Share on Facebook Share on Twitter Share on Google+ Share on Pinterest Share on Linkedin ਸਰਕਾਰ ਅੰਤਰਰਾਜੀ ਏਸੀ ਬੱਸ ਅੱਡੇ ਦਾ ਕਬਜ਼ਾ ਲੈ ਕੇ ਖ਼ੁਦ ਚਲਾਉਣ ਲਈ ਪਹਿਲਕਦਮੀ ਕਰੇ: ਬੇਦੀ ਏਸੀ ਬੱਸ ਅੱਡੇ ਦੀ ਉਸਾਰੀ ਕਾਰਜਾਂ ਅਤੇ ਨਿਵੇਸ਼ਕਾਂ ਨਾਲ ਕਰੋੜਾਂ ਦੀ ਠੱਗੀ ਮਾਮਲੇ ਦੀ ਜਾਂਚ ਕਰਵਾਏ ਸਰਕਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ: ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਇੱਥੋਂ ਦੇ ਫੇਜ਼-6 ਵਿੱਚ ਬਣਾਇਆ ਗਿਆ ਬਾਬਾ ਬੰਦਾ ਸਿੰਘ ਬਹਾਦਰ ਏਸੀ ਬੱਸ ਟਰਮੀਨਲ ਵਿਵਾਦਾਂ ਵਿੱਚ ਘਿਰ ਗਿਆ ਹੈ। ਮੁਹਾਲੀ ਦਾ ਇਹ ਏਸੀ ਬੱਸ ਅੱਡਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਡਰੀਮ ਪ੍ਰਾਜੈਕਟਾਂ ’ਚੋਂ ਇਕ ਹੈ। ਮੁਹਾਲੀ ਨਗਰ ਨਿਗਮ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਾਰੋਬਾਰੀ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਦੀ ਉੱਚੀ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁਹਾਲੀ ਪੁਲੀਸ ਨੇ ਨਿਰਮਾਣ ਕੰਪਨੀ ਸੀ ਐਂਡ ਦੇ ਇਕ ਡਾਇਰੈਕਟਰ ਸੰਜੇ ਗੁਪਤਾ ਨੂੰ ਗੁੜਗਾਓ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸ੍ਰੀ ਬੇਦੀ ਨੇ ਕਿਹਾ ਕਿ ਕਾਰੋਬਾਰੀ ਲੋਕਾਂ ਨਾਲ ਠੱਗੀ ਦਾ ਮਾਮਲਾ ਜੂਨੀਅਰ ਬਾਦਲ ਉੱਤੇ ਵੀ ਸਵਾਲੀਆਂ ਨਿਸ਼ਾਨ ਖੜੇ ਕਰਦਾ ਹੈ। ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਇੱਥੇ ਨਿਵੇਸ਼ ਕਰਨ ਵਾਲੇ ਲੋਕ ਖੂਨ ਦੇ ਹੰਝੂ ਰੋ ਰਹੇ ਹਨ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਖ਼ਰਚ ਕਰਕੇ ਉਸਾਰੇ ਨਵੇਂ ਏਸੀ ਬੱਸ ਤੋਂ ਹਾਲੇ ਤੱਕ ਪੂਰੀ ਤਰ੍ਹਾਂ ਬੱਸਾਂ ਨਾ ਚੱਲਣ ਕਾਰਨ ਇਹ ਇਮਾਰਤ ਸੁੰਨਸਾਨ ਜਿਹੀ ਪਈ ਹੈ ਜਦੋਂਕਿ ਇੱਥੋਂ ਦੇ ਫੇਜ਼-8 ਵਿਚਲਾ ਪੁਰਾਣਾ ਅੰਤਰਰਾਜੀ ਬੱਸ ਅੰਡਾ ਵੀ ਗਮਾਡਾ ਨੇ ਬੰਦ ਕਰ ਦਿੱਤਾ ਹੈ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਾਰੋਬਾਰੀ ਲੋਕਾਂ ਨਾਲ ਵੱਜੀ ਕਰੋੜਾਂ ਦੀ ਠੱਗੀ ਲਈ ਜ਼ਿੰਮੇਵਾਰ ਹੋਰਨਾਂ ਵਿਅਕਤੀਆਂ ਦੀ ਸ਼ੱਕੀ ਭੂਮਿਕਾ ਦੀ ਜਾਂਚ ਕੀਤੀ ਜਾਵੇ ਤਾਂ ਜੋ ਸਚਾਈ ਸਾਹਮਣੇ ਆ ਸਕੇ। ਸ੍ਰੀ ਬੇਦੀ ਨੇ ਮੁਹਾਲੀ ਵਿੱਚ ਪਬਲਿਕ ਟਰਾਂਸਪੋਰਟ ਸਿਸਟਮ ਦਾ ਹੋਂਦ ਵਿੱਚ ਨਾ ਆਉਣ ਦਾ ਵੱਡਾ ਕਾਰਨ ਨਵਾਂ ਏਸੀ ਬੱਸ ਅੱਡਾ ਫੇਲ੍ਹ ਹੋਣਾ ਹੈ। ਜਿਸ ਕਾਰਨ ਸਥਾਨਕ ਲੋਕ ਆਟੋ ਚਾਲਕਾਂ ਦੀ ਮਨਮਰਜ਼ੀ ਨਾਲ ਪੈਸਿਆਂ ਦੀ ਵਸੂਲੀ ਦਾ ਸ਼ਿਕਾਰ ਹਨ। ਉਨ੍ਹਾਂ ਪੱਤਰ ਰਾਹੀਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਮੁਹਾਲੀ ਵਿੱਚ ਸਿੱਖਿਆ ਵਿਭਾਗ ਦੇ ਸਾਰੇ ਦਫ਼ਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਪੰਚਾਇਤ ਵਿਭਾਗ, ਪੁੱਡਾ\ਗਮਾਡਾ, ਵਣ ਭਵਨ, ਵਿਜੀਲੈਂਸ ਬਿਊਰੋ, ਮੈਡੀਕਲ ਸਿੱਖਿਆ ਤੇ ਖੋਜ, ਨਾਈਪਰ, ਆਈਸਰ, ਆਈਐਸਬੀ, ਪੀਸੀਏ ਸਟੇਡੀਅਮ ਸਮੇਤ ਵੱਡੇ ਹਸਪਤਾਲ ਮੌਜੂਦ ਹਨ। ਜਿਨ੍ਹਾਂ ਵਿੱਚ ਰੋਜ਼ਾਨਾ ਦੂਰ ਦੁਰਾਡੇ ਤੋਂ ਲੋਕ ਆਪਣੇ ਕੰਮਾਂ ਕਾਰਾਂ ਲਈ ਆਉਂਦੇ ਹਨ। ਲੇਕਿਨ ਸ਼ਹਿਰ ਵਿੱਚ ਪਬਲਿਕ ਟਰਾਂਸਪੋਰਟ ਦਾ ਬਹੁਤ ਬੂਰਾ ਹਾਲ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਨਵੇਂ ਅੰਤਰਰਾਜੀ ਏਸੀ ਬੱਸ ਅੱਡੇ ਦੀ ਉਸਾਰੀ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਪ੍ਰਾਈਵੇਟ ਕੰਪਨੀ ਤੋਂ ਕਬਜ਼ਾ ਲੈ ਕੇ ਇਸ ਅੱਡੇ ਨੂੰ ਸਰਕਾਰੀ ਤੌਰ ’ਤੇ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਸਿਟੀ ਬੱਸ ਸਰਵਿਸ ਛੇਤੀ ਚਾਲੂ ਕਰਨ ਦੀ ਮੰਗ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ