Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਗਰ ਨਿਗਮ ਨੇ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ’ਚੋਂ ਨਾਜਾਇਜ਼ ਕਬਜ਼ੇ ਹਟਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ: ਮੁਹਾਲੀ ਨਗਰ ਨਿਗਮ ਦੀ ਨਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਦੀਆਂ ਮਾਰਕੀਟਾਂ ’ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਇਸ ਦੌਰਾਨ ਫੇਜ਼-1 ਦੀ ਖੋਖਾ ਮਾਰਕੀਟ ਦੇ ਬਾਹਰ ਲੱਗਦੀਆਂ ਦੁਕਾਨਾਂ, ਫਰੈਂਕੋ ਹੋਟਲ ਦੇ ਨਾਲ ਲੱਗਦੇ ਸ਼ੋਅਰੂਮਾਂ, ਫੇਜ਼-4, ਫੇਜ਼-3ਬੀ2 ਅਤੇ ਫੇਜ਼-7 ’ਚੋਂ ਨਾਜਾਇਜ਼ ਲੱਗਦੀਆਂ ਰੇਹੜੀਆਂ ਫੜੀਆਂ ਦਾ ਸਾਮਾਨ ਜਬਤ ਕੀਤਾ ਗਿਆ। ਇਸ ਟੀਮ ਦੇ ਇੰਚਾਰਜ ਸੁਪਰਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜਨ ਵਿੱਚ ਮਾਰਕੀਟਾਂ ਵਿੱਚ ਲਗਾਤਾਰ ਵੱਧ ਰਹੇ ਇਹਨਾਂ ਨਾਜਾਇਜ ਕਬਜਿਆਂ ਨੂੰ ਹਟਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਅੱਜ ਫੇਜ਼-1 ਦੀ ਖੋਖਾ ਮਾਰਕੀਟ ਦੇ ਬਾਹਰ ਸੜਕ ਕਿਨਾਰੇ ਲੱਗਦੀਆਂ ਨਾਜਾਇਜ਼ ਰੇਹੜੀਆਂ ਫੜ੍ਹੀਆਂ ਦਾ ਸਮਾਨ ਜ਼ਬਤ ਕੀਤਾ ਗਿਆ ਹੈ ਅਤੇ ਫੇਜ਼ 1 ਵਿੱਚ ਫਰੈਂਕੋ ਹੋਟਲ ਵਾਲੀ ਲਾਈਨ ਦੇ ਸ਼ੋਅ ਰੂਮਾਂ ਦੇ ਵਰਾਂਡਿਆਂ ਨੂੰ ਖਾਲੀ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਫੇਜ਼-4 ਦੀ ਸਾਹਿਬਜਾਦਾ ਅਜੀਤ ਸਿੰਘ ਮਾਰਕੀਟ ਦੇ ਬਾਹਰ ਲੱਗਦੀਆਂ ਚਾਰ ਰੇਹੜੀਆਂ ਜਬਤ ਕੀਤੀਆਂ ਗਈਆਂ ਹਨ ਅਤੇ ਫੇਜ਼-3ਬੀ2 ਦੀ ਮਾਰਕੀਟ ਵਿੱਚ ਵੀ ਕਈ ਰੇਹੜੀ ਫੜੀਆਂ ਵਾਲਿਆਂ ਦਾ ਸਾਮਾਨ ਜਬਤ ਕੀਤਾ ਗਿਆ ਹੈ ਅਤੇ ਤਿੰਨ ਰੇਹੜੀਆਂ ਵੀ ਜਬਤ ਕੀਤੀਆਂ ਗਈਆਂ ਹਨ। ਇਸ ਕਾਰਵਾਈ ਦੌਰਾਨ ਫੇਜ਼-7 ਦੀ ਮਾਰਕੀਟ ਵਿੱਚ ਲੱਗਦੀਆਂ ਰੇਹਾੜੀਆਂ ਫੜੀਆਂ ਵਾਲਿਆਂ ਦਾ ਸਾਮਾਨ ਵੀ ਜ਼ਬਤ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਨਗਰ ਨਿਗਮ ਵੱਲੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਹੁਣ ਸ਼ਾਮ ਵੇਲੇ ਵੀ ਚਲਾਈ ਜਾ ਰਹੀ ਹੈ ਜਿਸ ਦੌਰਾਨ ਦਿਨ ਢਲਣ ਤੋਂ ਬਾਅਦ ਹੋਣ ਵਾਲੇ ਨਾਜਾਇਜ ਕਬਜਿਆਂ ਨੂੰ ਦੂਰ ਕਰਵਾਇਆ ਜਾਂਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ