Share on Facebook Share on Twitter Share on Google+ Share on Pinterest Share on Linkedin ਸਰਕਾਰੀ ਕਾਲਜਾਂ ਦੇ ਸਹਾਇਕ ਪ੍ਰੋਫੈਸਰਾਂ ਦਾ ਵਫ਼ਦ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ: ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਅਤੇ ਸਰਕਾਰੀ ਕਾਲਜ ਡੇਰਾਬੱਸੀ ਦੇ ਸਹਾਇਕ ਪ੍ਰੋਫੈਸਰਾਂ ਦੇ ਵਫ਼ਦ ਨੇ ਅੱਜ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਸਰਕਾਰੀ ਕਾਲਜ ਪੰਜਾਬ ਦੇ ਸੂਬਾਈ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਸਿੱਧੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਰੈਗੂਲਰ ਕਰਨ ਅਤੇ ਹੋਰ ਜਾਇਜ਼ ਮੰਗਾਂ ਸਬੰਧੀ ਸਾਂਝਾ ਮੰਗ ਪੱਤਰ ਦਿੱਤਾ। ਸ੍ਰੀ ਸਿੱਧੂ ਨੇ ਸਹਾਇਕ ਪ੍ਰੋਫੈਸਰਾਂ ਨੇ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਵਫ਼ਦ ਨੇ ਸ੍ਰੀ ਸਿੱਧੂ ਦੇ ਧਿਆਨ ਵਿੱਚ ਲਿਆਂਦਾ ਕਿ ਉਹ ਪਿਛਲੇ ਡੇਢ-ਦਹਾਕੇ ਤੋਂ ਸਰਕਾਰੀ ਕਾਲਜਾਂ ਵਿੱਚ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਕੇ ਉਨ੍ਹਾਂ ਸਰਕਾਰੀ ਕਾਲਜਾਂ ਵਿੱਚ ਰੈਗੂਲਰ ਅਧਿਆਪਕਾਂ ਵਾਂਗ ਆਪਣੇ ਫਰਜ਼ ਨਿਭਾਏ ਜਾ ਰਹੇ ਹਨ ਅਤੇ ਹੁਣ ਆਪਣੀਆਂ ਸੇਵਾਵਾਂ ਨੂੰ ਨਿਭਾਉਂਦਿਆਂ ਬਹੁਤ ਸਾਰੇ ਅਧਿਆਪਕ ਆਪਣੀ ਉਮਰ ਹੱਦ ਵੀ ਪਾਰ ਕਰ ਚੁੱਕੇ ਹਨ। ਇਸ ਲਈ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਅਤੇ ਤਜਰਬੇ ਵੱਲ ਧਿਆਨ ਦਿੰਦੇ ਹੋਏ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ 920 ਸਹਾਇਕ ਪ੍ਰੋਫੈਸਰਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ। ਸਹਾਇਕ ਪ੍ਰੋਫੈਸਰਾਂ ਦੇ ਵਫ਼ਦ ਨੇ ਦੱਸਿਆ ਕਿ ਸਾਲ 2003 ਤੋਂ ਸੂਬੇ ਦੇ 48 ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਯੋਗ ਪ੍ਰਣਾਲੀ ਰਾਹੀਂ ਮਨਜ਼ੂਰਸ਼ੁਦਾ ਅਸਾਮੀਆਂ ’ਤੇ ਭਰਤੀ ਕੀਤਾ ਗਿਆ ਸੀ ਅਤੇ ਉਹ ਕਾਲਜਾਂ ਵਿੱਚ ਅਧਿਆਪਕਾਂ ਤੋਂ ਇਲਾਵਾ ਹੋਰ ਡਿਊਟੀਆਂ ਵੀ ਨਿਭਾਅ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ