Nabaz-e-punjab.com

ਪ੍ਰਕਾਸ਼ ਪੁਰਬ ਨੂੰ ਸਮਰਪਿਤ 9 ਨਵੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਅਤੇ ਭਾਈ ਜਤਿੰਦਰਪਾਲ ਸਿੰਘ ਜੇਪੀ ਵੱਲੋਂ ਪੋਸਟਰ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ:
ਇੱਥੋਂ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼-1 ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਜ਼ੋਰਾਂ ਦੇ ਚਲ ਰਹੀਆਂ ਹਨ ਅਤੇ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਅਤੇ ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨਗਰ ਕੀਰਤਨ ਸਬੰਧੀ ਪੋਸਟਰ ਅਤੇ ਰੂਟ ਪਲਾਟ ਰਿਲੀਜ਼ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਨੇ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ 9 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼-1 ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਵੇਗਾ। ਜੋ ਇੱਥੋਂ ਦੇ ਗੁਰਦੁਆਰਾ ਸਾਹਿਬ ਫੇਜ਼-1, ਪੁਰਾਣਾ ਡੀਸੀ ਦਫ਼ਤਰ, ਫਰੈਂਕੋ ਹੋਟਲ ਲਾਈਟਾਂ, ਡੀਪਲਾਸਟ ਚੌਕ, ਮਦਨਪੁਰ ਚੌਕ, ਫੇਜ਼-3 ਤੇ ਫੇਜ਼-5 ਟਰੈਫ਼ਿਕ ਲਾਈਟ ਪੁਆਇੰਟ, ਫੇਜ਼-3ਬੀ2 ਮਾਰਕੀਟ, ਚਾਵਲਾ ਲਾਈਟਾਂ, ਫੇਜ਼-7 ਦੀ ਮਾਰਕੀਟ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਪੀਸੀਏ ਸਟੇਡੀਅਮ, ਸਿਲਵੀ ਪਾਰਕ ਫੇਜ਼-10 ਅਤੇ ਮਾਰਕੀਟ, ਗੁਰਦੁਆਰਾ ਸ੍ਰੀ ਭਗਤ ਨਾਮਦੇਵ ਫੇਜ਼-11 ਤੋਂ ਹੁੰਦਾ ਹੋਇਆ ਰਾਤ ਕਰੀਬ ਅੱਠ ਵਜੇ ਗੁਰਦੁਆਰਾ ਸਿੰਘ ਸਭਾ ਫੇਜ਼-11 ਵਿੱਚ ਪਹੁੰਚ ਕੇ ਸੰਪੂਰਨ ਹੋਵੇਗਾ।
ਭਾਈ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਵਿੱਚ ਰਾਗੀ, ਢਾਡੀ, ਗਤਕਾ ਪਾਰਟੀਆਂ, ਫੌਜੀ ਬੈਂਡ, ਹਾਥੀ, ਘੋੜੇ, ਸਕੂਲਾਂ ਦੇ ਬੱਚੇ ਵੱਡੀ ਗਿਣਤੀ ਵਿੱਚ ਸਿਰਕਤ ਕਰਕੇ ਨਗਰ ਕੀਰਤਨ ਦੀ ਸੋਭਾ ਵਧਾਉਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼-1 ਵਿੱਚ 32ਵਾਂ ਮਹਾਨ ਸੰਤ ਸਮਾਗਮ 13 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਜਥਿਆਂ ਵੱਲੋਂ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…