Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਉਣ ਦਾ ਫੈਸਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ: ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਭਾ ਫੇਜ਼-1 ਜੋਗਿੰਦਰ ਸਿੰਘ ਸੋਂਧੀ ਸੋਂਧੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਸੰਸਥਾਵਾਂ ਦੇ ਅਠਾਈ ਮੈਂਬਰਾਂ ਨੇ ਭਾਗ ਲਿਆ। ਹਰੇਕ ਸਾਲ ਦੀ ਤਰਾਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਫੇਜ਼-1 ਤੋਂ ਹੀ ਕੱਢਿਆ ਜਾਵੇਗਾ। ਜਿਸ ਦੇ ਪ੍ਰਧਾਨ ਪ੍ਰੀਤਮ ਸਿੰਘ ਨੇ ਮੀਟਿੰਗ ਵਿੱਚ ਦੱਸਿਆ ਕਿ ਨਗਰ ਕੀਰਤਨ ਦੀ ਸ਼ੁਰੂਆਤ ਠੀਕ ਸਵੇਰੇ 11.30 ਵਜੇ ਗੁਰਦੁਆਰਾ ਸਿੰਘ ਸਭਾ ਫੇਸ ਤੋਂ ਹੋਵੇਗੀ ਅਤੇ ਸ਼ਹਿਰ ਦੀਆ ਵੱਖ ਵੱਖ ਮਾਰਕੀਟਾਂ ਅਤੇ ਫੇਜਾ ’ਚੋਂ ਹੁੰਦਾ ਹੋਇਆ ਸ਼ਾਮ ਤਕਰੀਬਨ ਸੱਤ ਵਜੇ ਗੁਰਦੁਆਰਾ ਸਾਹਿਬ ਫੇਜ਼-11 ਵਿੱਚ ਪਹੁੰਚ ਕੇ ਸੰਪੂਰਨ ਹੋਵੇਗਾ। ਪ੍ਰੀਤਮ ਸਿੰਘ ਨੇ ਸਾਰੇ ਗੁਰਦੁਆਰਾ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਵੱਧ ਵੱਧ ਸੰਗਤਾਂ ਫੇਜ਼-1 ਵਿੱਚ ਗੁਰਦੁਆਰਾ ਸਾਹਿਬ ਪਹੁੰਚਣ ਦੀ ਕਿਰਪਾਲਤਾ ਕਰਨ ਉਨ੍ਹਾਂ ਨੇ ਸੰਸਥਾਵਾਂ ਅਤੇ ਗੁਰਦੁਆਰਾ ਸਾਹਿਬ ਨੂੰ ਆਪਣੇ ਆਪਣੇ ਵਹੀਕਲ ਅਤੇ ਕੀਰਤਨੀ ਜਥੇ ਵੀ ਭੇਜਣ ਦੀ ਬੇਨਤੀ ਕੀਤੀ।ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਵੀ ਮਾਰਕੀਟ ਦੇ ਪ੍ਰਧਾਨਾਂ ਐਸੋਸੀਏਸ਼ਨਾ ਅਤੇ ਹੋਰ ਸੰਸਥਾਵਾਂ ਨੂੰ ਬੇਨਤੀ ਕੀਤੀ ਕਿ ਵੱਧ ਵੱਧ ਮਾਰਕੀਟਾਂ ਨੂੰ ਸਜਾਇਆ ਜਾਵੇ ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਚਾਹ ਕਾਫੀ ਪਾਣੀ ਲੰਗਰ ਆਦਿ ਦਾ ਵੀ ਪ੍ਰਬੰਧ ਸੰਗਤਾਂ ਲਈ ਕੀਤਾ ਜਾਵੇ। ਮੀਟਿੰਗ ਵਿੱਚ ਵੱਖ ਵੱਖ ਗੁਰਦੁਆਰਾ ਸਾਹਿਬਾਨ ਤੋਂ ਕਰਮ ਸਿੰਘ, ਪ੍ਰੀਤਮ ਸਿੰਘ, ਹਰਦਿਆਲ ਸਿੰਘ ਮਾਨ, ਨਿਰਮਲ ਸਿੰਘ ਭੁਰਜੀ, ਬਲਵਿੰਦਰ ਸਿੰਘ ਟੌਹੜਾ, ਸੁਰਜੀਤ ਸਿੰਘ ਮਠਾੜੂ, ਭੁਪਿੰਦਰ ਸਿੰਘ, ਅਜੀਤ ਸਿੰਘ, ਲਾਲ ਸਿੰਘ, ਮਨਜੀਤ ਸਿੰਘ ਭੱਲਾ, ਜਗਤਾਰ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਸੁਰਿੰਦਰ ਸਿੰਘ ਫੇਜ਼-10, ਸਤਪਾਲ ਸਿੰਘ ਬਾਗੀ, ਸੁਰਿੰਦਰ ਸਿੰਘ ਸੈਕਟਰ-71, ਜਗਦੀਸ਼ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ