Nabaz-e-punjab.com

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਇੱਥੋਂ ਦੇ ਸੈਕਟਰ-66 ਸਥਿਤ ਬੈਸਟੈਕ ਸੁਸਾਇਟੀ ਵਿੱਚ ਸਮੂਹ ਸੰਗਤਾਂ ਵੱਲੋਂ ਆਪਸ ਵਿੱਚ ਰਲ ਮਿਲ ਕੇ ਸਾਂਝੇ ਤੌਰ ’ਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆ। ਇਸ ਮੌਕੇ ਭਾਈ ਲਖਵਿੰਦਰ ਸਿੰਘ, ਅਮਨਦੀਪ ਸਿੰਘ, ਕਥਾ ਵਾਚਕ ਭਾਈ ਜਸਵਿੰਦਰ ਸਿੰਘ ਸਮੇਤ ਹੋਰਨਾਂ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਭਾਈ ਲਖਵਿੰਦਰ ਸਿੰਘ ਤੇ ਸਾਥੀਆਂ ਨੇ ਆਪਣੇ ਕੀਰਤਨ ਰਾਹੀਂ ਨਾਨਕ ਲੇਵਾ ਸੰਗਤ ਨੂੰ ਬਾਣੀ ਨਾਲ ਗਵਾ ਕੇ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਅਤੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਤਨੇਜਾ, ਪੰਕਜ ਸਰਦਾਨਾ, ਜਸਮੀਨ ਸਿੰਘ, ਪੰਕਜ ਧੀਰ, ਵਿਵੇਕ ਸ਼ਰਮਾ, ਮਹੇਸ਼ ਗੁਪਤਾ ਸਮੇਤ ਵੱਡੀ ਗਿਣਤੀ ਵਿੱਚ ਸੈਕਟਰ ਵਾਸੀਆਂ ਨੇ ਸਮਾਗਮ ਵਿੱਚ ਹਾਜ਼ਰੀ ਭਰੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆਂ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…