Share on Facebook Share on Twitter Share on Google+ Share on Pinterest Share on Linkedin ਕੈਪਟਨ ਵੱਲੋਂ ਡੀਜੀਪੀ ਨੂੰ ਰਾਜਸੀ ਆਗੂਆਂ ਤੇ ਗੈਂਗਸਟਰਾਂ ਵਿਚਾਲੇ ਸਾਂਝ ਦੀ ਜਾਂਚ ਦੇ ਆਦੇਸ਼ ਦੋਸ਼ੀ ਪਾਏ ਦੀ ਸੂਰਤ ਵਿੱਚ ਸਖਤ ਕਾਰਵਾਈ ਦੀ ਦਿੱਤੀ ਚਿਤਾਵਨੀ ਪਰ ਨਾਲ ਹੀ ਆਪਣੇ ਸਾਥੀ ਉਤੇ ਪੂਰਨ ਭਰੋਸਾ ਹੋਣ ਦਾ ਵਿਸ਼ਵਾਸ ਪ੍ਰਗਟਾਇਆ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 7 ਦਸੰਬਰ: ਸੂਬੇ ਵਿੱਚ ਰਾਜਸੀ ਆਗੂਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਦੇ ਦੋਸ਼ਾਂ ਦੀਆਂ ਮੀਡੀਆ ਰਿਪੋਰਟਾਂ ਦਾ ਖੁਦ ਹੀ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੰਦਿਆਂ ਵਾਅਦਾ ਕੀਤਾ ਹੈ ਕਿ ਕਿਸੇ ਦੇ ਵੀ ਦੋਸ਼ੀ ਪਾਏ ਜਾਣ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਨਾਲ ਹੀ ਆਪਣੇ ਸਾਥੀ ਉਤੇ ਪੂਰਨ ਭਰੋਸਾ ਹੋਣ ਦਾ ਵਿਸ਼ਵਾਸ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ 5 ਦਸੰਬਰ 2019 ਨੂੰ ਜਾਰੀ ਆਪਣੇ ਹੁਕਮਾਂ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਉਨ•ਾਂ ਇਲਜ਼ਾਮਾਂ ਦੀ ਪੜਚੋਲ ਕਰਨ ਲਈ ਕਿਹਾ ਹੈ ਜੋ ਉਨ•ਾਂ ਕੋਲ ਪੇਸ਼ ਕੀਤੇ ਦਸਤਾਵੇਜ਼ਾਂ/ਤਸਵੀਰਾਂ ਦੇ ਆਧਾਰ ਉਤੇ ਲਗਾਏ ਗਏ ਹਨ ਜੋ ਕਿ ਵਿਰੋਧੀ ਪਾਰਟੀਆਂ ਵੱਲੋਂ ਲਾਏ ਗਏ ਦੋਸ਼ਾਂ ਦੇ ਉਲਟ ਕਹਾਣੀ ਬਿਆਨ ਕਰਦੇ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਸਵੀਰਾਂ ਵਿੱਚ ਇਕ ਬਦਨਾਮ ਅਪਰਾਧੀ ਜਿਸ ਖਿਲਾਫ ਕਈ ਕੇਸ ਦਰਜ ਹਨ ਅਤੇ ਉਸ ਦੇ ਨਾਮੀ ਗੈਂਗਸਟਰਾਂ ਨਾਲ ਵੀ ਸਬੰਧ ਹਨ, ਚੋਟੀ ਦੇ ਅਕਾਲੀ ਆਗੂਆਂ ਸਮੇਤ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਹਰਸਿਮਰਤ ਬਾਦਲ ਦੇ ਨਾਲ ਨਜ਼ਰ ਆਉਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਸਾਫ ਕਰਦਿਆਂ ਕਿਹਾ, ”ਸੂਬੇ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਜੋ ਵੀ ਕਾਨੂੰਨ ਅਨੁਸਾਰ ਕਰਨੀ ਬਣਦੀ ਹੈ।” ਸਾਬਕਾ ਅਕਾਲੀ ਸਰਪੰਚ ਦਲਬੀਰ ਢਿੱਲਵਾਂ ਦੇ ਕਤਲ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜੇਲ• ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਪਰ ਲਗਾਏ ਜਾ ਦੋਸ਼ਾਂ ਉਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, ”ਮੈਨੂੰ ਇਸ ਗੱਲ ਉਤੇ ਰੱਤੀ ਭਰ ਵੀ ਸ਼ੱਕ ਨਹੀਂ ਕਿ ਮੇਰੇ ਕਿਸੇ ਵੀ ਸਾਥੀ ਦਾ ਅਜਿਹੀ ਕਿਸੇ ਵੀ ਘਿਨਾਉਣੀ ਗਤੀਵਿਧੀ ਵਿੱਚ ਹੱਥ ਹੋਵੇ।” ਸ. ਰੰਧਾਵਾ ਨੇ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਰੱਦ ਕਰਦਿਆਂ ਝੂਠਾ ਤੇ ਬੇਬੁਨਿਆਦ ਦੱਸਦਿਆਂ ਖੁਦ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਿਸੇ ਵੀ ਨਿਰਪੱਖ ਜਾਂਚ ਏਜੰਸੀ ਜਾਂ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਨੂੰ ਤਿਆਰ ਹਨ। ਇਹ ਅਕਾਲੀ ਹੀ ਹਨ ਜਿਹੜੇ ਗੈਂਗਸਟਰਾਂ ਦੀ ਸਰਪ੍ਰਸਤੀ ਕਰਦੇ ਹਨ ਅਤੇ ਸੂਬੇ ਵਿੱਚ ਜੇਲ• ਪ੍ਰਬੰਧਨ ਦਾ ਬੇੜਾ ਗਰਕ ਕਰ ਦਿੱਤਾ। ਸ. ਰੰਧਾਵਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੂੰ ਬਿਕਰਮ ਸਿੰਘ ਮਜੀਠੀਆ ਦੀ ਡਰੱਗ ਤਸਕਰਾਂ ਅਤੇ ਗੈਂਗਸਟਰਾਂ ਨਾਲ ਸਾਂਝ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕਰਨੀ ਚਾਹੀਦੀ ਹੈ। ਦੋਵੇਂ ਸੁਖਬੀਰ ਤੇ ਮਜੀਠੀਆ ਨੂੰ ਇਸ ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਹੈ। ਸ. ਰੰਧਾਵਾ ਨੇ ਮਜੀਠੀਆ ਉਤੇ ਵਰ•ਦਿਆਂ ਉਸ ਨੂੰ ਗੈਂਗਸਟਰਾਂ ਤੇ ਡਰੱਗ ਤਸਕਰਾਂ ਦਾ ਸੁਦਾਗਰ ਆਖਿਆ। ਸ. ਰੰਧਾਵਾ ਨੇ ਅੱਗੇ ਕਿਹਾ ਕਿ ਜੇਲ• ਵਿੱਚ ਬੰਦ ਜੱਗੂ ਭਗਵਾਨਪੁਰੀਆ ਜਿਸ ਨਾਲ ਉਸ ਦੀ ਸਾਂਝ ਦੇ ਦੋਸ਼ ਲਾਏ ਜਾ ਰਹੇ ਹਨ, ਅਸਲ ਵਿੱਚ ਅਕਾਲੀ-ਭਾਜਪਾ ਦੇ ਰਾਜ ਵਿੱਚ ਸਰਗਰਮ ਸੀ ਅਤੇ ਇਸ ਗੈਂਗਸਟਰ ਖਿਲਾਫ ਦਰਜ 44 ਕੇਸਾਂ ਵਿੱਚੋਂ 29 ਕੇਸ ਇਕੱਲੇ ਮਜੀਠੀਆ ਦੇ ਹਲਕੇ ਨਾਲ ਸਬੰਧਤ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ