Share on Facebook Share on Twitter Share on Google+ Share on Pinterest Share on Linkedin ਐਸਡੀਐਮ ਨੇ ਵਿਦਿਆਰਥੀਆਂ ਦੀ ਕੌਮੀ ਏਕਤਾ ਦੌੜ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਕੌਮੀ ਏਕਤਾ ਦੌੜ ਵਿੱਚ ਸੈਂਕੜੇ ਵਿਦਿਆਰਥੀਆਂ ਨੇ ਲਿਆ ਭਾਰੀ ਉਤਸ਼ਾਹ ਹਿੱਸਾ ਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਸਰਦਾਰ ਵੱਲਭ ਭਾਈ ਪਟੇਲ ਵੱਲੋਂ ਦੇਸ਼ ਦੀ ਕੌਮੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਅੱਜ ਕੌਮੀ ਏਕਤਾ ਦੌੜ ਕਰਵਾਈ ਗਈ। ਜਿਸ ਨੂੰ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਤੋਂ ਸ਼ੁਰੂ ਹੋਈ ਇਸ ਕੌਮੀ ਏਕਤਾ ਦੌੜ ਵਿੱਚ ਸੈਂਕੜੇ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ। ਏਕਤਾ ਦੌੜ ਹਾਕੀ ਸਟੇਡੀਅਮ ਫੇਜ਼-9 ਵਿੱਚ ਪਹੁੰਚ ਕੇ ਸਮਾਪਤ ਹੋਈ। ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦਾ ਸੱਤਵੀਂ ਜਮਾਤ ਦਾ ਅਮਨ ਕੁਮਾਰ ਕੌਮੀ ਏਕਤਾ ਦੌੜ ਵਿੱਚ ਪਹਿਲਾ ਸਥਾਨ ’ਤੇ ਰਿਹਾ, ਜਦੋਂਕਿ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫੇਜ਼-8 ਦੇ ਅੱਠਵੀਂ ਜਮਾਤ ਦੇ ਮਹਿਕਜੋਤ ਸਿੰਘ ਅਤੇ ਸਰਕਾਰੀ ਮਾਡਲ ਮੈਰੀਟੋਰੀਅਸ ਸਕੂਲ ਸੈਕਟਰ-70 ਦੇ 12ਵੀਂ ਜਮਾਤ (ਨਾਨ-ਮੈਡੀਕਲ) ਦੇ ਆਸ਼ੀਸ਼ ਕੁਮਾਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਦੀ ਐਸਡੀਐਮ ਨੇ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ, ਯੁਵਕ ਸੇਵਾਵਾਂ ਵਿਭਾਗ ਦੀ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀਮਤੀ ਰਵਿੰਦਰ ਕੌਰ, ਸਬ ਰਜਿਸਟਰਾਰ ਰਵਿੰਦਰ ਬਾਂਸਲ ਅਤੇ ਹਰਬੰਸ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ