ਪੰਜਾਬ ਸਰਕਾਰ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਪੋਰਟਲ ਖੋਲ੍ਹਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਨੇ ਸਮਾਜ ਕਲਿਆਣ ਵਿਭਾਗ ਪੰਜਾਬ ਸਰਕਾਰ ਨੂੰ ਸਾਲ 2019-20 ਲਈ ਅਨੁਸੂਚਿਤ ਜਾਤੀਆਂ ਅਤੇ ਪਿਛੜੀ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲ੍ਹਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਪੁੱਕਾ ਦੇ ਪ੍ਰਧਾਨ ਡਾ.ਅੰਸ਼ੂ ਕਟਾਰੀਆ ਨੇ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਪੋਰਟਲ ਦਲਿਤ ਵਰਗ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ ਕਰਨ ਲਈ ਅਗਸਤ ਜਾਂ ਸਤੰਬਰ ਮਹੀਨੇ ਵਿੱਚ ਪੋਰਟਲ ਖੁੱਲ੍ਹ ਜਾਂਦਾ ਸੀ ਪਰ ਇਸ ਸਾਲ ਇਹ ਪ੍ਰਕਿਰਿਆ ਹੁਣ ਤੱਕ ਸ਼ੁਰੂ ਨਹੀਂ ਕੀਤੀ ਜਾ ਸਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮੌਜੂਦਾ ਸਮੇਂ ਵਿੱਚ ਪੰਜਾਬ ਭਰ ਵਿੱਚ ਵੱਖ ਵੱਖ ਕਾਲਜਾਂ ਵਿੱਚ ਲਗਭਗ 3 ਲੱਖ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲੇ ਲੈ ਕੇ ਉੱਚ ਸਿੱਖਿਆ ਹਾਸਲ ਕਰ ਰਹੇ ਹਨ।
ਪੁੱਕਾ ਦੇ ਸੀਨੀਅਰ ਮੀਤ ਪ੍ਰਧਾਨ ਅਮਿਤ ਸ਼ਰਮਾ ਨੇ ਕਿਹਾ ਕਿ ਕਾਲਜਾਂ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਿਨਾਂ ਫੀਸ ਦਾਖ਼ਲਾ ਦੇ ਦਿੱਤਾ ਹੈ ਪਰ ਹੁਣ ਜੇਕਰ ਸਰਕਾਰ ਜਲਦੀ ਇਸ ਪੋਰਟਲ ਨੂੰ ਨਹੀਂ ਖੋਲ੍ਹਦੀ ਹੈ ਤਾਂ ਪੰਜਾਬ ਦੇ ਅਨਏਡਿਡ ਕਾਲਜਿਜ਼ ਐਸਸੀ ਵਿਦਿਆਰਥੀਆਂ ਤੋਂ ਫੀਸ ਲੈਣ ਲਈ ਮਜਬੂਰ ਹੋਣਗੇ ਕਿਉਂਕਿ ਵੱਖ-ਵੱਖ ਸਰਕਾਰੀ ਯੂਨੀਵਰਸਿਟੀਆਂ ਨੇ ਅੰਤਿਮ ਪ੍ਰੀਖਿਆਵਾਂ ਦਾ ਸਮਾਂ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…