Share on Facebook Share on Twitter Share on Google+ Share on Pinterest Share on Linkedin ਆਰਐਸਐਸ ਆਗੂ ਗਗਨੇਜਾ ਹੱਤਿਆ ਕਾਂਡ: ਐਨਆਈਏ ਅਦਾਲਤ ਵੱਲੋਂ ਤਿੰਨ ਮੁਲਜ਼ਮਾਂ ਦੀ ਜ਼ਮਾਨਤ ਮਨਜ਼ੂਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ: ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਹਿੰਦੂ ਸੰਗਠਨ ਆਰਐਸਐਸ ਦੇ ਮੀਤ ਪ੍ਰਧਾਨ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ਕਤਲ ਮਾਮਲੇ ਵਿੱਚ ਨਾਮਜ਼ਦ ਮਲੂਕ ਤੂਮਰ, ਪਹਾੜ ਸਿੰਘ ਅਤੇ ਪਰਵੇਜ਼ ਅਲੀ ਵਾਸੀ ਮੇਰਠ (ਯੂਪੀ) ਨੂੰ ਐਨਆਈਏ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਉਕਤ ਮੁਲਜ਼ਮਾਂ ਨੇ ਆਪਣੇ ਵਕੀਲ ਰਣਜੋਧ ਸਿੰਘ ਸਰਾਓ ਰਾਹੀਂ ਅਦਾਲਤ ਵਿੱਚ ਵੱਖ ਵੱਖ ਅਰਜ਼ੀਆਂ ਦਾਇਰ ਕਰਕੇ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਗਈ ਸੀ। ਪਹਿਲਾਂ ਇਹ ਕੇਸ ਐਨਆਈਏ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਚਲਦਾ ਸੀ ਲੇਕਿਨ ਸ੍ਰੀ ਜੱਜ ਦੀ ਸੈਸ਼ਨ ਜੱਜ ਵਜੋਂ ਤਰੱਕੀ ਹੋਣ ਤੋਂ ਬਾਅਦ ਹੁਣ ਇਹ ਕੇਸ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਤਬਦੀਲ ਹੋ ਗਿਆ ਹੈ। ਅੱਜ ਨਵੀਂ ਅਦਾਲਤ ਨੇ ਉਕਤ ਤਿੰਨੇ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਮਨਜ਼ੂਰ ਕਰ ਲਈਆਂ ਹਨ। ਮੁਲਜ਼ਮਾਂ ਨੂੰ ਜ਼ਮਾਨਤ ਮਿਲਣ ਲਈ ਐਨਆਈਏ ਦੀ ਢਿੱਲੀ ਕਾਰਗੁਜ਼ਾਰੀ ਸਾਹਮਣੇ ਆਈ ਹੈ। ਬਚਾਅ ਪੱਖ ਦੇ ਵਕੀਲ ਰਣਜੋਧ ਸਿੰਘ ਸਰਾਓ ਨੇ ਕਾਨੂੰਨ ਮੁਤਾਬਕ ਐਨਆਈਏ ਦੀ ਜਾਂਚ ਟੀਮ ਵੱਲੋਂ ਮੁਲਜ਼ਮਾਂ ਖ਼ਿਲਾਫ਼ 90 ਦਿਨਾਂ ਦੇ ਅੰਦਰ ਅੰਦਰ ਚਲਾਨ ਪੇਸ਼ ਕਰਨਾ ਸੀ ਪ੍ਰੰਤੂ ਐਨਆਈਏ ਨੇ ਚਲਾਨ ਪੇਸ਼ ਨਹੀਂ ਕੀਤਾ। ਇਸ ਮਗਰੋਂ ਐਨਆਈਏ ਨੇ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕਰਨ ਲਈ ਅਦਾਲਤ ਵਿੱਚ ਨਵੇਂ ਸਿਰਿਓਂ ਅਰਜ਼ੀ ਦਾਇਰ ਕਰਕੇ 90 ਦਿਨਾਂ ਦੀ ਹੋਰ ਮੋਹਲਤ ਮੰਗੀ ਗਈ ਲੇਕਿਨ ਅਦਾਲਤ ਨੇ ਜਾਂਚ ਟੀਮ ਨੂੰ 60 ਦਿਨਾਂ ਦੀ ਮੋਹਲਤ ਹੋਰ ਦੇ ਦਿੱਤੀ ਲੇਕਿਨ ਇਸ ਦੇ ਬਾਵਜੂਦ ਐਨਆਈਏ ਨੇ ਚਲਾਨ ਪੇਸ਼ ਨਹੀਂ ਕੀਤਾ। ਜਿਸ ਕਾਰਨ ਅਦਾਲਤ ਨੇ ਮੁਲਜ਼ਮਾਂ ਦੀ ਜ਼ਮਾਨਤ ਮਨਜ਼ੂਰ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸ੍ਰੀ ਸਰਾਓ ਨੇ ਦੱਸਿਆ ਕਿ ਅਦਾਲਤ ਨੇ ਤਿੰਨੇ ਮੁਲਜ਼ਮਾਂ ਨੂੰ 2-2 ਲੱਖ ਦਾ ਨਿੱਜੀ ਮੁਚੱਲਕਾ ਭਰਨ ਅਤੇ ਆਪੋ ਆਪਣੇ ਪਾਸਪੋਰਟ ਜ਼ਬਤ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਗਲੇ ਇਕ ਦੋ ਦਿਨਾਂ ਤੱਕ ਮੁਲਜ਼ਮਾਂ ਦੇ ਪਰਿਵਾਰਾਂ ਵੱਲੋਂ ਨਿੱਜੀ ਮੁਚੱਲਕਾ ਭਰਿਆ ਜਾਵੇਗਾ ਅਤੇ ਜੇਕਰ ਮੁਲਜ਼ਮ ਦੇ ਪਾਸਪੋਰਟ ਬਣੇ ਹੋਏ ਤਾਂ ਉਹ ਵੀ ਅਦਾਲਤ ਵਿੱਚ ਜਮ੍ਹਾ ਕਰਵਾਏ ਜਾਣਗੇ। ਮੁਲਜ਼ਮ ਪਹਾੜ ਸਿੰਘ ’ਤੇ ਮੁਲਜ਼ਮ ਹਰਦੀਪ ਸਿੰਘ ਸ਼ੇਰਾ ਨੂੰ 315 ਬੋਰ ਦਾ ਕੇਸੀ ਕੱਟਾ ਮੁਹੱਈਆ ਕਰਵਾਉਣ ਅਤੇ ਪ੍ਰਵੇਜ਼ ਅਲੀ ਅਤੇ ਮਲੂਕ ਤੂਮਰ ’ਤੇ ਸ਼ੇਰਾ ਨੂੰ .32 ਬੋਰ ਦੇ ਦੋ ਪਿਸਤੌਲ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਇਸ ਮਾਮਲੇ ਸਬੰਧੀ ਮੁਲਜ਼ਮ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ, ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਧਰਮਿੰਦਰ ਸਿੰਘ ਗੁਗਨੀ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ, ਰਵੀਪਾਲ, ਪਹਾੜ ਸਿੰਘ, ਮਲੂਕ ਤੂਮਰ, ਪਰਵੇਜ਼ ਅਲੀ ਅਤੇ ਅਨਿਲ ਕਾਲਾ ਖ਼ਿਲਾਫ਼ ਧਾਰਾ 302, 379, 419, 120ਬੀ, 34, ਅਸਲਾ ਐਕਟ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ਵਿੱਚ ਨਾਮਜ਼ਦ ਸਾਰੇ ਮੁਲਜ਼ਮ ਜੇਲ੍ਹ ਵਿੱਚ ਬੰਦ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ