nabaz-e-punjab.com

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਨਿੱਜੀ ਕੰਪਨੀ ਦਾ ਰੂਪ ਦਿੱਤਾ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਦਸੰਬਰ:
ਅਕਾਲੀ ਦਲ (1920) ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਸਿੱਖ ਸਮਾਜ ਸੇਵਕ ਰਾਜਿੰਦਰ ਸਿੰਘ ਬਡਹੇੜੀ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਸੂਬਾ ਪ੍ਰਧਾਨ ਵੀ ਹਨ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਦੇਸ਼ ਦੀ ਆਜ਼ਾਦੀ ਵਿੱਚ ਸ਼ਹੀਦਾਂ ਦੀ ਜਥੇਬੰਦੀ ਅਖਵਾਉਣ ਵਾਲੀ ਇਹ ਰਾਜਸੀ ਪਾਰਟੀ 1920 ਵਿੱਚ 14 ਦਸੰਬਰ ਨੂੰ ਹੋਂਦ ਵਿੱਚ ਆਈ 100ਵੇਂ ਸਾਲ ਵਿੱਚ ਦਾਖ਼ਲ ਹੋਣ ਜਾ ਰਹੀ ਹੈ, ਉਸ ਨੂੰ ਬਾਦਲ ਪਰਿਵਾਰ ਨੇ ਕਥਿਤ ਤੌਰ ’ਤੇ ਦਾਗੀਆਂ ਦੀ ਜਥੇਬੰਦੀ ਬਣਾ ਕੇ ਰੱਖ ਦਿੱਤਾ ਹੈ।
ਸ੍ਰੀ ਬਡਹੇੜੀ ਨੇ ਆਖਿਆ ਕਿ ਜਦੋਂ ਤੱਕ ਪ੍ਰਕਾਸ਼ ਸਿੰਘ ਬਾਦਲ ਇਸ ਪਾਰਟੀ ਦੇ ਪ੍ਰਧਾਨ ਨਹੀਂ ਸੀ ਬਣੇ ਉਦੋਂ ਤੱਕ ਹੀ ਸਿੱਖ ਕੌਮ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ਲੜਾਈ ਲੜਦੀ ਰਹੀ ਜਦੋਂ ਬਾਦਲ ਪਰਿਵਾਰ ਨੇ ਆਪਣੇ ਪੁੱਤਰ ਮੋਹ ਵਿੱਚ ਜਨਵਰੀ 1997 ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਦਲ ’ਚੋਂ ਕੱਢਿਆ ਅਤੇ ਕੈਪਟਨ ਕਾਂਗਰਸ ਵਿੱਚ ਸ਼ਾਮਲ ਹੋ ਗਏ ਫਿਰ ਦਸੰਬਰ 1998 ਗੁਰਚਰਨ ਸਿੰਘ ਟੌਹੜਾ ਨੂੰ ਦਲ ’ਚੋਂ ਕੱਢਿਆ 15 ਦਸੰਬਰ 1999 ਵਿੱਚ ਸਰਦਾਰ ਰਵੀਇੰਦਰ ਸਿੰਘ ਨੂੰ ਦਲ ’ਚੋਂ ਕੱਢਿਆ ਕਿਉਂਕਿ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੀ ਪਰਿਵਾਰ ਪ੍ਰਸਤੀ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਦਾ ਨਾਹਰਾ ਮਾਰਿਆ ਸੀ ਉਸ ਤੋਂ ਬਾਅਦ ਬਾਦਲ ਪਰਿਵਾਰ ਨੇ ਇਸ ਸੰਗਠਨ ਨੂੰ ਆਪਣੀ ਨਿੱਜੀ ਕੰਪਨੀ ਦਾ ਰੂਪ ਦੇ ਦਿੱਤਾ।
ਸ੍ਰੀ ਬਡਹੇੜੀ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਤਕੜੀ ਹੋ ਗਈ 1998 ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ 1999 ਵਿੱਚ ਕਾਂਗਰਸ ਨੇ ਕੈਪਟਨ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ ਵਿੱਚ ਤੇਰਾਂ ਸੀਟਾਂ ਵਿੱਚੋਂ 10 ਸੀਟਾਂ ਜਿੱਤ ਕੇ ਬਾਦਲ ਨੂੰ ਹਿਲਾ ਕੇ ਰੱਖ ਦਿੱਤਾ ਜਦੋਂ ਉਹਨਾਂ ਦੇ ਪੁੱਤਰ ਸੁਖਬੀਰ ਕੇਂਦਰੀ ਰਾਜ ਮੰਤਰੀ ਨੂੰ ਵੀ ਹਾਰ ਦਾ ਮੂੰਹ ਦੇਖਣਾ ਪਿਆ ਸੀ ਉਸ ਤੋਂ ਬਾਅਦ 2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਪੰਜਾਬ ਵਿੱਚ ਸਰਕਾਰ ਬਣਾ ਕੇ ਬਾਦਲ ਪਰਿਵਾਰ ਨੂੰ ਤਕੜਾ ਝਟਕਾ ਦਿੱਤਾ।
ਸ੍ਰੀ ਬਡਹੇੜੀ ਨੇ ਆਖਿਆ ਕਿ ਮੈਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਹਾਊਸ ਦਾ ਡੈਲੀਗੇਟ ਸੀ 1997 ਵਿੱਚ ਉਸ ਵਕਤ ਸਰਦਾਰ ਰਵੀਇੰਦਰ ਸਿੰਘ ਦਾ ਰਾਜਸੀ ਸਕੱਤਰ ਵੀ ਸੀ ਅਸੀਂ 1995 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅਕਾਲੀ ਦਲ ਪੰਥਕ ਵੱਖ ਅਕਾਲੀ ਦਲਾਂ ਦੀ ਏਕਤਾ ਹੋਣ ਸਮੇਂ ਵਿਸਾਖੀ 1995 ਤਲਵੰਡੀ ਸਾਬੋ ਦੇ ਸਮਾਰੋਹ ਸਮੇਂ ਪਰਕਾਸ਼ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ ਸੀ ਉਸ ਤੋਂ ਬਾਅਦ ਬਾਦਲ ਨੇ ਤਾਕਤ ਹਾਸਲ ਕਰਕੇ ਅਕਾਲੀ ਦਲ ਨੂੰ ਨਾਗਵਲ ਪਾ ਕੇ ਆਪਣੇ ਹਿੱਤਾਂ ਲਈ ਜਨਸੰਘ ਭਾਜਪਾ ਦੀ ਮਨਮਰਜ਼ੀ ਮੁਤਾਬਕ ਚਲਾਉਣਾ ਸ਼ੁਰੂ ਕਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਦਲ ’ਚੋਂ ਕੱਢਣ ਸਮੇਂ ਸਰਦਾਰ ਰਵੀਇੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦਾ ਵਿਰੋਧ ਕੀਤਾ ਸੀ ਪਰ ਬਾਦਲ ਨੇ ਆਪਣੇ ਪੁੱਤਰ ਮੋਹ ਵਿੱਚ ਸੁਖਬੀਰ ਬਾਦਲ ਨੂੰ ਮੁੱਖ ਰੱਖ ਕੇ ਪੰਜਾਬ ਵਿੱਚ ਗਲਤ ਨੀਤੀਆਂ ਲਈ ਸਿੱਖ ਕੌਮ, ਅਕਾਲੀ ਦਲ ਅਤੇ ਪੰਜਾਬ ਦੇ ਹਿੱਤਾਂ ਨੂੰ ਦਾਅ ਤੇ ਲਾ ਕੇ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਮੰਤਰੀ ਬਣਾਉਣ ਲਈ ਸੁਖਦੇਵ ਸਿੰਘ ਢੀਂਡਸਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਅਤੇ ਸੁਖਬੀਰ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਾ ਕੇ ਸਾਰੀ ਸੀਨੀਅਰ ਲੀਡਰਸ਼ਿਪ ਨੂੰ ਨਜ਼ਰ ਅੰਦਾਜ਼ ਕਰ ਦਿੱਤਾ।
‘ਸੋਈ’ ਨਾਮ ਦੀ ਵਿਦਿਆਰਥੀ ਜਥੇਬੰਦੀ ਬਣਾ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਖਤਮ ਕਰਨ ਦਾ ਕੋਝੀ ਸਾਜ਼ਿਸ਼ ਕੀਤੀ। ਭਾਵੇਂ ਅਸੀਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜੱਟ ਮਹਾਂਸਭਾ ਦੇ ਮੰਚ ਤੋਂ ਵਿਚਰ ਰਹੇ ਹਾਂ ਪਰ ਸ਼ਰੋਮਣੀ ਅਕਾਲੀ ਦਲ ਦੇ ਪਿਛੋਕੜ ਦੀ ਕਦਰ ਕਰਦੇ ਹਾਂ ਕਿਉਂਕਿ ਇਸ ਜਥੇਬੰਦੀ ਨੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਕਾਂਗਰਸ ਨਾਲ ਮਿਲ ਕੇ ਵੀ ਜਨਸੰਘ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ ਪਰ ਹੁਣ ਇਸ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦਾ ਦਾ ਸਹੁਰਾ ਪਰਿਵਾਰ ਸਿੱਖ ਕੌਮ ਦਾ ਅਤੇ ਪੰਜਾਬ ਦਾ ਨੁਕਸਾਨ ਕਰ ਰਿਹੈ। ਹੁਣ ਜਜ਼ਬਾਤੀ ਸਿੱਖ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਚਾਉਣ ਲਈ ਸ਼ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਵੱਖਰੇ ਤੌਰ ਤੇ ਮਨਾ ਰਹੇ ਹਨ ਪਰ ਬਾਦਲਕਿਆਂ ਦਾ ਸ਼ਰੋਮਣੀ ਅਕਾਲੀ ਦਲ ਪਤਿਤ ਸਿੱਖਾਂ ਨੂੰ ਡੈਲੀਗੇਟ ਬਣਾ ਕੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਦੀ ਦੁਰਵਰਤੋਂ ਕਰ ਰਿਹੈ।
ਇਸ ਦੁਰਵਰਤੋਂ ਲਈ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਕਾਰਜਕਾਰਨੀ ਜ਼ਿੰਮੇਵਾਰ ਹੈ। ਜਿਸ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨਾਲ ਸਬੰਧਤ ਭਾਈ ਮਨਜੀਤ ਸਿੰਘ, ਵਿਰਸਾ ਸਿੰਘ ਵਲਟੋਹਾ, ਅਮਰਜੀਤ ਸਿੰਘ ਚਾਹਵਾਲਾ ਅਤੇ ਰਾਜਿੰਦਰ ਸਿੰਘ ਮਹਿਤਾ ਵੀ ਸ਼ਾਮਲ ਹਨ ਜੋ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਾਥੀ ਵੀ ਰਹੇ ਹਨ ਅਤੇ ਉਹ 1983 ਤੋਂ 1995 ਤੱਕ ਪ੍ਰਕਾਸ਼ ਸਿੰਘ ਬਾਦਲ ਨੂੰ ਕਾਲੀ ਭੇਡ ਕਹਿੰਦੇ ਹੁੰਦੇ ਸਨ ਹੁਣ ਬਾਦਲ ਦੇ ਪੁੱਤਰ ਨੂੰ ਆਪਣਾ ਰਾਹਨੁਮਾ ਮੰਨਣ ਲੱਗ ਪਏ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…