Share on Facebook Share on Twitter Share on Google+ Share on Pinterest Share on Linkedin ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਤਕਨੀਕੀ ਸਿੱਖਿਆ ਮੰਤਰੀ ਚੰਨੀ ਨੂੰ ਮੰਗ ਪੱਤਰ ਸੌਂਪਿਆਂ 18 ਦਸੰਬਰ ਦੀ ਪੰਜਾਬ ਕੈਬਨਿਟ ਮੀਟਿੰਗ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਮੁੱਦਾ ਚੁੱਕਣ ਦੀ ਲਗਾਈ ਗੁਹਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਤਕਨੀਕੀ ਸਿੱਖਿਆ ਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ 18 ਦਸੰਬਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਮੁੱਦਾ ਚੁੱਕਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ। ਟੈੱਟ ਪਾਸ ਈਟੀਟੀ ਬੇਰੁਜ਼ਗਾਰ ਅਧਿਆਪਕ ਆਗੂ ਬਲਵਿੰਦਰ ਸਿੰਘ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ, ਜਗਮਨਦੀਪ ਸਿੰਘ, ਰਵੀ ਕੁਮਾਰ ਨੇ ਕਿਹਾ ਕਿ ਉਹ ਪਿਛਲੇ ਤਿੰਨ ਮਹੀਨੇ ਤੋਂ ਸੰਘਰਸ਼ ਦੇ ਰਾਹ ’ਤੇ ਹਨ ਅਤੇ ਉਨ੍ਹਾਂ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ 18 ਦਸੰਬਰ ਦੀ ਪੰਜਾਬ ਕੈਬਨਿਟ ਮੀਟਿੰਗ ਵਿੱਚ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕਾਂ ਦੀ ਜਾਇਜ਼ ਮੰਗਾਂ ਬਾਰੇ ਸਪੈਸ਼ਲ ਏਜੰਡਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ 18 ਦਸੰਬਰ ਦੀ ਮੀਟਿੰਗ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ ਤਾਂ 25 ਦਸੰਬਰ ਨੂੰ ਸੰਗਰੂਰ ਵਿੱਚ ਪੰਜਾਬ ਭਰ ਦੀਆਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਗਰੈਜੂਏਸ਼ਨ ਦੀ ਸ਼ਰਤ ਖ਼ਤਮ ਕੀਤੀ ਜਾਵੇ ਅਤੇ ਬੀਐੱਡ ਅਧਿਆਪਕਾਂ ਦੀ ਭਰਤੀ ਲਈ ਗਰੈਜੂਏਸ਼ਨ ’ਚੋਂ 55 ਫੀਸਦੀ, ਈਟੀਟੀ ਦੀਆਂ 12 ਹਜ਼ਾਰ ਅਤੇ ਬੀਐੱਡ ਦੀਆਂ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਵਾਉਣ ਸਮੇਤ ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ। ਉਧਰ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਾਰੇ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਸ ਸਬੰਧੀ ਸਪੈਸ਼ਲ ਏਜੰਡਾ ਤਿਆਰ ਕਰਨ ਲਈ ਸਿੱਖਿਆ ਵਿਭਾਗ ਨੂੰ ਸ਼ਿਫਰਾਸ਼ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ