Share on Facebook Share on Twitter Share on Google+ Share on Pinterest Share on Linkedin ਅਕਾਲੀ ਕੌਂਸਲਰ ਤਸਿੰਬਲੀ ਨੇ ਸੈਕਟਰ-67 (ਵਾਰਡ ਨੰਬਰ-35) ਵਿੱਚ ਵਿਕਾਸ ਕੰਮ ਸ਼ੁਰੂ ਕਰਵਾਏ ਸੈਕਟਰ-67 ਵਿੱਚ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਤਸਿੰਬਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ: ਅਕਾਲੀ ਦਲ ਦੇ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ ਨੇ ਅੱਜ ਇੱਥੋਂ ਦੇ ਸੈਕਟਰ-67 (ਵਾਰਡ ਨੰਬਰ-35) ਵਿੱਚ ਵਿਕਾਸ ਕੰਮ ਸ਼ੁਰੂ ਕਰਵਾਏ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ ਬਣਾ ਕੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸ੍ਰੀ ਤਸਿੰਬਲੀ ਨੇ ਦੱਸਿਆ ਕਿ ਸੈਕਟਰ-67 ਵਿੱਚ ਕੋਠੀ ਨੰਬਰ-1092 ਦੇ ਸਾਹਮਣੇ ਆਈਟੀ ਪਾਰਕ ਦੇ ਨਾਲ ਲਗਦੇ ਇਲਾਕੇ ਵਿੱਚ ਪੇਵਰ ਲਗਾਉਣ ਦਾ ਕੰਮ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਨਾਲ ਰਿਹਾਇਸ਼ੀ ਖੇਤਰ ਵਿੱਚ ਪਾਰਕਿੰਗ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਇਸ ਖੇਤਰ ਵਿੱਚ ਵਿਕਾਸ ਕੰਮਾਂ ’ਤੇ ਹੁਣ ਤੱਕ ਢਾਈ ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 6 ਕਰੋੜ ਦੀ ਲਾਗਤ ਨਾਲ ਇੱਥੋਂ ਲੰਘਦੇ ਗੰਦੇ ਪਾਣੀ ਨਾਲੇ ਨੂੰ ਪਾਈਪਲਾਈਨ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਤੀਸ਼ ਬੱਗਾ, ਰਘਵੀਰ ਸਿੰਘ, ਸੁਖਦੇਵ ਸਿੰਘ ਸੋਢੀ, ਅਜੈਬ ਸਿੰਘ, ਗੁਰਮੇਲ ਸਿੰਘ ਜੱਸੋਵਾਲ, ਸੰਗਤ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਮਹਾਂ ਸਿੰਘ, ਜਰਨੈਲ ਸਿੰਘ, ਸ੍ਰੀਮਤੀ ਬਾਲਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ