Nabaz-e-punjab.com

ਮੁਹਾਲੀ ਐਂਪਲਾਈਜ਼ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਵਿੱਚ ਪ੍ਰਕਾਸ਼ ਪੁਰਬ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਮੁਹਾਲੀ ਐਂਪਲਾਈਜ਼ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਸੈਕਟਰ-68 ਨੇ ਹਾਊਸਿੰਗ ਕੰਪਲੈਕਸ ਵਿੱਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਮਨਾਇਆ ਗਿਆ। ਇਹ ਪ੍ਰੋਗਰਾਮ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵੱਲੋਂ ਸੁਸਾਇਟੀ ਦੇ ਬਾਸ਼ਿੰਦਿਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਭਾਈ ਰਾਜਿੰਦਰ ਸਿੰਘ ਤੇ ਸਾਥੀਆਂ ਨੇ ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ, ਵਿਚਾਰਧਾਰਾ ਅਤੇ ਸਿੱਖਿਆ ’ਤੇ ਚਾਨਣਾ ਪਾਇਆ। ਸਮੂਹ ਵਸਨੀਕਾਂ ਨੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੂੰ ਮੱਥਾ ਟੇਕਿਆ ਅਤੇ ਗੁਰਬਾਣੀ ਪਾਠ, ਕੀਰਤਨ ਦਾ ਆਨੰਦ ਮਾਣਿਆ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਲਜ਼ਾਰ ਸਿੰਘ, ਸਕੱਤਰ ਤੀਰਥ ਰਾਮ ਨੰਗਲ, ਗੁਰਮੀਤ ਸਿੰਘ ਭੁੱਲਰ, ਫੱੁਲਣ ਕੁਮਾਰ, ਨਿਤਿਨ ਵਰਮਾ, ਸੁਖਦੇਵ ਸਿੰਘ ਅਤੇ ਹੋਰ ਪਤਵੰਤੇ ਵਿਅਕਤੀਆਂ ਨੇ ਹਿੱਸਾ ਲਿਆ। ਅਖੀਰ ਵਿੱਚ ਪ੍ਰਧਾਨ ਗੁਲਜ਼ਾਰ ਸਿੰਘ ਨੇ ਗੁਰਪੁਰਬ ਮਨਾਉਣ ਲਈ ਪੂਰਾ ਸਹਿਯੋਗ ਦੇਣ ਲਈ ਸੁਸਾਇਟੀ ਦੇ ਸਮੂਹ ਵਸਨੀਕਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…