Nabaz-e-punjab.com

ਗੁਰਦੁਆਰਾ ਤਾਲਮੇਲ ਕਮੇਟੀ ਦੀ ਚੋਣ, ਜੋਗਿੰਦਰ ਸਿੰਘ ਸੌਂਧੀ ਨੂੰ ਸਰਬਸੰਮਤੀ ਨਾਲ 5ਵੀਂ ਵਾਰ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਦੀ ਚੋਣ ਕਰਨ ਲਈ ਸਮੂਹ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ। ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਹੋਈ ਇਸ ਮੀਟਿੰਗ ਵਿੱਚ 70 ਤੋਂ ਵੱਧ ਧਾਰਮਿਕ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਮੌਕੇ ਸਰਬਸੰਮਤੀ ਨਾਲ ਜੋਗਿੰਦਰ ਸਿੰਘ ਸੌਂਧੀ ਨੂੰ ਮੁੜ ਪ੍ਰਧਾਨ ਚੁਣਿਆ ਗਿਆ। ਸ੍ਰੀ ਸੌਂਧੀ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ ਹਨ।
ਇਸ ਤੋਂ ਪਹਿਲਾਂ ਐਤਕੀਂ ਪ੍ਰਧਾਨ ਦੀ ਚੋਣ ਬਾਕਾਇਦਾ ਵੋਟਾਂ ਪਾ ਕੇ ਕਰਵਾਉਣ ਦੀ ਚਰਚਾ ਜ਼ੋਰਾਂ ਸੀ ਅਤੇ ਪ੍ਰਧਾਨ ਦੀ ਚੋਣ ਲਈ ਕਾਬਜ਼ ਿੱਧਰ ਵੱਲੋਂ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਅਤੇ ਵਿਰੋਧੀ ਧਿਰ ਵੱਲੋਂ ਕਲਗੀਧਰ ਸੇਵਕ ਜਥਾ ਜਤਿੰਦਰਪਾਲ ਸਿੰਘ ਜੇਪੀ ਨੂੰ ਸੰਭਾਵੀ ਉਮੀਦਵਾਰ ਦੱਸਿਆ ਜਾ ਰਿਹਾ ਸੀ। ਉਂਜ ਕਈ ਸਿੱਖ ਆਗੂ ਇਸ ਅਹੁਦੇ ਲਈ ਸਾਬਕਾ ਪ੍ਰਧਾਨ ਹਰਦਿਆਲ ਸਿੰਘ ਮਾਨ ਦਾ ਵੀ ਨਾਮ ਲੈ ਰਹੇ ਸੀ ਅਤੇ ਵਿਰੋਧੀ ਧਿਰ ਵੱਲੋਂ ਡਾਲਰਾਂ ਦੇ ਮਾਮਲੇ ਵਿੱਚ ਸਿੱਖ ਆਗੂ ’ਤੇ ਦੂਸ਼ਣਬਾਜ਼ੀ ਵੀ ਕੀਤੀ ਜਾਂਦੀ ਰਹੀ ਹੈ ਪ੍ਰੰਤੂ ਕੁਝ ਸੂਝਵਾਨ ਸੱਜਣਾਂ ਦੀ ਪਹਿਲਕਦਮੀ ਸਦਕਾ ਸਿੱਖ ਸੰਸਥਾਵਾਂ ਨੇ ਵੋਟਾਂ ਦੀ ਰਾਜਨੀਤੀ ਅਤੇ ਕਿਸੇ ਝਗੜੇ ਵਿੱਚ ਪੈਣ ਦੀ ਥਾਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕਰਵਾਉਣ ਨੂੰ ਤਰਜ਼ੀਹ ਦਿੱਤੀ ਗਈ। ਇਸ ਤਰ੍ਹਾਂ ਚੋਣ ਪ੍ਰਕਿਰਿਆ ਨੂੰ ਲਾਂਭੇ ਕਰਕੇ ਮੀਟਿੰਗ ਵਿੱਚ ਹਾਜ਼ਰ ਸਿੱਖ ਆਗੂਆਂ ਅਤੇ ਸੰਗਤ ਵੱਲੋਂ ਸਰਬਸੰਮਤੀ ਨਾਲ ਜੋਗਿੰਦਰ ਸਿੰਘ ਸੌਂਧੀ ਨੂੰ ਪ੍ਰਧਾਨ ਚੁਣਿਆ ਗਿਆ।
ਇਸ ਤੋਂ ਪਹਿਲਾਂ ਸ੍ਰੀ ਸੌਂਧੀ ਨੇ ਸਹਿਯੋਗ ਦੇਣ ਲਈ ਸਾਰਿਆਂ ਦਾ ਧੰਨਵਾਦ ਕਰਦਿਆਂ ਪੁਰਾਣੀ ਕਮੇਟੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਅਤੇ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਦੋਂ ਤੋਂ ਗੁਰਦੁਆਰਾ ਤਾਲਮੇਲ ਕਮੇਟੀ ਹੋਂਦ ਵਿੱਚ ਆਈ ਹੈ। ਉਸ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾਂਦੀ ਰਹੀ ਹੈ ਅਤੇ ਐਤਕੀਂ ਵੀ ਚੰਗਾ ਹੋਵੇਗਾ ਕਿ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾਵੇ। ਇਸ ਮੌਕੇ ਬਾਬਾ ਜੀਵਨ ਸਿੰਘ ਗੁਰਦੁਆਰਾ ਦੇ ਅਜਮੇਰ ਸਿੰਘ, ਗੁਰਦੁਆਰਾ ਸਾਹਿਬ ਫੇਜ਼-6 ਦੇ ਪ੍ਰਧਾਨ ਜਸਪਾਲ ਸਿੰਘ ਸੰਧੂ, ਗੁਰਦੁਆਰਾ ਸਾਹਿਬ ਸੈਕਟਰ-66 ਦੇ ਚੰਨਣ ਸਿੰਘ, ਗੁਰਦੁਆਰਾ ਸਾਹਿਬ ਪੁਰਾਣਾ ਬੈਰੀਅਰ ਦੇ ਪ੍ਰਧਾਨ ਸਵਰਨ ਸਿੰਘ ਭੁੱਲਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਬਾਬਾ ਅਮਰਾਓ ਸਿੰਘ ਲੰਬਿਆਂ ਵਾਲੇ, ਬਾਬਾ ਸੁਰਿੰਦਰ ਸਿੰਘ ਧੰਨਾ ਭਗਤ, ਮਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਟੌਹੜਾ, ਹਰਪਾਲ ਸਿੰਘ ਸੋਢੀ, ਨਿਸ਼ਾਨ ਸਿੰਘ, ਭੁਪਿੰਦਰ ਸਿੰਘ, ਕਰਨੈਲ ਸਿੰਘ, ਮਨਜੀਤ ਸਿੰਘ ਭੱਲਾ, ਖੇਮ ਸਿੰਘ ਸੈਣੀ, ਨਰਿੰਦਰ ਸਿੰਘ, ਅਮਰਜੀਤ ਸਿੰਘ, ਸਤਪਾਲ ਸਿੰਘ ਬਾਗੀ, ਬਲਬੀਰ ਸਿੰਘ ਖਾਲਸਾ, ਸ਼ਿੰਗਾਰਾ ਸਿੰਘ ਅਤੇ ਹੋਰ ਧਾਰਮਿਕ ਤੇ ਸਿੱਖ ਸੰਸਥਾਵਾਂ ਨਾਲ ਸਬੰਧਤ ਕਮੇਟੀ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…