Nabaz-e-punjab.com

550 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਏ ਇਸ ਨਗਰ ਕੀਰਤਨ ਵਿੱਚ ਸ਼ਹਿਰ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਵੀ ਸ਼ਾਮਲ ਹੋ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਪੂਰੇ ਇਲਾਕੇ ਦੀ ਪ੍ਰਕਰਮਾ ਕਰਦੇ ਹੋਏ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਸਮਾਪਤ ਹੋਇਆ।
ਨਗਰ ਕੀਰਤਨ ਵਿੱਚ ਬਹੁਤ ਹੀ ਖੂਬਸੂਰਤ ਪਾਲਕੀ ਸਾਹਿਬ ਵਾਲੇ ਵਾਹਨ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਦਾ ਰਸਤੇ ਵਿੱਚ ਥਾਂ ਥਾਂ ਭਰਵਾਂ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਵੱਖ ਵੱਖ ਥਾਵਾਂ ’ਤੇ ਚਾਹ, ਬ੍ਰੈੱਡ ਪਕੌੜੇ, ਮਿਠਾਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪ੍ਰਕਾਸ਼ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੁਰਦੁਆਰਾ ਤਾਲਮੇਲ ਕਮੇਟੀ ਅਤੇ ਹੋਰ ਗੁਰਦੁਆਰਾ ਕਮੇਟੀਆਂ ਅਤੇ ਸੰਸਥਾਵਾਂ ਵੱਲੋਂ ਭਲਕੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਧੂਮਧਾਮ ਨਾਲ ਮਨਾਇਆ ਜਾਵੇਗਾ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…