Nabaz-e-punjab.com

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨਾ ਲਈ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਲਈ ਮੁਫਤ ਬੱਸ ਸੇਵਾ

ਸੂਬੇ ਦੇ ਵੱਖ ਵੱਖ ਹਿੱਸਿਆਂ ਤੋਂ 5 ਤੋਂ 12 ਨਵੰਬਰ ਤੱਕ ਹਰ ਰੋਜ਼ ਚੱਲਣਗੀਆਂ 1500 ਬੱਸਾਂ

ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼ਰਧਾਲੂ ਟੋਲ ਫਰੀ ਨੰਬਰ 1800-180-0550 ‘ਤੇ ਕਾਲ ਕਰਕੇ ਜਾਣਕਾਰੀ ਹਾਸਿਲ ਕਰ ਸਕਦੇ ਹਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 03 ਨਵੰਬਰ:
ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।ਅੱਜ ਇੱਥੇ ਇਸ ਸਬੰਧੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਅਤੇ ਟ੍ਰਾਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਸ. ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ‘ਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ, ਪੰਜਾਬ ਵਲੋਂ ਟ੍ਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ।ਇਸ ਫੈਸਲੇ ਦੇ ਤਹਿਤ 5 ਨਵੰਬਰ ਤੋਂ 12 ਨਵੰਬਰ ਤੱਕ ਹਰ ਰੋਜ਼ 1500 ਬੱਸਾਂ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਦਰਸ਼ਨਾਂ ਲਈ ਲੈ ਕੇ ਜਾਣਗੀਆਂ।
ਉਨਾਂ ਦੱਸਿਆ ਕਿ ਕਿਥੋਂ ਕਿਹੜੀਆਂ ਬੱਸਾਂ ਨੇ ਕਿਸ ਦਿਨ ਜਾਣਾ ਹੈ, ਇਸ ਸਬੰਧੀ ਸਾਰਾ ਪ੍ਰੋਗਰਾਮ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ ਨੂੰ ਭੇਜ ਦਿੱਤਾ ਗਿਆ ਹੈ।ਸੂਬੇ ਭਰ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਦਰਸ਼ਨ ਕਰਵਾਉਣ ਲਈ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਅਨੁਸਾਰ ਬੱਸਾਂ ਅਲਾਟ ਕੀਤੀਆਂ ਗਈਆਂ ਹਨ।
ਸ. ਚੰਨੀ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰ ਸਮਾਗਮਾਂ ਬਾਰੇ ਜਾਣਕਾਰੀ ਦੇਣ ਲਈ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਇੱਕ ਟੋਲ ਫਰੀ ਹੈਲਪਲਾਈਨ ਸੇਵਾ ਵੀ ਸ਼ੁਰੂ ਕੀਤੀ ਗਈ ਹੈ।550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕੋਈ ਵੀ ਜਾਣਕਾਰੀ ਹਾਸਿਲ ਕਰਨ ਲਈ ਟੋਲ ਫਰੀ ਨੰਬਰ 1800-180-0550 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਹ ਟੋਲ ਫਰੀ ਨੰਬਰ ਚੌਵੀ ਘੰਟੇ ਚਾਲੂ ਹੈ।
ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਡਾਇਰੈਕਟਰ ਸ੍ਰੀ ਮਾਲਵਿੰਦਰ ਸਿੰਘ ਅਤੇ ਟ੍ਰਾਸਪੋਰਟ ਵਿਭਾਗ ਦੇ ਅਧਿਕਾਰੀ ਵੀ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …