Share on Facebook Share on Twitter Share on Google+ Share on Pinterest Share on Linkedin ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਦੀ ਸਹੁੰ ਚੁੱਕੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 31 ਅਕਤੂਬਰ: ਰਾਸ਼ਟਰੀ ਏਕਤਾ ਦਿਵਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁੱਕੀ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ। ਵਿਭਾਗ ਦੇ ਸਮੂਹ ਅਧਿਕਾਰੀ/ਕਰਮਚਾਰੀ ਸਵੇਰੇ 11 ਵਜੇ ਦਫਤਰ ਵਿਖੇ ਇਕੱਠੇ ਹੋਏ ਅਤੇ ਉਹਨਾਂ ਦੇਸ਼ ਵਾਸੀਆਂ ਦਰਮਿਆਨ ਏਕਤਾ ਦੇ ਸੰਦੇਸ਼ ਦੇ ਪਸਾਰ ਲਈ ਸਖ਼ਤ ਮਿਹਨਤ ਕਰਨ ਦੀ ਸਹੁੰ ਚੁੱਕੀ ਜੋ ਸਰਦਾਰ ਵੱਲਭ ਭਾਈ ਪਟੇਲ ਦੀ ਦੂਰ-ਅੰਦੇਸ਼ੀ ਅਤੇ ਕਾਰਜਾਂ ਸਦਕਾ ਸੰਭਵ ਹੋਈ ਹੈ। ਸਾਰਿਆਂ ਨੇ ਪੂਰੇ ਸਮਰਪਣ ਨਾਲ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਯੋਗਦਾਨ ਪਾਉਣ ਦੀ ਸਹੁੰ ਚੁੱਕੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ