nabaz-e-punjab.com

ਪੰਜਾਬ ਵਿੱਚ ਖਾੜਕੂ ਗਤੀਵਿਧੀਆਂ ਦੀ ਯੋਜਨਾਬੰਦੀ ਮਾਮਲੇ ਵਿੱਚ ਚਾਰ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼

ਐਨਆਈਏ ਦਾ ਦਾਅਵਾ: ਮੁਲਜ਼ਮ ਪੰਜਾਬ ਵਿੱਚ ਅਤਿਵਾਦ ਨੂੰ ਸੁਰਜੀਤ ਕਰਨ ਦੀ ਬਣਾ ਰਹੇ ਸੀ ਯੋਜਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਪੰਜਾਬ ਵਿੱਚ ਖਾੜਕੂ ਗਤੀਵਿਧੀਆਂ ਦੀ ਯੋਜਨਾਬੰਦੀ ਅਤੇ ਸਾਜ਼ਿਸ਼ ਰਚਨ ਦੇ ਮਾਮਲੇ ਵਿੱਚ ਅੱਜ ਚੁੱਪ ਚੁਪੀਤੇ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਚਾਰ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ। ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ, ਉਨ੍ਹਾਂ ਵਿੱਚ ਕੁਲਵਿੰਦਰ ਜੀਤ ਸਿੰਘ ਉਰਫ਼ ਖਾਨਪੁਰੀਆ ਵਾਸੀ ਦੋਰਾਹਾ (ਲੁਧਿਆਣਾ), ਰਵਿੰਦਰਪਾਲ ਸਿੰਘ ਉਰਫ਼ ਰਵੀ ਵਾਸੀ ਪਿੰਡ ਮੇਹਣਾ (ਮੋਗਾ), ਹਰਚਰਨ ਸਿੰਘ ਅਤੇ ਜਗਦੇਵ ਸਿੰਘ ਉਰਫ਼ ਸੋਨੂੰ ਵਾਸੀ ਫਤਹਿਗੜ੍ਹ ਸਾਹਿਬ ਸ਼ਾਮਲ ਹਨ। ਇਸ ਗੱਲ ਦੀ ਪੁਸ਼ਟੀ ਐਨਆਈਏ ਦੇ ਸੀਨੀਅਰ ਵਕੀਲ ਸੁਰਿੰਦਰ ਸਿੰਘ ਨੇ ਕੀਤੀ ਹੈ।
ਐਨਆਈਏ ਦੀ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮ ਪੰਜਾਬ ਵਿੱਚ ਫਿਰ ਤੋਂ ਅਤਿਵਾਦ ਨੂੰ ਸੁਰਜੀਤ ਕਰਨ ਦੀ ਯੋਜਨਾ ਘੜ ਰਹੇ ਸੀ। ਉਕਤ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 120ਬੀ, 212,121ਏ, 122,123, ਅਸਲਾ ਐਕਟ ਸਮੇਤ ਹੋਰ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਵਿਅਕਤੀਆਂ ’ਤੇ ਕਈ ਮਹੱਤਵਪੂਰਨ ਸਥਾਨਾਂ ਅਤੇ ਪ੍ਰਮੁੱਖ ਵਿਅਕਤਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਘੜਨ ਦਾ ਦੋਸ਼ ਹੈ।
ਐਨਆਈਏ ਮੁਤਾਬਕ ਕੁਲਵਿੰਦਰ ਜੀਤ ਸਿੰਘ ਉਰਫ਼ ਖਾਨਪੁਰੀਆ ਅਤੇ ਉਸ ਦੇ ਸਾਥੀ ਧਮਾਕੇ ਕਰਕੇ ਵੱਡੇ ਪੱਧਰ ’ਤੇ ਅਤਿਵਾਦੀ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸੀ ਅਤੇ ਮੁੱਢਲੀ ਪੁੱਛਗਿੱਛ ਮੁਲਜ਼ਮਾਂ ਨੇ ਖ਼ੁਦ ਉਕਤ ਖੁਲਾਸੇ ਕੀਤੇ ਹਨ। ਇਸ ਸਾਜ਼ਿਸ਼ ਦਾ ਮੁੱਖ ਮੰਤਵ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨਾ ਅਤੇ ਪੰਜਾਬ ਵਿੱਚ ਫਿਰ ਤੋਂ ਅਤਿਵਾਦ ਨੂੰ ਸੁਰਜੀਤ ਕਰਨਾ ਸੀ। ਐਨਆਈਏ ਅਨੁਸਾਰ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਲਵਿੰਦਰਜੀਤ ਸਿੰਘ ਇਸ ਸਾਜ਼ਿਸ਼ ਦਾ ਮਾਸਟਰ ਮਾਈਂਡ ਹੈ। ਜਿਸ ਨੇ ਵੱਖ ਵੱਖ ਇਲਾਕਿਆਂ ਵਿੱਚ ਜਨਤਕ ਥਾਵਾਂ ’ਤੇ ਧਮਾਕੇ ਕਰਨ ਦੀ ਯੋਜਨਾ ਘੜੀ ਸੀ ਅਤੇ ਉਹ ਆਪਣੇ ਬਾਕੀ ਸਾਥੀਆਂ ਨਾਲ ਮਿਲ ਕੇ ਇਕੱਠੇ ਕੀਤੇ ਫੰਡ ਦੇ ਪੈਸਿਆਂ ਨਾਲ ਅਸਲਾ ਅਤੇ ਗੋਲਾ ਬਰੂਦ ਦਾ ਪ੍ਰਬੰਧ ਕੀਤਾ ਗਿਆ ਸੀ। ਮੁਲਜ਼ਮਾਂ ਦੇ ਮੇਲ ਮਿਲਾਪ ਦੀਆਂ ਫੋਟੋਆਂ ਅਤੇ ਵੀਡੀਓ ਵੀ ਇਲੈਕਟ੍ਰਾਨਿਕ ਡਿਵਾਈਡਰਾਂ ਤੋਂ ਬਰਾਮਦ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…