Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ 5 ਤੇ 6 ਦਸੰਬਰ ਨੂੰ ਹੋਵੇਗਾ ‘ਪੰਜਾਬ ਪ੍ਰੋਗਰੈਸਿਵ ਨਿਵੇਸ਼ਕ ਸੰਮੇਲਨ’: ਗਿਰੀਸ਼ ਦਿਆਲਨ ਸੰਮੇਲਨ ਸਬੰਧੀ 4 ਨਵੰਬਰ ਨੂੰ ਕੱਢਿਆ ਜਾਵੇਗਾ ਰੋਡ ਸੋਅ, ਪ੍ਰਸਿੱਧ ਉੱਦਮੀਆਂ ਨਾਲ ਡੀਸੀ ਨੇ ਕੀਤੀ ਮੁਲਾਕਾਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ: ਪੰਜਾਬ ਸਰਕਾਰ ਵੱਲੋਂ ਕਿ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਨਵੇਂ ਨਿਵੇਸ਼ ਨੂੰ ਆਕਰਸ਼ਣ ਕਰਨ ਅਤੇ ਸਨਅਤੀਕਰਨ ਲਈ ਸੂਬੇ ਦੀ ਸਮਰੱਥਾ ਜ਼ਾਹਰ ਕਰਨ ਲਈ ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ 5 ਅਤੇ 6 ਦਸੰਬਰ ਨੂੰ ‘ਪੰਜਾਬ ਪ੍ਰੋਗਰੈਸਿਵ ਨਿਵੇਸ਼ਕ ਸੰਮੇਲਨ 2019’ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਤਿਆਰੀਆਂ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਗੱਲ ਦਾ ਖੁਲਾਸਾ ਅੱਜ ਦੇਰ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਉੱਘੇ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ ਕੀਤੀ। ਸ੍ਰੀ ਦਿਆਲਨ ਨੇ ਦੱਸਿਆ ਕਿ ਇਸ ਨਿਵੇਸ਼ ਸੰਮੇਲਨ ਦੀ ਤਿਆਰੀ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 4 ਨਵੰਬਰ ਨੂੰ ਮੁਹਾਲੀ ਸ਼ਹਿਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੰਮੇਲਨ ਦੀ ਤਿਆਰੀ ਲਈ ਮੁਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਮੁਹਾਲੀ ਸਥਿਤ ਆਈਸਰ ਅਦਾਰੇ ਤੋਂ ਸ਼ੁਰੂ ਹੋਣ ਵਾਲੇ ਇਸ ਰੋਡ ਸ਼ੋਅ ਵਿੱਚ ਉਤਸ਼ਾਹ ਨਾਲ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਇਸ ਮੌਕੇ ਪੰਜਾਬ ਵਿੱਚ ਵਪਾਰ ਨੂੰ ਸੌਖਾ ਬਣਾਉਣ ਲਈ ਬਣਾਈ ਸਨਅਤੀ ਤੇ ਵਪਾਰ ਨੀਤੀ 2017 ਬਾਰੇ ਵਿਸਥਾਰ ਨਾਲ ਪੇਸ਼ਕਾਰੀ ਦਿੱਤੀ ਗਈ। ਇਸ ਮੌਕੇ ਵੱਖ ਵੱਖ ਸਨਅਤਕਾਰਾਂ ਵੱਲੋਂ ਚੁੱਕੇ ਸਵਾਲਾਂ ਦੇ ਜ਼ਿਲ੍ਹਾ ਇੰਡਸਟਰੀ ਸੈਂਟਰ ਮੁਹਾਲੀ ਦੇ ਜਨਰਲ ਮੈਨੇਜਰ ਐਚਐਸ ਪੰਨੂ ਨੇ ਤਸੱਲੀਬਖ਼ਸ਼ ਜਵਾਬ ਵੀ ਦਿੱਤੇ। ਮੀਟਿੰਗ ਵਿੱਚ ਏਡੀਸੀ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ, ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਸਮੇਤ ਸਮੁੱਚੇ ਜ਼ਿਲ੍ਹੇ ’ਚੋਂ 100 ਤੋਂ ਵੱਧ ਸਨਅਤਕਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ