Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਮਾਪਿਆਂ ਨੇ ਮੋਬਾਈਲ ਫੋਨ ’ਤੇ ਵੀਡੀਓ ਕਾਲ ਰਾਹੀਂ ਦਿੱਤੀ ਹੰਝੂਆਂ ਭਰੀ ਵਿਦਾਇਗੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ: ਮੁਹਾਲੀ ਦੇ ਦਲਬੀਰ ਸਿੰਘ ਹੈਪੀ ਦੀ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਬੀਤੇ ਦਿਨੀਂ ਮੌਤ ਹੋ ਗਈ। ਜਿਸ ਦਾ ਅੱਜ ਵਿਦੇਸ਼ੀ ਮੁਲਕ ਵਿੱਚ ਹੀ ਅੰਤਿਮ ਸਸਕਾਰ ਕੀਤਾ ਗਿਆ। ਤਰਾਸ਼ਦੀ ਗੱਲ ਇਹ ਹੈ ਕਿ ਵਿਦੇਸ਼ ਵਿੱਚ ਫੌਤ ਹੋਏ ਨੌਜਵਾਨ ਦੇ ਮਾਤਾ ਪਿਤਾ ਆਪਣੇ ਲਾਡਲੇ ਪੁੱਤ ਦਾ ਆਖ਼ਰੀ ਵਾਰ ਮੂੰਹ ਤੱਕ ਵੀ ਨਹੀਂ ਦੇਖ ਸਕੇ। ਉਨ੍ਹਾਂ ਨੇ ਮੋਬਾਈਲ ਫੋਨ ’ਤੇ ਵੀਡੀਓ ਕਾਲ ਰਾਹੀਂ ਮੁਹਾਲੀ ਤੋਂ ਆਪਣੇ ਪੁੱਤਰ ਦਾ ਮੂੰਹ ਦੇਖਿਆ ਅਤੇ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ। ਨੌਜਵਾਨ ਦੀ ਮੌਤ ਦਾ ਕਾਰਨ ਹਾਰਟ ਅਟੈੱਕ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੁਪਰਡੈਂਟ (ਸੇਵਾਮੁਕਤ) ਮਹਿਮਾ ਸਿੰਘ ਢੀਂਡਸਾ ਦੇ ਪੁੱਤਰ ਦਲਬੀਰ ਸਿੰਘ ਹੈਪੀ ਮਈ 2014 ਵਿੱਚ ਪੀਆਰ ਵੀਜ਼ੇ ’ਤੇ ਕੈਨੇਡਾ ਗਿਆ ਸੀ। ਜਿੱਥੇ ਉਸ ਦਾ ਕੈਨੇਡਾ ਵਿੱਚ ਰਹਿੰਦੀ ਲੜਕੀ ਨਾਲ ਵਿਆਹ ਹੋਇਆ ਸੀ। ਵਿਦੇਸ਼ ਵਿੱਚ ਦਲਬੀਰ ਦੀ ਪਤਨੀ ਕੋਲ ਹੁਣ ਇਕ ਪੁੱਤਰੀ ਵੀ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਮਹਿਮਾ ਸਿੰਘ ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਦੇ ਕਈ ਰਿਸ਼ਤੇਦਾਰ ਕੈਨੇਡਾ ਵਿੱਚ ਰਹਿੰਦੇ ਹਨ। ਇਸ ਲਈ ਸਾਰੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਆਪਸੀ ਸਹਿਮਤੀ ਨਾਲ ਸਾਂਝੇ ਤੌਰ ’ਤੇ ਇਹ ਫੈਸਲਾ ਕੀਤਾ ਕਿ ਮ੍ਰਿਤਕ ਨੌਜਵਾਨ ਦਾ ਅੰਤਿਮ ਸਸਕਾਰ ਕੈਨੇਡਾ ਵਿੱਚ ਹੀ ਕਰ ਦਿੱਤਾ ਜਾਵੇ। ਸ੍ਰੀ ਢੀਂਡਸਾ ਨੇ ਦੱਸਿਆ ਕਿ ਪਰਿਵਾਰ ਵੱਲੋਂ ਦਲਬੀਰ ਹੈਪੀ ਦੀ ਆਤਮਿਕ ਸ਼ਾਂਤੀ ਲਈ 8 ਦਸੰਬਰ ਨੂੰ ਇੱਥੋਂ ਦੇ ਗੁਰਦੁਆਰਾ ਸਿੰਘ ਸਭਾ ਸੈਕਟਰ-67 ਵਿੱਚ ਅੰਤਿਮ ਅਰਦਾਸ ਕੀਤੀ ਜਾਵੇਗੀ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ