Nabaz-e-punjab.com

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦਾ ਸੂਬਾ ਪੱਧਰੀ ਦੋ ਰੋਜ਼ਾ ਜਨਰਲ ਇਜਲਾਸ ਸਮਾਪਤ

29 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਸੰਗਰੂਰ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਇੱਥੋਂ ਦੇ ਫੇਜ਼-7 ਸਥਿਤ ਗੁਰੂ ਰਵੀਦਾਸ ਭਵਨ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ 15ਵੀਂ ਜਨਰਲ ਕੌਂਸਲ ਦਾ ਦੋ ਰੋਜ਼ਾ ਚੌਥਾ ਸੂਬਾ ਪੱਧਰੀ ਜਨਰਲ ਇਜਲਾਸ ਐਤਵਾਰ ਨੂੰ ਸਮਾਪਤ ਹੋ ਗਿਆ। ਜਿਸ ਵਿੱਚ ਅਧਿਆਪਕ ਵਰਗ ਅਤੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ ਅਤੇ ਬੁਲਾਰਿਆਂ ਨੇ ਕਿਹਾ ਕਿ ਜਾਇਜ਼ ਮੰਗਾਂ ਅਤੇ ਹੱਕਾਂ ਲਈ ਅਧਿਆਪਕਾਂ ਕੋਲ ਸੰਘਰਸ਼ ਤੋਂ ਬਿਨਾਂ ਹੋਰ ਕੋਈ ਚਾਰਾ ਵੀ ਨਹੀਂ ਹੈ।
ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਵੱਖ-ਵੱਖ ਅਧਿਆਪਕ ਆਗੂਆਂ ਦੇ ਸਵਾਲਾਂ ਦ। ਜਵਾਬ ਦਿੱਤੇ ਅਤੇ ਅਗਲੇ ਸੰਘਰਸ਼ੀ ਐਕਸ਼ਨਾਂ ਦਾ ਐਲਾਨ ਕਰਦਿਆਂ ਦੱਸਿਆ ਕਿ ਜੀਟੀਯੂ ਵੱਲੋਂ 29 ਦਸੰਬਰ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਬਾਹਰ ਸੰਗਰੂਰ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਥੇਬੰਦਕ ਚੋਣਾਂ ਸਬੰਧੀ ਜਨਵਰੀ ਵਿੱਚ ਮੈਂਬਰਸ਼ਿਪ ਖੋਲ੍ਹੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਧਾਨਾਂ ਤੇ ਬਲਾਕ ਪ੍ਰਧਾਨਾਂ ਦੀ ਚੋਣ ਲਈ 10 ਮਈ ਤੱਕ ਨਾਮਜ਼ਦਗੀ ਪੱਤਰ ਕਰਵਾਏ ਜਾਣਗੇ ਅਤੇ 17 ਮਈ ਨੂੰ ਚੋਣ ਕਰਵਾਈ ਜਾਵੇਗੀ। ਇਸ ਤੋਂ ਬਾਅਦ 24 ਮਈ ਨੂੰ ਸੂਬਾ ਇਕਾਈ ਦੀ ਚੋਣ ਹੋਵੇਗੀ।
ਜੀਟੀਯੂ ਦੇ ਸੂਬਾ ਜਰਨਲ ਸਕੱਤਰ ਕੁਲਦੀਪ ਸਿੰਘ ਦੌੜਕਾ ਵੱਲੋਂ ਪੇਸ਼ ਕੀਤੀ ਰਿਪੋਰਟ ਉੱਤੇ ਪੰਜਾਬ ਭਰ ਤੋਂ ਆਏ ਜ਼ਿਲ੍ਹਾ ਪ੍ਰਧਾਨਾਂ ਨੇ ਆਪਣੀ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ ਕੁਲਦੀਪ ਪੁਰੇਵਾਲ ਨੇ ਅੌਰਤਾਂ ਦੀ ਸੁਰੱਖਿਆ ਲਈ, ਅਧਿਆਪਕਾਂ ਦੀ ਪ੍ਰੈਸ ਆਜ਼ਾਦੀ, ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਮੁਲਾਜ਼ਮ ਪੱਕੇ ਕਰਨ, 2400 ਰੁਪਏ ਜਜ਼ੀਆ ਟੈਕਸ ਵਸੂਲੀ ਵਾਪਸ ਕਰਵਾਉਣ, ਪ੍ਰੀ ਪ੍ਰਾਇਮਰੀ ਲਈ ਨਰਸਰੀ ਟੀਚਰ, ਸਾਰੇ ਸਕੂਲ ਵਿੱਚ ਜਮਾਤਾਂ ਅਨੁਸਾਰ ਅਧਿਆਪਕਾਂ ਦੀ ਤਾਇਨਾਤੀ, ਹਰ ਤਰ੍ਹਾਂ ਦੀਆਂ ਤਰੱਕੀਆਂ, ਡੀਏ ਦੀਆਂ ਕਿਸ਼ਤਾਂ, ਤਨਖ਼ਾਹ ਕਮਿਸ਼ਨ ਦੀ ਰਿਪੋਰਟ, ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਸਬੰਧੀ ਮਤੇ ਪੇਸ਼ ਕੀਤੇ ਗਏ। ਜਿਨ੍ਹਾਂ ਨੂੰ ਹਾਜ਼ਰ ਅਧਿਆਪਕਾਂ ਨੇ ਸਰਬਸੰਮਤੀ ਨਾਲ ਕੀਤਾ।
ਇਸ ਮੌਕੇ ਰਣਜੀਤ ਸਿੰਘ ਮਾਨ, ਬਲਵਿੰਦਰ ਸਿੰਘ ਭੁੱਟੋ, ਕੁਲਵਿੰਦਰ ਸਿੰਘ ਮੁਕਤਸਰ, ਅਮਨਦੀਪ ਸ਼ਰਮਾ ਹੁਸ਼ਿਆਰਪੁਰ, ਗੁਰਦਾਸ ਸਿੰਘ ਮਾਨਸਾ, ਬੱਗਾ ਸਿੰਘ ਸੰਗਰੂਰ, ਗਣੇਸ਼ ਭਗਤ ਜਲੰਧਰ, ਦਿਲਦਾਰ ਭੰਡਾਲ ਗੁਰਦਾਸਪੁਰ, ਮੰਗਲ ਟਾਂਡਾ ਅੰਮ੍ਰਿਤਸਰ, ਸੁਰਿੰਦਰ ਕੁਮਾਰ ਬਰਨਾਲਾ, ਕੁਲਦੀਪ ਸਿੰਘ ਕੌੜਾ, ਹਰਜੀਤ ਗਲਵੱਟੀ, ਸਰਬਜੀਤ ਸਿੰਘ ਬਰਾੜ, ਸੁਖਵਿੰਦਰਜੀਤ ਸਿੰਘ ਗਿੱਲ, ਸੁਰਜੀਤ ਸਿੰਘ ਮੁਹਾਲੀ, ਕੁਲਦੀਪ ਸਿੰਘ ਸਿੱਧੂ, ਹਰਨੇਕ ਸਿੰਘ ਮਾਵੀ, ਜਸਵੀਰ ਤਲਵਾੜਾ, ਪੁਸ਼ਪਿੰਦਰ ਸਿੰਘ ਹਰਪਾਲਪੁਰ, ਸੰਦੀਪ ਕੁਮਾਰ ਰਾਜਪੁਰਾ, ਹਰਪਾਲ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਬਾਠ, ਜਸਵਿੰਦਰ ਸਿੰਘ ਅੌਜਲਾ, ਗੁਰਵਿੰਦਰ ਸਿੰਘ ਚੰਡੀਗੜ੍ਹ, ਦੇਵੀ ਦਿਆਲ ਆਦਿ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…