Share on Facebook Share on Twitter Share on Google+ Share on Pinterest Share on Linkedin ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਮੈਨੇਜਮੈਂਟ ਦੇ ਖ਼ਿਲਾਫ਼ ਧਰਨਾ, ਨਾਅਰੇਬਾਜ਼ੀ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ: ਪੀਐਸਈਬੀ ਟੈਕਨੀਕਲ ਸਰਵਿਸਜ ਯੁੂਨੀਅਨ ਦੇ ਡਵੀਜਨ ਪ੍ਰਧਾਨ ਸਾਥੀ ਜਨਕ ਰਾਜ ਦੀ ਅਗਵਾਈ ਹੇਠ ਅੱਜ ਇੱਥੇ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਮੈਨੇਜਮੈਂਟ ਦੇ ਖ਼ਿਲਾਫ਼ ਵਿਸ਼ਾਲ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਸਾਥੀ ਜਨਕ ਰਾਜ ਨੇ ਕਿਹਾ ਕਿ ਜਿੱਥੇ ਬਿਜਲੀ ਮੁਲਾਜਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਮੰਨਣ ਲਈ ਪਾਵਰਕੌਮ ਮੈਨੇਜਮੈਂਟ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ, ਉੱਥੇ ਬਿਜਲੀ ਮੁਲਾਜਮਾਂ ਦੀ ਘਟ ਰਹੀ ਗਿਣਤੀ ਮੁਲਾਜ਼ਮਾਂ ਤੋਂ ਕੰਮ ਦਾ ਵਾਧੂ ਲੋਡ ਪਾ ਕੇ ਦਿਨ ਰਾਤ ਕੰਮ ਲਿਆ ਜਾ ਰਿਹਾ ਹੈ ਪਰ ਉਹਨਾਂ ਨੂੰ ਹੋਰ ਪ੍ਰੇਸ਼ਾਨ ਕਰਨ ਲਈ ਸਮੇਂ ਸਿਰ ਤਨਖ਼ਾਹ ਵੀ ਜਾਰੀ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਪੂਰੇ ਪੰਜਾਬ ਅੰਦਰ ਬਿਜਲੀ ਮੁਲਾਜ਼ਮਾਂ ਅੰਦਰ ਰੋਸ ਵੱਧ ਗਿਆ ਹੈ। ਦੂਜੇ ਪਾਸੇ ਵਿਭਾਗ ਦੇ ਠੇਕੇਦਾਰਾਂ ਦੁਆਰਾ ਕੰਮ ਕਰਵਾ ਕੇ ਮਹਿਕਮੇ ਨੂੰ ਮੈਨੇਜਮੈਂਟ ਦੁਆਰਾ ਲੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਾਵਰ ਕਾਮ ਬਹੁਤ ਵੱੱਡਾ ਅਦਾਰਾ ਹੈ, ਬਾਕੀ ਸਟੇਟਾਂ ਨਾਲੋਂ ਮਹਿੰਗੀ ਬਿਜਲੀ ਵੇਚਣ ਕਾਰਨ ਲਾਭਕਾਰੀ ਅਦਾਰਾ ਹੈ ਪਰ ਸਰਕਾਰ ਅਤੇ ਪਾਵਰਕਾਮ ਦੀਆਂ ਗਲਤ ਨੀਤੀਆਂ ਕਾਰਨ ਇਹ ਦਿਖਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਕਿ ਮਹਿਕਮੇ ਕੋਲ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਲਈ ਪੈਸੇ ਨਹੀਂ ਹਨ। ਮਹਿਕਮੇ ਅੰਦਰ ਕੋਈ ਨਵੀਂ ਰੈਗੂਲਰ ਭਰਤੀ ਨਹੀਂ ਕੀਤੀ ਜਾ ਰਹੀ ਅਤੇ ਹਰ ਮਹੀਨੇ ਮੁਲਾਜਮਾਂ ਦੀ ਰਿਟਾਇਰਮੈਂਟ ਹੋਣ ਕਾਰਨ ਗਿਣਤੀ ਘੱਟ ਰਹੀ ਹੈ ਅਤੇ ਕੰਮ ਦਾ ਭਾਰ ਦੂਜੇ ਮੁਲਾਜ਼ਮਾਂ ਉਪਰ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਸਬਸਿਡੀਆਂ ਕਾਰਨ ਮੁਫ਼ਤ ਬਿਜਲੀ ਦੇਣ ਕਾਰਨ ਕਰੋੜਾਂ ਰੁਪਏ ਜੋ ਸਰਕਾਰ ਨੇ ਅਦਾ ਕਰਨੇ ਹਨ, ਉਹ ਵੀ ਪਾਵਰਕੌਮ ਨੂੰ ਨਹੀਂ ਦਿੱਤੇ ਜਾ ਰਹੇ ਪਰ ਮੁਲਾਜਮਾਂ ਦੀਆਂ ਤਨਖਾਹਾਂ ਤੇ ਰੋਕ ਲਗਾ ਕੇ ਜਾਨਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਕਲ ਮੁਹਾਲੀ ਦੇ ਪ੍ਰਧਾਨ ਲੱਖਾ ਸਿੰਘ, ਸਕੱਤਰ ਗੁਰਬਖਸ਼ ਸਿੰਘ, ਮਹਿੰਦਰ ਸਿੰਘ, ਜਤਿੰਦਰ ਸਿੰਘ, ਕਪਲਦੇਵ ਸ਼ਰਮਾ, ਪਰਮਜੀਤ ਸਿੰਘ, ਮਹਾਂਵੀਰ ਸਿੰਘ, ਰਾਧੇ ਸ਼ਾਮ, ਰੂਪ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ