Nabaz-e-punjab.com

ਸਰਕਾਰੀ ਕਾਲਜ ਦੇ 48 ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਕੀਤਾ। ਉਨ੍ਹਾਂ ਪੀਜੀਆਈ ਅਤੇ ਸੈਕਟਰ-32, ਚੰਡੀਗੜ੍ਹ ਅਤੇ ਜਨਰਲ ਹਸਪਤਾਲ ਸੈਕਟਰ-16 ਸਮੇਤ ਹੋਰਨਾਂ ਹਸਪਤਾਲਾਂ ਵਿੱਚ ਖੂਨ ਦੇ ਯੂਨਿਟਾਂ ਦੀ ਘਾਟ ਪੁਰੀ ਕਰਨ ਲਈ ਖੂਨਦਾਨ ਲਹਿਰ ਪੈਦਾ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆਰਥੀ ਵਰਗ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਆ।
ਪ੍ਰਿੰਸੀਪਲ ਸ੍ਰੀਮਤੀ ਬਰੋਕਾ ਨੇ ਖੂਨਦਾਨ ਦੀ ਮਹੱਤਤਾ ਬਾਰੇ ਚਾਣਨਾ ਪਾਉਂਦਿਆਂ ਕਿਹਾ ਕਿ ਖੂਨਦਾਨ ਕਰਨ ਨਾਲ ਜਿੱਥੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ, ਉੱਥੇ ਖੂਨਦਾਨ ਕਰਨ ਵਾਲਾ ਵਿਅਕਤੀ ਖ਼ੁਦ ਵੀ ਕਈ ਬੀਮਾਰੀਆਂ ਦੇ ਲਪੇਟੇ ਵਿੱਚ ਆਉਣ ਤੋਂ ਬਚਿਆ ਰਹਿੰਦਾ ਹੈ।
ਇਸ ਕੈਂਪ ਨੂੰ ਸਫਲ ਬਣਾਉਣ ਲਈ ਯੂਥ ਰੈੱਡ ਕਰਾਸ ਯੂਨਿਟ ਵੱਲੋਂ ਡਾ. ਕੰਵਲ ਸੰਜੀਵ, ਇੰਦਰ ਦੇਵ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਸਮੇਤ ਅੌਸ਼ਧੀ ਵਿਭਾਗ, ਜੀਸੀਐਮਐਚ ਚੰਡੀਗੜ੍ਹ ਨੇ ਪੁਰਾ ਸਹਿਯੋਗ ਦਿੱਤਾ। ਵਾਈਸ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਨੇ ਦੱਸਿਆ ਕਿ ਕੈਂਪ ਵਿੱਚ ਕਾਲਜ ਦੇ 48 ਵਲੰਟੀਅਰਾਂ ਅਤੇ ਸਟਾਫ਼ ਮੈਂਬਰਾਂ ਨੇ ਖੂਨਦਾਨ ਕੀਤਾ। ਅਖੀਰ ਵਿੱਚ ਕਾਲਜ ਮੈਨੇਜਮੈਂਟ ਨੇ ਜੀਸੀਐਮਐਚ ਚੰਡੀਗੜ੍ਹ ਦੀ ਡਾ. ਰਵਨੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…