Share on Facebook Share on Twitter Share on Google+ Share on Pinterest Share on Linkedin ਯੂਥ ਆਫ਼ ਪੰਜਾਬ ਵੱਲੋਂ ਲਗਾਏ ਕੈਂਪ ਵਿੱਚ 62 ਵਿਅਕਤੀਆਂ ਨੇ ਕੀਤਾ ਖੂਨਦਾਨ ਪੁਆਧੀ ਇਲਾਕੇ ਦਾ ਸੰਸਦ ਮੈਂਬਰ ਬਣਨਾ ਮੇਰੇ ਲਈ ਬੜੇ ਮਾਣ ਵਾਲੀ ਗੱਲ: ਮਨੀਸ਼ ਤਿਵਾੜੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ: ਉੱਦਮੀ ਨੌਜਵਾਨਾਂ ਦੀ ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਵੱਲੋਂ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਦੇਖਰੇਖ ਵਿੱਚ ਅੰਤਰ ਰਾਸ਼ਟਰੀ ਪੁਆਧੀ ਰੰਗ ਮੰਚ ਦੇ ਸਹਿਯੋਗ ਨਾਲ ਬਾਬਾ ਬਾਲ ਭਾਰਤੀ ਸ਼ਿਵ ਮੰਦਰ ਸਮਾਧਾਂ ਵਿੱਚ ਮਰਹੂਮ ਸਬ ਇੰਸਪੈਕਟਰ ਕ੍ਰਿਸ਼ਨ ਚੰਦਰ ਦੀ ਯਾਦ ਵਿੱਚ ਮੁਫ਼ਤ ਮੈਡੀਕਲ ਜਾਂਚ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ। ਇਹ ਜਾਣਕਾਰੀ ਦਿੰਦਿਆਂ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਕੈਂਪ ਵਿੱਚ 62 ਵਿਅਕਤੀਆਂ ਨੇ ਖੂਨਦਾਨ ਕੀਤਾ ਜਦੋਂਕਿ ਮੈਡੀਕਲ ਕੈਂਪ ਵਿੱਚ 170 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਨੂੰ ਸਫਲ ਬਣਾਉਣ ਲਈ ਕ੍ਰਿਸ਼ਨ ਚੰਦਰ ਦੇ ਪੁੱਤਰਾਂ ਨਰਿੰਦਰ ਕੁਮਾਰ ਅਤੇ ਵਰਿੰਦਰ ਕੁਮਾਰ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਰੱਖਣ ਦੀ ਮੰਗ ਕੀਤੀ। ਇਸ ਬਾਰੇ ਸ੍ਰੀ ਮਨੀਸ਼ ਤਿਵਾੜੀ ਨੇ ਭਰੋਸਾ ਦਿੱਤਾ ਕਿ ਹਵਾਈ ਅੱਡੇ ਦੇ ਨਾਮਕਰਨ ਸਬੰਧੀ ਜਲਦੀ ਹੀ ਸੰਸਥਾ ਦੇ ਮੋਹਰੀ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਲਾਕੇ ਦੀਆਂ ਹੋਰ ਭਖਦੀਆਂ ਮੰਗਾਂ ਵੀ ਵਿਚਾਰੀਆਂ ਜਾਣਗੀਆਂ। ਸ੍ਰੀ ਤਿਵਾੜੀ ਨੇ ਕਿਹਾ ਕਿ ਪੁਆਧੀ ਇਲਾਕੇ ਦਾ ਸੰਸਦ ਮੈਂਬਰ ਬਣ ਕੇ ਲੋਕਾਂ ਦੀ ਸੇਵਾ ਕਰਨਾ ਮੇਰੇ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਚਾਰ ਹਿੱਸਿਆ ਮਾਝਾ, ਮਾਲਵਾ, ਦੁਆਬਾ ਅਤੇ ਪੁਆਧ ਕਰਕੇ ਜਾਣਿਆਂ ਜਾਂਦਾ ਸੀ ਪ੍ਰੰਤੂ ਮੌਜੂਦਾ ਸਮੇਂ ਵਿੱਚ ਸਿਰਫ਼ ਮਾਝਾ, ਮਾਲਵਾ ਅਤੇ ਦੁਆਬਾ ਹੀ ਲੋਕਾਂ ਹੀ ਜੁਬਾਨ ’ਤੇ ਹੈ ਅਤੇ ਪੁਆਧੀ ਇਲਾਕੇ ਨੂੰ ਸਾਰੇ ਹੀ ਭੁੱਲ ਬੈਠੇ ਹਨ। ਉਨ੍ਹਾਂ ਐਲਾਨ ਕੀਤਾ ਕਿ ਪੁਆਧੀ ਸਭਿਆਚਾਰ ਅਤੇ ਬੋਲੀ ਨੂੰ ਸੰਭਾਲਣ ਲਈ ਠੋਸ ਕਦਮ ਚੁੱਕੇ ਜਾਣਗੇ। ਸ੍ਰੀ ਬੈਦਵਾਨ ਨੇ ਮਟੌਰ ਦੇ ਸਰਬਪੱਖੀ ਵਿਕਾਸ ਅਤੇ ਹਾਈ ਸਕੂਲ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਖੇਡ ਮੈਦਾਨ ਦੀ ਵਿਵਸਥਾ ਕਰਨ ਦੀ ਮੰਗ ਕੀਤੀ। ਉਨ੍ਹਾਂ ਸੁਝਾਅ ਦਿੱਤਾ ਕਿ ਸਕੂਲ ਦੇ ਬਿਲਕੁਲ ਨਾਲ ਪਾਰਕ ਦੀ ਥਾਂ ਹੈ। ਉਸ ਨੂੰ ਖੇਡ ਮੈਦਾਨ ਵਜੋਂ ਵਰਤੋਂ ਵਿੱਚ ਲਿਆਂਦਾ ਜਾਵੇ। ਇਸ ਸਬੰਧੀ ਸ੍ਰੀ ਤਿਵਾੜੀ ਨੇ ਮੌਕੇ ’ਤੇ ਹੀ ਮੇਅਰ ਕੁਲਵੰਤ ਸਿੰਘ ਨਾਲ ਫੋਨ ’ਤੇ ਗੱਲ ਕਰਕੇ ਇਸ ਸਮੱਸਿਆ ਦਾ ਹੱਲ ਕਰਨ ਲਈ ਆਖਿਆ। ਇਸ ਮੌਕੇ ਪਵਨ ਦੀਵਾਨ, ਕੇਐਫ਼ਸੀ ਚੇਅਰਪਰਸਨ ਆਭਾ ਬੰਸਲ, ਯੂਥ ਕਾਂਗਰਸ ਦੇ ਆਗੂ ਕੰਵਰਬੀਰ ਸਿੰਘ ਸਿੱਧੂ, ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਮਹਿਲਾ ਮੰਡਲ ਦੀ ਪ੍ਰਧਾਨ ਸੀਤਾ ਦੇਵੀ, ਸਰਪੰਚ ਅਮਰੀਕ ਸਿੰਘ, ਲੱਕੀ ਕਲਸੀ, ਅੰਮ੍ਰਿਤ ਜੌਲੀ, ਸਤਨਾਮ ਧੀਮਾਨ, ਨਿਸ਼ਾਂਤ ਮੁਹਾਲੀ, ਗੁਰਜੀਤ ਮਟੌਰ, ਸ਼ਰਨਦੀਪ ਸਿੰਘ ਚੱਕਲ, ਬਲਾਕ ਕਾਂਗਰਸ ਪ੍ਰਧਾਨ ਗਿੱਲ ਅਤੇ ਇੰਦਰਜੀਤ ਸਿੰਘ ਖੋਖਰ, ਮੰਦਰ ਕਮੇਟੀ ਮੈਂਬਰ ਕੁਲਦੀਪ ਚੰਦ, ਰਾਮੇਸ਼ਵਰ ਸੂਦ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ