Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਵਿਦਿਆਰਥੀਆਂ ਦੇ ਸਾਇੰਸ ਮੁਕਾਬਲੇ ‘ਮੈਂ ਵੀ ਹਾਂ ਛੋਟਾ ਸਾਇੰਸਟਿਸਟ ਥੀਮ ਵਿਸ਼ੇ ’ਤੇ ਵਿਦਿਆਰਥੀਆਂ ਨੇ ਕੀਤੀਆਂ ਸਾਇੰਸ ਦੀਆਂ ਕਾਢਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ: ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵੱਲੋਂ ਵਿਸ਼ਵ ਸਾਇੰਸ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਸਾਇੰਸ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੂਨੀਅਰ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੀ ਸੂਝਬੂਝ ਨਾਲ ਗੁਬਾਰੇ, ਦੁੱਧ, ਪਾਣੀ ਨਾਲ ਛੋਟੇ-ਛੋਟੇ ਪ੍ਰਯੋਗ ਕਰਕੇ ਦਿਖਾਏ। ਅਧਿਆਪਕਾਂ ਦੀ ਦੇਖ-ਰੇਖ ਵਿੱਚ ਕਰਵਾਏ ਗਏ ਇਨ੍ਹਾਂ ਸਾਇੰਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੂੰ ਖ਼ੁਦ ਵੱਖ-ਵੱਖ ਸਾਇੰਸ ਦੇ ਪ੍ਰਾਜੈਕਟ ਬਣਾਉਣ ਦਾ ਟੀਚਾ ਦਿੱਤਾ ਗਿਆ। ਕਈ ਵਿਦਿਆਰਥੀਆਂ ਨੇ ਸਾਇੰਸ ਦੇ ਚਮਤਕਾਰ ਜਾਦੂ ਵਾਂਗ ਹੈਰਤ ਪਾਉਂਦੇ ਨਜ਼ਰ ਆਏ। ਸਕੂਲ ਦੀ ਪ੍ਰਿੰਸੀਪਲ ਡਾਇਰੈਕਟਰ ਸ੍ਰੀਮਤੀ ਰਣਜੀਤ ਬੇਦੀ ਨੇ ਵਿਦਿਆਰਥੀਆਂ ਦੀ ਇਸ ਸਾਇੰਸ ਦੀ ਕਲਾ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਿਗਿਆਨ ਨੇ ਇਨਸਾਨ ਨੂੰ ਸਖ਼ਤ ਜ਼ਿੰਦਗੀ ’ਚੋਂ ਕੱਢ ਕੇ ਇਕ ਆਸਾਨ ਜ਼ਿੰਦਗੀ ਨਾਲ ਜੋੜ ਦਿੱਤਾ ਹੈ। ਅੱਜ ਦਾ ਮਨੁੱਖ ਸੈਂਕੜੇ ਸਾਲਾਂ ਦੇ ਵਿਕਾਸ ਨਾਲ ਵਿਕਸਿਤ ਹੋਇਆ ਹੈ। ਜਦੋਂਕਿ ਇਨ੍ਹਾਂ ਬਾਲ ਦਿਮਾਗਾਂ ਦੀ ਕਾਢਾਂ ਸਾਨੂੰ ਇਹ ਅਹਿਸਾਨ ਕਰਾਉਂਦੀਆਂ ਹਨ ਕਿ ਮਨੁੱਖ ਇਸ ਧਰਤੀ ਦਾ ਸਭ ਤੋਂ ਸਰਵਸ਼ਰੇਸ਼ਟ ਪ੍ਰਾਣੀ ਹੈ। ਅਖੀਰ ਵਿੱਚ ਪ੍ਰਿੰਸੀਪਲ ਗਿਆਨਜੋਤ ਕੌਰ ਚਾਵਲਾ ਨੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ