Nabaz-e-punjab.com

ਪਸ਼ੂ ਚੋਰੀ ਹੋਣ ਦਾ ਮਾਮਲਾ: ਪੈਰੀਫੇਰੀ ਮਿਲਕਮੈਨ ਯੂਨੀਅਨ ਦਾ ਵਫ਼ਦ ਸਿਹਤ ਮੰਤਰੀ ਸਿੱਧੂ ਨੂੰ ਮਿਲਿਆ

ਸਿਹਤ ਮੰਤਰੀ ਸਿੱਧੂ ਨੇ ਫੋਨ ’ਤੇ ਐਸਐਸਪੀ ਨਾਲ ਗੱਲ ਕਰਕੇ ਬਣਦੀ ਕਾਰਵਾਈ ਕਰਨ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਇਕ ਉੱਚ ਪੱਧਰੀ ਵਫ਼ਦ ਨੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ ਦੀ ਅਗਵਾਈ ਹੇਠ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਪਿੰਡਾਂ ’ਚੋਂ ਚੋਰੀ ਹੋ ਰਹੇ ਪਸ਼ੂਆਂ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਲਿਖਤੀ ਸ਼ਿਕਾਇਤ ਦਿੱਤੀ।
ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਮੁਹਾਲੀ ਜ਼ਿਲੇ੍ਹ ਦੇ ਵੱਖ ਵੱਖ ਪਿੰਡ ’ਚੋਂ ਪਿਛਲੇ ਦਿਨਾਂ ਦੌਰਾਨ ਕਈ ਪਸ਼ੂ ਚੋਰੀ ਹੋਣ ਬਾਰੇ ਜਾਣਕਾਰੀ ਮਿਲੀ ਹੈ। ਚੰਗੀ ਨਸਲ ਦੇ ਪਸ਼ੂਆਂ ਦੇ ਚੋਰੀ ਹੋਣ ਕਾਰਨ ਪਸ਼ੂ ਪਾਲਕ ਕਾਫ਼ੀ ਚਿੰਤਤ ਹਨ। ਉਨ੍ਹਾਂ ਦੱਸਿਆ ਕਿ ਨਜ਼ਦੀਕੀ ਪਿੰਡ ਸੇਖਨ ਮਾਜਰਾ ਦੇ ਵਸਨੀਕ ਗੁਰਚਰਨ ਸਿੰਘ ਦਾ ਮੁਹਰਾ ਨਸਲ ਦਾ ਝੋਟਾ (ਜਿਸ ਦੀ ਲੱਖਾਂ ਰੁਪਏ ਕੀਮਤ ਸੀ) ਬੀਤੀ 21 ਅਕਤੂਬਰ ਦੀ ਰਾਤ ਨੂੰ ਚੋਰੀ ਹੋ ਗਿਆ ਸੀ। ਇਸ ਸਬੰਧੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਹਾਲਾਂਕਿ ਪੁਲੀਸ ਨੇ ਜਾਂਚ ਦੌਰਾਨ ਪਿੰਡ ਦੇ ਹੀ ਇਕ ਵਿਅਕਤੀ ਦਾ ਨਾਂ ਸਾਹਮਣੇ ਆਇਆ ਸੀ ਪ੍ਰੰਤੂ ਹੁਣ ਤੱਕ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਪਸ਼ੂ ਚੋਰੀ ਕਰਨ ਵਾਲਾ ਇਕ ਗਰੋਹ ਕਾਫੀ ਦਿਨਾਂ ਤੋਂ ਇਲਾਕੇ ਵਿੱਚ ਸਰਗਰਮ ਹੈ। ਹੁਣ ਤੱਕ ਪਿੰਡ ਕੁਰੜੀ, ਢਕੋਰਾ ਅਤੇ ਦੱਲੂਆਂ ’ਚੋਂ ਵੀ ਦੁਧਾਰੂ ਪਸ਼ੂ ਚੋਰੀ ਕੀਤੇ ਜਾ ਚੁੱਕੇ ਹਨ ਅਤੇ ਕਈ ਪਿੰਡਾਂ ਦੇ ਸਾਂਝੇ ਝੋਟੇ ਵੀ ਗਾਇਬ ਹੋਏ ਹਨ। ਜਿਨ੍ਹਾਂ ਬਾਰੇ ਕੋਈ ਪਤਾ ਨਹੀਂ ਚਲ ਸਕਿਆ ਹੈ।
ਸ੍ਰੀ ਭਾਗੋਮਾਜਰਾ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਮੌਕੇ ’ਤੇ ਹੀ ਐਸਐਸਪੀ ਨਾਲ ਫੋਨ ’ਤੇ ਗੱਲ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਆਖਿਆ। ਇਸ ਮੌਕੇ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਡਾਇਰੈਕਟਰ ਹਰਕੇਸ਼ ਚੰਦ ਸ਼ਰਮਾ, ਯੂਨੀਅਨ ਦੇ ਚੇਅਰਮੈਨ ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਗੁਰਦੀਪ ਸਿੰਘ ਮਾਣਕਪੁਰ, ਬਚਿੱਤਰ ਸਿੰਘ, ਬਲਵਿੰਦਰ ਸਿੰਘ ਬੀੜ, ਨਰਿੰਦਰ ਸਿੰਘ, ਸਤਪਾਲ ਸਿੰਘ ਸਵਾੜਾ ਅਤੇ ਜਸਵੀਰ ਸਿੰਘ ਧਨੋਆ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …