Nabaz-e-punjab.com

ਸਕੂਲ ਮੁਖੀਆਂ ਦਾ ਗੁਣਾਤਮਿਕ ਸਿੱਖਿਆ ਦੇ ਨਾਲ ਨਾਲ ਸਮਾਰਟ ਸਕੂਲ ਮੁੱਖ ਟੀਚਾ ਹੋਵੇ: ਕ੍ਰਿਸ਼ਨ ਕੁਮਾਰ

ਸਿਖਲਾਈ ਵਰਕਸ਼ਾਪ ਦੇ ਅਖੀਰਲੇ ਸਕੂਲ ਮੁਖੀਆਂ ਨੂੰ ਮਿਆਰੀ ਸਕੂਲ ਪ੍ਰਬੰਧ ਲਈ ਕੀਤਾ ਉਤਸ਼ਾਹਿਤ

ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਯੋਜਨਾਬੰਦੀ ਨੂੰ ਲਾਗੂ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਦਸੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਲਈ ਸਿੱਧੀ ਭਰਤੀ ਰਾਹੀਂ ਨੌਕਰੀ ’ਤੇ ਰੱਖੇ ਨਵ-ਨਿਯੁਕਤ 250 ਸਕੂਲ ਮੁਖੀਆਂ ਦੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਸਮਾਪਤ ਹੋ ਗਈ। ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਨਵੇਂ ਸਕੂਲ ਮੁਖੀਆਂ ਨੂੰ ਮਿਆਰੀ ਸਕੂਲ ਪ੍ਰਬੰਧ ਅਤੇ ਗੁਣਾਤਮਿਕ ਸਕੂਲੀ ਸਿੱਖਿਆ ਪ੍ਰਦਾਨ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਸਕੂਲਾਂ ਵਿੱਚ ਚੱਲ ਰਹੀਆਂ ਵੱਖ ਵੱਖ ਵਿਭਾਗੀ ਮੁਹਿੰਮਾਂ ਅਤੇ ਯੋਜਨਾਵਾਂ ਨੂੰ ਲਾਗੂ ਕਰਨ ਲਈ ਯੋਜਨਾਬੰਦੀ ਕਰਕੇ ਪ੍ਰਭਾਵੀ ਨਤੀਜੇ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਵਿੱਚ ਗਿਣਾਤਮਿਕ ਅਤੇ ਗੁਣਾਤਮਿਕ ਵਿਕਾਸ ਲਈ ਸਕੂਲ ਮੁਖੀ ਆਪੋ ਆਪਣੇ ਸਕੂਲਾਂ ਦੇ ਅਧਿਆਪਕਾਂ ਅਤੇ ਸਿੱਖਿਆ ਅਧਿਕਾਰੀਆਂ ਨਾਲ ਟੀਮ ਵਜੋਂ ਕੰਮ ਕਰਕੇ ਸ਼ਾਨਦਾਰ ਨਤੀਜਿਆਂ ਲਈ ਸੇਵਾ ਭਾਵਨਾ ਨਾਲ ਕੰਮ ਕਰਨ। ਉਨ੍ਹਾਂ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਸਕੂਲ ਪ੍ਰਤੀ ਯੋਜਨਾਬੰਦੀ ਉਲੀਕ ਕੇ ਕਾਰਜ ਕਰਨ ਲਈ ਵੀ ਪ੍ਰੇਰਿਆ।
ਇਸ ਮੌਕੇ ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਨੇ ਸਿਖਲਾਈ ਲੈ ਰਹੇ ਸਮੂਹ ਸਕੂਲ ਮੁਖੀਆਂ ਅਤੇ ਸੈਂਟਰ ਹੈੱਡ ਟੀਚਰਾਂ ਨੂੰ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਪਾਠਕ੍ਰਮ ਅਤੇ ਟੀਚਿਆਂ, ਮਿਸ਼ਨ ਸ਼ਤ-ਪ੍ਰਤੀਸ਼ਤ, ਈ-ਕੰਟੈਂਟ, ਸਮਾਰਟ ਸਕੂਲ ਯੋਜਨਾਬੰਦੀ, ਸਿੱਖਣ ਪਰਿਣਾਮਾਂ ਅਤੇ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਸਬੰਧੀ ਅਹਿਮ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…