Nabaz-e-punjab.com

ਸਿੱਖਿਆ ਵਿਭਾਗ ਨੇ ਮੁਹਾਲੀ ਵਿੱਚ ਕਰਵਾਇਆ ਸੂਬਾ ਪੱਧਰੀ ਕਲਾ ਉਤਸਵ ਸਮਾਰੋਹ

ਲੋਕ ਗੀਤ, ਸੋਲੋ ਡਾਂਸ, ਚਿੱਤਰਕਲਾ ਤੇ ਸਾਜ ਵਜਾਉਣ ਦੇ ਮੁਕਾਬਲਿਆਂ ਵਿੱਚ 150 ਵਿਦਿਆਰਥੀਆਂ ਨੇ ਹਿੱਸਾ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੀਆਂ ਕਲਾਤਮਕ ਰੁਚੀਆਂ ਨੂੰ ਵਿਕਸਿਤ ਕਰਨ ਲਈ ਸੂਬਾ ਪੱਧਰੀ ਕਲਾ ਉਤਸਵ ਸਮਾਰੋਹ ਕਰਵਾਇਆ ਗਿਆ। ਜਿਸ ਦਾ ਉਦਘਾਟਨ ਡੀਪੀਆਈ ਇੰਦਰਜੀਤ ਸਿੰਘ ਨੇ ਕੀਤਾ ਜਦੋਂਕਿ ਪ੍ਰਧਾਨਗੀ ਡੀਜੀਐਸਈ ਮੁਹੰਮਦ ਤਈਅਬ ਨੇ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ। ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਵਿਹੜੇ ਵਿੱਚ ਸਮੱਗਰ ਸਿੱਖਿਆ ਅਧੀਨ ਕਰਵਾਏ ਗਏ ਲੋਕ ਗੀਤ, ਸੋਲੋ ਡਾਂਸ, ਚਿੱਤਰਕਲਾ ਅਤੇ ਸਾਜ ਵਜਾਉਣ ਦੇ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ 150 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੇ ਅੰਦਰ ਛੁਪੀ ਪ੍ਰਤਿਭਾ ਦਾ ਲੋਹਾ ਮਨਵਾਇਆ।
ਸੋਲੋ ਡਾਂਸ (ਲੜਕੇ) ਮੁਕਾਬਲੇ ਵਿੱਚ ਜਲੰਧਰ ਨੇ ਪਹਿਲਾ ਸਥਾਨ, ਐਸ.ਏ.ਐਸ. ਨਗਰ (ਮੁਹਾਲੀ) ਨੇ ਦੂਜਾ ਸਥਾਨ ਅਤੇ ਗੁਰਦਾਸਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੋਲੋ ਡਾਂਸ (ਲੜਕੀਆਂ) ਵਿੱਚ ਹੁਸ਼ਿਆਰਪੁਰ, ਲੁਧਿਆਣਾ ਅਤੇ ਜਲੰਧਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇੰਸਟਰੂਮੈਂਟਲ ਸੋਲੋ (ਲੜਕੇ) ਵਿੱਚ ਜਲੰਧਰ ਨੇ ਪਹਿਲਾ, ਗੁਰਦਾਸਪੁਰ ਨੇ ਦੂਜਾ ਅਤੇ ਫਰੀਦਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇੰਸਟਰੂਮੈਂਟਲ ਸੋਲੋ ( ਲੜਕੀਆਂ) ਵਿੱਚ ਜਲੰਧਰ ਪਹਿਲੇ, ਪਟਿਆਲਾ ਦੂਜੇ ਅਤੇ ਲੁਧਿਆਣਾ ਤੀਜੇ ਸਥਾਨ ’ਤੇ ਰਿਹਾ। ਮਿਊਜ਼ਿਕ ਵੋਕਲ (ਲੜਕੀਆਂ) ਵਿੱਚ ਪਟਿਆਲਾ ਨੇ ਪਹਿਲਾ, ਫਰੀਦਕੋਟ ਨੇ ਦੂਜਾ ਅਤੇ ਫਿਰੋਜ਼ਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੇਂਟਿੰਗ ਪ੍ਰਤੀਯੋਗਤਾ (ਲੜਕੀਆਂ) ’ਚੋਂ ਗੁਰਦਾਸਪੁਰ ਨੇ ਪਹਿਲਾ, ਐਸ.ਏ.ਐਸ. ਨਗਰ (ਮੁਹਾਲੀ) ਨੇ ਦੂਜਾ ਅਤੇ ਮੋਗਾ ਨੇ ਤੀਜਾ ਸਥਾਨ ਹਾਸਲ ਕੀਤਾ। ਪੇਂਟਿੰਗ ਪ੍ਰਤੀਯੋਗਤਾ (ਲੜਕੇ) ਵਿੱਚ ਫਰੀਦਕੋਟ, ਤਰਨਤਾਰਨ ਅਤੇ ਐਸ.ਏ.ਐਸ. ਨਗਰ (ਮੁਹਾਲੀ) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਡਿਪਟੀ ਐਸਪੀਡੀ ਮਨੋਜ ਕੁਮਾਰ, ਏਐਸਪੀਡੀ ਅਮਰਜੀਤ ਸਿੰਘ, ਪ੍ਰਿੰਸੀਪਲ ਬਲਵਿੰਦਰ ਸਿੰਘ, ਸੰਜੀਵ ਭੂਸ਼ਣ, ਅੰਮ੍ਰਿਤਜੀਤ ਸਿੰਘ, ਬਲਪ੍ਰੀਤ ਕੌਰ, ਰਜਿੰਦਰ ਸਿੰਘ ਚਾਨੀ ਸਮੇਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Court and Police

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…