Share on Facebook Share on Twitter Share on Google+ Share on Pinterest Share on Linkedin ਬਲਜੀਤ ਖਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਪ੍ਰਧਾਨਾਂ ਨੂੰ ਪੱਤਰ ਲਿਖ ਕੇ ਜੁਰਮਾਨਾ ਰਾਸ਼ੀ ਦੇਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ: ਪੰਜਾਬੀ ਬੋਲੀ ਦੇ ਹੱਕ ਅਤੇ ਤੰਬਾਕੂਨੋਸ਼ੀ ਦੇ ਖ਼ਿਲਾਫ਼ ਸੰਘਰਸ਼ਸ਼ੀਲ ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਪ੍ਰਧਾਨਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਦਾਲਤ ਵੱਲੋਂ ਉਨ੍ਹਾਂ ਨੂੰ ਲਗਾਏ ਗਏ ਜੁਰਮਾਨੇ ਦੀ ਅਦਾਇਗੀ ਲਈ ਉਸ ਦੀ ਲੋੜੀਂਦੀ ਵਿੱਤੀ ਮਦਦ ਕੀਤੀ ਜਾਵੇ। ਆਪਣੇ ਪੱਤਰ ਵਿੱਚ ਸ੍ਰੀ ਖਾਲਸਾ ਨੇ ਲਿਖਿਆ ਹੈ ਕਿ ਉਨ੍ਹਾਂ ਵੱਲੋਂ ਬੀੜੀ-ਸਿਗਰੇਟ ਅਤੇ ਹੋਰ ਨਸ਼ੇ ਬੰਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਕ ਬੈਨਰ ਲਗਾਇਆ ਗਿਆ ਸੀ। ਜਿਸ ਕਾਰਨ ਉਸ ਨੂੰ ਉੱਚ ਅਦਾਲਤ ਵੱਲੋਂ 3 ਮਹੀਨੇ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਵੱਲੋਂ ਸਮੇਂ-ਸਮੇਂ ਸਿਰ ਸਿੱਖ ਕੌਮ ਅਤੇ ਪੰਥ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਹ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਵੀ ਜਾਗਰੂਕ ਕਰਦੇ ਹਨ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ’ਚ ਗਲਤਾਨ ਹੋਣ ਤੋਂ ਬਚਾਇਆ ਜਾ ਸਕੇ। ਇੰਝ ਹੀ ਉਸ ਨੇ ਚੱਪੜਚਿੜੀ ਜੰਗੀ ਯਾਦਗਾਰ ਅਤੇ ਇਤਿਹਾਸਕ ਗੁਰਦੁਆਰਾ ਸਾਹਿਬ ਨੇੜਲੀ ਖਾਲੀ ਜ਼ਮੀਨ ਵਿੱਚ ਸ਼ਹੀਦੀ ਬਾਗ ਲਗਾਉਣ ਦੀ ਮੁਹਿੰਮ ਵਿੱਢੀ ਹੋਈ ਹੈ ਅਤੇ ਹੁਣ ਤੱਕ ਕਾਫੀ ਹਰੇ ਭਰੇ ਅਤੇ ਫਲਦਾਰ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਪੰਥ ਦੀ ਨੁਮਾਇੰਦਾ ਜਥੇਬੰਦੀਆਂ ਮੰਨੀਆਂ ਜਾਂਦੀਆਂ ਹਨ। ਇਸ ਲਈ ਉਨ੍ਹਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਵਾਲਿਆਂ ਦਾ ਹੌਸਲਾ ਬੁਲੰਦ ਰੱਖੇ। ਉਸ ਨੇ ਮੰਗ ਕੀਤੀ ਕਿ ਉਸ ਜੁਰਮਾਨਾ ਰਾਸ਼ੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਭਵਿੱਖ ਵਿੱਚ ਆਪਣੇ ਕਾਰਜ ਲਗਾਤਾਰ ਜਾਰੀ ਰੱਖ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ