Share on Facebook Share on Twitter Share on Google+ Share on Pinterest Share on Linkedin ਹਰਕੇਸ਼ ਸ਼ਰਮਾ ਦੇ ਸਰਬਸੰਮਤੀ ਨਾਲ ਸਹਿਕਾਰੀ ਬੈਂਕ ਦਾ ਡਾਇਰੈਕਟਰ ਬਣਨ ਨਾਲ ਕਾਂਗਰਸੀ ਵਰਕਰਾਂ ’ਚ ਉਤਸ਼ਾਹ ਸਹਿਕਾਰਤਾ ਲਹਿਰ ਦਾ ਪ੍ਰਸਾਰ ਤੇ ਪਾਸਾਰ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਸ਼ਰਮਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ: ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਦੇ ਜ਼ਿਲ੍ਹਾ ਮੁਹਾਲੀ ਦੇ ਸਹਿਕਾਰੀ ਬੈਂਕ ਦਾ ਸਰਬਸੰਮਤੀ ਨਾਲ ਡਾਇਰੈਕਟਰ ਬਣਨ ਉੱਤੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੀ ਚੇਅਰਮੈਨ ਜਸਵਿੰਦਰ ਕੌਰ, ਜ਼ਿਲ੍ਹਾ ਮੀਤ ਪ੍ਰਧਾਨ ਗੁਰਧਿਆਨ ਸਿੰਘ ਦੁਰਾਲੀ, ਬਲਾਕ ਸਮਿਤੀ ਖਰੜ ਦੀ ਚੇਅਰਮੈਨ ਰਣਬੀਰ ਕੌਰ, ਗੁਰਵਿੰਦਰ ਸਿੰਘ ਬੜ੍ਹੀ, ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਬਲਾਕ ਕਾਂਗਰਸ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਬਲਾਕ ਸਮਿਤੀ ਦੇ ਉੱਪ ਚੇਅਰਮੈਨ ਮਨਜੀਤ ਸਿੰਘ ਤੰਗੋਰੀ, ਜੱਟ ਮਹਾਂ ਸਭਾ ਦੇ ਆਗੂ ਟਹਿਲ ਸਿੰਘ ਮਾਣਕਪੁਰ, ਛੱਜਾ ਸਿੰਘ ਸਰਪੰਚ ਕੁਰੜੀ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਬਲਰਾਮ ਸ਼ਰਮਾ ਸਰਪੰਚ ਮੱਛਲੀ ਕਲਾਂ, ਸੁਦੇਸ ਕੁਮਾਰ ਗੋਗਾ ਸਰਪੰਚ ਬੈਰੋਪੁਰ, ਹਰਿੰਦਰ ਸਿੰਘ ਜੋਨੀ ਸਰਪੰਚ ਗੁਡਾਣਾ, ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਜ਼ੋਰਾ ਸਿੰਘ ਸਰਪੰਚ ਮਨੌਲੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ੍ਰੀ ਸ਼ਰਮਾ ਦੇ ਸਰਬਸੰਮਤੀ ਨਾਲ ਡਾਇਰੈਕਟਰ ਬਣਨ ਉੱਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸ੍ਰੀ ਸ਼ਰਮਾ ਪਿਛਲੇ ਢਾਈ ਦਹਾਕਿਆਂ ਤੋਂ ਪਾਰਟੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਟਕਸਾਲੀ ਤੇ ਸਮਰਪਿਤ ਆਗੂ ਦੇ ਡਾਇਰੈਕਟਰ ਬਣਨ ਨਾਲ ਪਾਰਟੀ ਵਰਕਰਾਂ ਦਾ ਮਾਣ ਵਧਿਆ ਹੈ। ਨਵੇਂ ਚੁਣੇ ਡਾਇਰੈਕਟਰ ਹਰਕੇਸ਼ ਚੰਦ ਸ਼ਰਮਾ ਨੇ ਵੀ ਸ੍ਰੀ ਸਿੱਧੂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਸਹਿਕਾਰਤਾ ਲਹਿਰ ਦਾ ਜ਼ਿਲ੍ਹੇ ਵਿੱਚ ਹੋਰ ਪਾਸਾਰ ਕਰਨ ਅਤੇ ਸਹਿਕਾਰਤਾ ਦੀਆਂ ਸਕੀਮਾਂ ਨੂੰ ਜ਼ਿਲ੍ਹੇ ਵਿੱਚ ਹੋਰ ਪ੍ਰਸਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਸਹਿਕਾਰੀ ਸਭਾਵਾਂ ਨਾਲ ਜੁੜੇ ਹੋਏ ਮੈਂਬਰਾਂ ਅਤੇ ਸਹਿਕਾਰੀ ਬੈਂਕਾਂ ਦੇ ਖਾਤਾ ਧਾਰਕਾਂ ਨੂੰ ਹਰ ਤਰਾ ਦੀ ਸਹੂਲਤ ਮੁਹੱਈਆ ਕਰਾਈ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ