂਦੇ ਭੈਣ ਭਰਾਵਾਂ ਸਬੰਧੀ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਹੈ। ਮਾਪਿਆ ਨੂੰ ਸਕੂਲ ਮਿਲਣ ਆਉਣ ਤੇ ਬੇਲੋੜੇ ਕਈ ਤਰ੍ਹਾਂ ਦੇ ਪ੍ਰਸ਼ਨ ਕੀਤੇ ਜਾਂਦੇ ਹਨ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਮੈਡੀਕਲ ਸਹੂਲਤ ਦੀ ਵੀ ਸਹੀ ਵਿਵਸਥਾ ਵੀ ਸਕੂਲ ਪ੍ਰਬੰਧਕਾਂ ਵਲੋਂ ਨਹੀਂ ਦਿੱਤੀ ਜਾਂਦੀ। ਇਸ ਮੌਕੇ ਪੈਸਕੋ ਦੇ ਸਿਕਿਉਰਿਟੀ ਕਰਮਚਾਰੀਆਂ ਵਲੋਂ ਪਿੰ੍ਰਸੀਪਲ ਦੇ ਆਦੇਸ਼ ਤੇ ਕਈ ਮੀਡੀਆ ਕਰਮੀਆਂ ਨੂੰ ਅੰਦਰ ਵੜਨ ਤੋਂ ਰੋਕਣ ਦੀ ਅਸਫਲ ਕੋਸ਼ਿਸ਼ ਕੀਤੀ। ਸਕੂਲ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਰੱਖਣ ਤੇ ਵਰਤਣ ਦੀ ਸਖ਼ਤ ਮਨਾਹੀ ਦੇ ਚੱਲਦਿਆਂ ਵਿਦਿਆਰਥੀਆਂ ਵਲੋਂ ਸਕੂਲ ਕੈਂਪਸ ਅੰਦਰੋਂ ਪੱਤਰਕਾਰਾਂ ਨਾਲ ਗੱਲਬਾਤ ਲਈ ਵਰਤੇ ਜਾ ਰਹੇ ਮੋਬਾਇਲ ਫੋਲ ਚਰਚਾ ਦਾ ਵਿਸਾ ਰਹੇ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਾਂਤ ਕਰਨ ਲਈ ਸਿੱਖਿਆ ਵਿਭਾਗ ਵਲੋਂ ਭੇਜੇ ਡਿਪਟੀ ਜਿਲ੍ਹਾ ਸਿੱਖਿਆ ਅਫਸਰ ਰਵਿੰਦਰ ਕੌਰ ਤੇ ਕਾਊਸਲਰ ਨੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵਲੋਂ ਕਰਵਾਈ ਜਾ ਰਹੀ ਪੜਤਾਲ ਤੋਂ ਜਾਣੂ ਕਰਵਾਇਆ। (ਬਾਕਸ ਆਈਟਮ) ਮੈਰੀਟੋਰੀਅਸ ਸੁਸਾਇਟੀ ਦੇ ਸਹਾਇਕ ਪ੍ਰਾਜੈਕਟ ਡਾਇਰੈਕਟਰ ਆਈਪੀ ਮਲਹੋਤਰਾ ਨੇ ਦੱਸਿਆ ਕਿ ਉਨ੍ਹਾਂ ਬੀਤੇ ਦਿਨ ਹੀ ਉਨ੍ਹਾਂ ਪ੍ਰੋਜੈਕਟ ਡਾਇਰੈਕਟਰ ਮਨਿਦਰ ਸਿੰਘ ਸਰਕਾਰੀਆਂ ਦੇ ਨਾਲ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਵਲੋਂ ਸਕੂਲ ਪਿੰ੍ਰਸੀਪਲ ਦੀ ਕੀਤੀ ਸ਼ਿਕਾਇਤ ਨੂੰ ਅੱਗੇ ਸਕੱਤਰ ਸਕੂਲ ਸਿੱਖਿਆ ਪੰਜਾਬ ਤੇ ਸਿੱਖਿਆ ਮੰਤਰੀ ਪੰਜਾਬ ਨੂੰ ਭੇਜ ਦਿੱਤਾ ਹੈ। ਇਸ ਸ਼ਿਕਾਇਤ ਦੀ ਪੜਤਾਲ ਲਈ ਸਕੱਤਰ ਸਕੂਲ ਸਿੱਖਿਆ ਪੰਜਾਬ ਵਲੋਂ ਉਨ੍ਹਾਂ ਤੋਂ ਇਲਾਵਾ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਗੁਰਪ੍ਰੀਤ ਸਿੰਘ ਧਾਲੀਵਾਲ ਅਤੇ ਮੈਰੀਟੋਰੀਅਸ ਸਕੂਲ ਬਠਿੰਡਾ ਦੀ ਪਿੰ੍ਰਸੀਪਲ ਰੂਬੀ ਗੁਪਤਾ ਆਧਾਰਿਤ 3 ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਇਹ ਕਮੇਟੀ ਬੱੁਧਵਾਰ ਤੱਕ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਸੌਂਪ ਦਵੇਗੀ। (ਬਾਕਸ ਆਈਟਮ) ਮੈਰੀਟੋਰੀਅਸ ਸਕੂਲ ਦੀ ਪ੍ਰਿੰਸੀਪਲ ਰੀਤੂ ਸ਼ਰਮਾ ਨੇ ਵਿਦਿਆਰਥੀਆਂ ਵੱਲੋਂ ਲਗਾਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆ ਨਾਲ ਕਦੇ ਵੀ ਦੁਰਵਿਵਹਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੂੰ ਜਾਣਬੁਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਕੂਲ ਦੇ ਪਿਛਲੇ ਸਾਲ ਦੇ ਨਤੀਜੇ ਵਿੱਚ 30 ਤੋਂ ਵੱਧ ਵਿਦਿਆਰਥੀਆਂ ਨੇ ਜੇਈ ਮੈਨ ਦੀ ਪ੍ਰੀਖਿਆ ਕਲੀਅਰ ਕੀਤੀ ਅਤੇ 30 ਮੈਡੀਕਲ ਵਿਦਿਆਰਥੀ ਨੀਟ ਦੀ ਪ੍ਰੀਖਿਆ ਪਾਸ ਕਰਨ ਵਿੱਚ ਸਫ਼ਲ ਰਹੇ। ਉਨ੍ਹਾਂ ਦੱਸਿਆ ਕਿ ਉਹ ਹਰੇਕ ਘਟਨਾ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਲਗਾਤਾਰ ਜਾਣੂ ਕਰਵਾ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ